ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਅਲੌਕਿਕ ਆਤਿਸ਼ਬਾਜ਼ੀ (ਵੀਡੀਓ)

11/08/2022 8:27:25 PM

ਅੰਮ੍ਰਿਤਸਰ (ਗੁਰਿੰਦਰ ਸਾਗਰ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਵੇਰ ਤੋਂ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਗੁਰਦੁਆਰਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸਾਹਿਬ ਵੀ ਸਜਾਏ ਗਏ। ਇਸ ਦੌਰਾਨ ਸ਼ਾਮ ਨੂੰ ਰਹਿਰਾਸ ਦੇ ਪਾਠ ਤੋਂ ਬਾਅਦ ਸੱਚਖੰਡ ਸ੍ਰੀ ਦਰਬਾਰ ਸਾਹਿਬ ’ਚ ਅਲੌਕਿਕ ਆਤਿਸ਼ਬਾਜ਼ੀ ਵੀ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ : ਖ਼ੁਸ਼ੀਆਂ ਆਉਣ ਤੋਂ ਪਹਿਲਾਂ ਘਰ ’ਚ ਪਏ ਵੈਣ, ਤਰਨਤਾਰਨ ਦੇ ਨੌਜਵਾਨ ਦੀ ਅਮਰੀਕਾ ’ਚ ਮੌਤ

ਇਸ ਮੌਕੇ ਵੱਡੀ ਗਿਣਤੀ ’ਚ ਸੰਗਤ ਆਤਿਸ਼ਬਾਜ਼ੀ ਦਾ ਨਜ਼ਾਰਾ ਦੇਖਣ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੀ। ਸੰਗਤ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਦੇ ਕਿਨਾਰੇ ਸੁੰਦਰ ਦੀਪਮਾਲਾ ਵੀ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਗਤਾਂ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੁੰਦੀ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰਾ ਦੇਖਣ ਉਹ ਹਰ ਵਾਰ ਇਥੇ ਪਹੁੰਚਦੇ ਹਨ ਅਤੇ ਇਹ ਮਨਮੋਹਕ ਨਜ਼ਾਰਾ ਦੁਨੀਆ ’ਚ ਕਿਸੇ ਹੋਰ ਸਥਾਨ ’ਤੇ ਦੇਖਣ ਨੂੰ ਨਹੀਂ ਮਿਲਦਾ।

Manoj

This news is Content Editor Manoj