ਸੰਨੀ ਦਿਓਲ ਦੀ ਸਿਆਸਤ ਤੋਂ ਤੌਬਾ ਭਾਜਪਾ ਲਈ ਸਬਕ, ਨਵਾਂ ਚਿਹਰਾ ਪਾਰਟੀ ਲਈ ਬਣਿਆ ਚੁਣੌਤੀ
Wednesday, Aug 23, 2023 - 02:08 PM (IST)
ਪਠਾਨਕੋਟ (ਸ਼ਾਰਦਾ) : ਸਾਲ 2019 ਦੀਆਂ ਲੋਕ ਸਭਾ ਚੋਣਾਂ ’ਚ ਕਾਂਗਰਸ ਦੇ ਤਤਕਾਲੀ ਸੀਨੀਅਰ ਆਗੂ ਸੁਨੀਲ ਜਾਖੜ ਨੂੰ ਹਰਾਉਣ ਲਈ ਭਾਜਪਾ ਨੇ ਵੱਡੇ ਚਿਹਰੇ ਨੂੰ ਮੈਦਾਨ ’ਚ ਉਤਾਰਨ ਦਾ ਫ਼ੈਸਲਾ ਕੀਤਾ ਸੀ, ਜਿਸ ’ਚ ਸੰਨੀ ਦਿਓਲ ਨੂੰ ਇਸ ਕੰਮ ਲਈ ਚੁਣਿਆ ਗਿਆ ਸੀ। ਸੰਨੀ ਦਿਓਲ ਚੋਣ ਲੜਨ ਲਈ ਤਿਆਰ ਹੋ ਗਏ ਅਤੇ ਲੋਕਾਂ ਨੇ ਉਨ੍ਹਾਂ ਨੂੰ ਦਿਲੋਂ ਸਵੀਕਾਰ ਕਰ ਲਿਆ ਅਤੇ ਪੰਜਾਬ ਦਾ ਵੱਡਾ ਚਿਹਰਾ ਸੁਨੀਲ ਜਾਖੜ ਚੋਣ ਹਾਰ ਗਏ, ਜਿਸ ਕਾਰਨ ਸੰਨੀ ਦਿਓਲ ਲੋਕ ਸਭਾ ਪਹੁੰਚੇ। ਬਹੁਤ ਜਲਦੀ ਹੀ ਸੰਨੀ ਦਿਓਲ ਨੂੰ ਪਤਾ ਲੱਗ ਗਿਆ ਕਿ ਸਿਆਸਤ ਉਸ ਦੇ ਵੱਸ ਦੀ ਗੱਲ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ-ਹਿਮਾਚਲ ਦੀ ਹੱਦ ’ਤੇ ਬੇਖ਼ੌਫ਼ ਚੱਲ ਰਿਹੈ ਕਾਲਾ ਧੰਦਾ, 1000 ਰੁ. 'ਚ ਹੁੰਦੈ ਜਿਸਮ ਦਾ ਸੌਦਾ
ਹੌਲੀ-ਹੌਲੀ ਉਸ ਨੇ ਹਾਰ ਮੰਨ ਲਈ ਅਤੇ ਹੁਣ ਉਸ ਨੇ ਐਲਾਨ ਕਰ ਦਿੱਤਾ ਕਿ ਉਹ ਚੋਣ ਨਹੀਂ ਲੜੇਗਾ ਅਤੇ ਕਲਾਕਾਰ ਵਾਂਗ ਦੇਸ਼ ਦੀ ਸੇਵਾ ਕਰੇਗਾ। ਇਨ੍ਹਾਂ ਹਾਲਾਤ ’ਚ ਹੁਣ ਭਾਜਪਾ ਲਈ ਇਹ ਸ਼ਰਮ ਵਾਲੀ ਗੱਲ ਹੈ ਕਿ ਉਹ ਆਪਣੇ ਫ਼ੈਸਲੇ ’ਤੇ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਦੇ ਲੋਕਾਂ ਨੂੰ ਕੀ ਕਹਿਣਗੇ ਅਤੇ ਦੂਜੇ ਪਾਸੇ ਹੁਣ ਉਨ੍ਹਾਂ ਕੋਲ ਮੌਕਾ ਹੈ ਕਿ ਸੰਨੀ ਦਿਓਲ ਦੀ ਥਾਂ ਕਿਸ ਨੂੰ ਮੈਦਾਨ ’ਚ ਉਤਾਰਿਆ ਜਾਵੇ। ਪਾਰਟੀ ਲਈ ਵੱਡੀ ਚੁਣੌਤੀ ਹੈ ਕਿ ਕਿਸ ਚਿਹਰੇ ਨੂੰ ਮੈਦਾਨ 'ਚ ਉਤਾਰਿਆ ਜਾਵੇ ਜਿਸ 'ਤੇ ਲੋਕ ਭਰੋਸਾ ਕਰ ਸਕਣ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਕਾਂਗਰਸ ਵਰਕਿੰਗ ਕਮੇਟੀ ’ਚ ਜਗ੍ਹਾ ਨਾ ਮਿਲਣ 'ਤੇ ਛਿੜੀ ਨਵੀਂ ਚਰਚਾ
ਸੁਨੀਲ ਜਾਖੜ ਹੁਣ ਭਾਜਪਾ ਦੇ ਸੂਬਾ ਪ੍ਰਧਾਨ ਬਣ ਗਏ ਹਨ, ਉਹ ਇਸ ਹਲਕੇ ਤੋਂ ਦੋ ਵਾਰ ਚੋਣ ਲੜ ਚੁੱਕੇ ਹਨ। ਉਹ ਇਸ ਜ਼ਿਲ੍ਹੇ ਦੀ ਸਿਆਸਤ ਤੋਂ ਭਲੀਭਾਂਤ ਜਾਣੂ ਹਨ ਕਿਉਂਕਿ ਹੁਣ ਆਮ ਆਦਮੀ ਪਾਰਟੀ ਦੇ ਦਾਖ਼ਲ ਹੋਣ ਕਾਰਨ ਤਿਕੋਣਾ ਮੁਕਾਬਲਾ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਸਰਕਾਰੀ ਬੱਸਾਂ ਦੇ ਟਾਈਮ ਮਿੱਸ ਹੋਣ 'ਤੇ ਐਕਸ਼ਨ 'ਚ ਪੰਜਾਬ ਸਰਕਾਰ, ਕਾਰਵਾਈ ਦੀ ਤਿਆਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8