‘ਲਿਪ’ ਦੇ ਮੁੱਖ ਬੁਲਾਰੇ ਸੰਨੀ ਕੈਂਥ ਬਣੇ ਯੂਥ ਵਿੰਗ ਦੇ ਪੰਜਾਬ ਪ੍ਰਧਾਨ
Wednesday, Feb 24, 2021 - 12:36 AM (IST)
ਲੁਧਿਆਣਾ,(ਪਾਲੀ)- ਲੋਕ ਇਨਸਾਫ ਪਾਰਟੀ (ਲਿਪ) ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ ਨੇ ਪਾਰਟੀ ਪ੍ਰਤੀ ਈਮਾਨਦਾਰੀ ਅਤੇ ਤਨਦੇਹੀ ਨਾਲ ਸੇਵਾ ਨਿਭਾਅ ਰਹੇ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ ਨੂੰ ਯੂਥ ਵਿੰਗ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ।
ਬੈਂਸ ਨੇ ਦੱਸਿਆ ਕਿ ਸੰਨੀ ਕੈਂਥ ਨੇ ਜਦੋਂ ਤੋਂ ‘ਲਿਪ’ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ, ਨੌਜਵਾਨ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਪਾਰਟੀ ਹਮੇਸ਼ਾ ਪਾਰਟੀ ਪ੍ਰਤੀ ਕੰਮ ਕਰ ਰਹੇ ਵਰਕਰਾਂ ਨੂੰ ਸਦਾ ਹੀ ਮਾਣ-ਸਨਮਾਨ ਦਿੰਦੀ ਹੈ। ਇਸ ਮੌਕੇ ਯੂਥ ਵਿੰਗ ਦੀ ਨਿਯੁਕਤੀ ਮਿਲਣ ’ਤੇ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਸੰਨੀ ਕੈਂਥ ਨੇ ਕਿਹਾ ਕਿ ਨੌਜਵਾਨਾਂ ਦੀ ਜ਼ਿਲ੍ਹਾ ਪੱਧਰ ’ਤੇ ਕਾਰਜਕਾਰਨੀ ਯੂਨਿਟ ਬਣਾਏ ਜਾਣਗੇ। ਜੋ ਪਾਰਟੀ ਦੀਆਂ ਪੰਜਾਬ ਪੱਖੀ ਤੇ ਭ੍ਰਿਸ਼ਟਾਚਾਰ ਵਿਰੋਧੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨਗੇ।