ਵਿਵਾਦਾਂ ’ਚ ਘਿਰੀ ਸੰਨੀ ਦਿਓਲ ਦੀ ਫਿਲਮ ‘ਗਦਰ-2’, ਗੁਰਦੁਆਰੇ ’ਚ ਫਿਲਮਾਏ ਇਤਰਾਜ਼ਯੋਗ ਸੀਨ ਕੱਟਣ ਦੀ ਉੱਠੀ ਮੰਗ

Friday, Jun 09, 2023 - 08:43 AM (IST)

ਵਿਵਾਦਾਂ ’ਚ ਘਿਰੀ ਸੰਨੀ ਦਿਓਲ ਦੀ ਫਿਲਮ ‘ਗਦਰ-2’, ਗੁਰਦੁਆਰੇ ’ਚ ਫਿਲਮਾਏ ਇਤਰਾਜ਼ਯੋਗ ਸੀਨ ਕੱਟਣ ਦੀ ਉੱਠੀ ਮੰਗ

ਸ੍ਰੀ ਅਨੰਦਪੁਰ ਸਾਹਿਬ (ਸੰਧੂ)- ਪੰਜਾਬ ਦੇ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੰਨੀ ਦਿਓਲ ਦੀ ਆਉਣ ਵਾਲੀ ਫਿਲਮ ‘ਗਦਰ-2’ ਵਿਵਾਦਾਂ ’ਚ ਘਿਰ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ਦੇ ਇਕ ਸੀਨ ’ਤੇ ਇਤਰਾਜ਼ ਜਤਾਇਆ ਹੈ। ਐੱਸ. ਜੀ. ਪੀ. ਸੀ. ਨੇ ਸੰਨੀ ਦੇ ਨਾਲ-ਨਾਲ ਫ਼ਿਲਮ ਨਿਰਦੇਸ਼ਕ ਵਿਰੁੱਧ ਵੀ ਕਾਰਵਾਈ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਫਿਲਮ ਦਾ ਇਕ ਸੀਨ ਇਕ ਗੁਰਦੁਆਰੇ ’ਚ ਸ਼ੂਟ ਕੀਤਾ ਗਿਆ ਹੈ। ਇਸ ’ਚ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਇਕ ਦੂਜੇ ਨੂੰ ਗਲੇ ਲਗਾਉਂਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਪਿੱਛੇ ਇਕ ਜਥਾ ਗੱਤਕਾ ਵੀ ਖੇਡਦਾ ਨਜ਼ਰ ਆ ਰਿਹਾ ਹੈ, ਜਿਹੜਾ ਕਿ ਨਗਰ ਕੀਰਤਨਾਂ ’ਚ ਖੇਡਿਆ ਜਾਂਦਾ ਹੈ।

ਇਹ ਵੀ ਪੜ੍ਹੋ: ਕੈਨੇਡਾ ਜਾਣ ਲਈ ਨਹੀਂ ਪਵੇਗੀ ਵੀਜ਼ੇ ਦੀ ਲੋੜ, 13 ਦੇਸ਼ਾਂ ਨੂੰ ਮਿਲੀ ਵੀਜ਼ਾ-ਮੁਕਤ ਯਾਤਰਾ ਦੀ ਇਜਾਜ਼ਤ

ਫਿਲਹਾਲ ਫਿਲਮ ਦੀ ਸ਼ੂਟਿੰਗ ਚੱਲ ਰਹੀ ਹੈ ਅਤੇ ਸ਼ੂਟਿੰਗ ਦੌਰਾਨ ਇਹ ਸੀਨ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਿਆ। ਨਿਹੰਗ ਸਿੰਘ ਜਥੇਬੰਦੀਆਂ ਅਤੇ ਆਲ ਇੰਡੀਆ ਸਿੱਖ ਸਟੂਡੈਂਟ ਫੈੱਡਰੇਸ਼ਨ ਦੇ ਰਾਸ਼ਟਰੀ ਪ੍ਰਧਾਨ ਵਿਰਸਾ ਸਿੰਘ ਖ਼ਾਲਸਾ ਨੇ ਕਿਹਾ ਹੈ ਕਿ ਅਸੀਂ ਇਸ ਫਿਲਮ ਨੂੰ ਰਿਲੀਜ਼ ਨਹੀਂ ਹੋਣ ਦੇਵਾਂਗੇ। ਫ਼ਿਲਮ ਰਿਲੀਜ਼ ਕਰਨੀ ਹੈ ਤਾਂ ਇਸ ’ਚੋਂ ਗੁਰਦੁਆਰੇ ਦਾ ਸੀਨ ਅਤੇ ਗੱਤਕਾ ਖੇਡਦਿਆਂ ਦੇ ਸੀਨ ਤੁਰੰਤ ਕੱਟੇ ਜਾਣ। ਉੱਥੇ ਹੀ ਆਲ ਇੰਡੀਆ ਸਿੱਖ ਸਟੂਡੈਂਟ ਫੈੱਡਰੇਸ਼ਨ ਦੇ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਹੈ ਗੁਰਦੁਆਰਾ ਰੋਮਾਂਸ ਦੇ ਸੀਨ ਫਿਲਮਾਉਣ ਵਾਲੀ ਜਗ੍ਹਾ ਨਹੀਂ ਹੈ।

ਇਹ ਵੀ ਪੜ੍ਹੋ: ਭਾਰਤੀਆਂ ਨੇ ਅਮਰੀਕਾ ਵੱਲ ਘੱਤੀਆਂ ਵਹੀਰਾਂ, ਵਿਦਿਆਰਥੀਆਂ ਨੂੰ ਦਿਲ ਖੋਲ੍ਹ ਕੇ ਮਿਲੇ ਵੀਜ਼ੇ, ਜਾਣੋ ਅੰਕੜੇ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News