ਕੋਰੀਅਰ ਦੀ ਆੜ ’ਚ ਕਰਦਾ ਸੀ ਅਫੀਮ ਸਪਲਾਈ, ਚੜ੍ਹਿਆ ਪੁਲਸ ਦੇ ਅੜਿੱਕੇ

Saturday, Dec 24, 2022 - 01:46 AM (IST)

ਕੋਰੀਅਰ ਦੀ ਆੜ ’ਚ ਕਰਦਾ ਸੀ ਅਫੀਮ ਸਪਲਾਈ, ਚੜ੍ਹਿਆ ਪੁਲਸ ਦੇ ਅੜਿੱਕੇ

ਲੁਧਿਆਣਾ (ਬੇਰੀ) : ਐਂਟੀ ਨਾਰਕੋਟਿਕਸ ਸੈੱਲ-2 ਦੀ ਪੁਲਸ ਨੇ ਅਫੀਮ ਦੀ ਸਪਲਾਈ ਕਰਨ ਵਾਲੇ ਕੋਰੀਅਰ ਬੁਆਏ ਨੂੰ ਕਾਬੂ ਕੀਤਾ ਹੈ। ਮੁਲਜ਼ਮ ਤੋਂ 1 ਕਿਲੋ 100 ਗ੍ਰਾਮ ਅਫੀਮ ਬਰਾਮਦ ਹੋਈ ਹੈ। ਮੁਲਜ਼ਮ ਹੈਬੋਵਾਲ ਦਾ ਰਹਿਣ ਵਾਲਾ ਸਰਵਣ ਰਾਮ ਹੈ, ਜੋ ਮੂਲ ਰੂਪ ਤੋਂ ਰਾਜਸਥਾਨ ਦੇ ਜ਼ਿਲਾ ਜੋਧਪੁਰ ਦਾ ਰਹਿਣ ਵਾਲਾ ਹੈ। ਇਸੇ ਸੈੱਲ-1 ਦੀ ਪੁਲਸ ਨੇ ਹਰਵਿੰਦਰ ਸਿੰਘ ਉਰਫ ਲੱਕੀ ਨੂੰ 60 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਦੋਵਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਗੈਂਗਸਟਰਾਂ ਤੇ ਪੁਲਸ ਵਿਚਾਲੇ ਹੋਈ ਜ਼ਬਰਦਸਤ ਫਾਇਰਿੰਗ, ਦੇਖੋ ਮੌਕੇ ਦੀ ਵੀਡੀਓ

ਜਾਣਕਾਰੀ ਦਿੰਦੇ ਹੋਏ ਡੀ. ਸੀ. ਪੀ. ਵਰਿੰਦਰ ਸਿੰਘ ਬਰਾੜ, ਏ. ਡੀ. ਸੀ. ਪੀ. ਰੁਪਿੰਦਰ ਕੌਰ ਸਰਾਂ ਅਤੇ ਏ. ਸੀ. ਪੀ. ਅਸ਼ੋਕ ਕੁਮਾਰ ਨੇ ਦੱਸਿਆ ਕਿ ਪਹਿਲੇ ਮਾਮਲੇ ’ਚ ਐਂਟੀ ਨਾਰਕੋਟਿਕਸ ਸੈੱਲ-2 ਦੇ ਇੰਚਾਰਜ ਅੰਮ੍ਰਿਤਪਾਲ ਸਿੰਘ ਗਰੇਵਾਲ ਨੇ ਪੁਲਸ ਪਾਰਟੀ ਨਾਲ ਰਾਜਪੁਰਾ ਪੁਲੀ ਕੋਲ ਨਾਕਾਬੰਦੀ ਕਰ ਰੱਖੀ ਸੀ। ਇਸੇ ਦੌਰਾਨ ਪੁਲਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਸਰਵਣ ਰਾਮ ਨਸ਼ਾ ਸਮੱਗਲਿੰਗ ਦਾ ਧੰਦਾ ਕਰਦਾ ਹੈ। ਮੁਲਜ਼ਮ ਹਜ਼ਾਰਾਂ ਰੁਪਏ ਖਾਤਰ ਬਤੌਰ ਕੋਰੀਅਰ ਬੁਆਏ ਬਣ ਕੇ ਨਸ਼ਾ ਇਕ ਜਗ੍ਹਾ ਤੋਂ ਦੂਜੀ ਜਗ੍ਹਾ ਪਹੁੰਚਾਉਂਦਾ ਹੈ।

ਇਹ ਵੀ ਪੜ੍ਹੋ : ਕੈਬਨਿਟ ਸਬ-ਕਮੇਟੀ ਵੱਲੋਂ ਟਰੱਕ ਆਪ੍ਰੇਟਰਾਂ ਨਾਲ ਮੁਲਾਕਾਤ, ਮੰਗਾਂ ਦੇ ਹੱਲ ਲਈ ਕਮੇਟੀ ਗਠਤ

ਵੈਸੇ ਮੁਲਜ਼ਮ ਐਕਿਊਪ੍ਰੈਸ਼ਰ ਦਾ ਕੰਮ ਕਰਦਾ ਹੈ। ਉਸੇ ਦੀ ਆੜ ਵਿਚ ਉਹ ਨਸ਼ਾ ਸਮੱਗਲਿੰਗ ਕਰਨ ਲੱਗਾ ਤਾਂ ਕਿ ਸ਼ਾਰਟਕੱਟ ਤਰੀਕੇ ਨਾਲ ਪੈਸਾ ਕਮਾਇਆ ਜਾ ਸਕੇ। ਪੁਲਸ ਨੇ ਨਾਕਾਬੰਦੀ ਕਰ ਕੇ ਮੁਲਜ਼ਮ ਨੂੰ ਕਾਬੂ ਕਰ ਕੇ ਉਸ ਕੋਲੋਂ ਅਫੀਮ ਬਰਾਮਦ ਕੀਤੀ ਹੈ। ਥਾਣਾ ਹੈਬੋਵਾਲ ’ਚ ਮੁਲਜ਼ਮ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਵਾਪਰਿਆ ਦਰਦਨਾਕ ਹਾਦਸਾ, ਜੀਪ ਹੇਠਾਂ ਆਇਆ ਸਕੂਲੀ ਵਿਦਿਆਰਥੀ

ਦੂਜੇ ਮਾਮਲੇ ’ਚ ਐਂਟੀ ਨਾਰਕੋਟਿਕਸ ਸੈੱਲ-1 ਦੇ ਇੰਚਾਰਜ ਜਸਵੀਰ ਸਿੰਘ ਨੇ ਪੁਲਸ ਪਾਰਟੀ ਨਾਲ ਸਦਰ ਏਰੀਆ ’ਚ ਨਾਕਾਬੰਦੀ ਕਰ ਕੇ ਹਰਵਿੰਦਰ ਸਿੰਘ ਉਰਫ ਲੱਕੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਤੋਂ 60 ਗ੍ਰਾਮ ਹੈਰੋਇਨ, 2100 ਰੁਪਏ ਡਰੱਗ ਮਨੀ, ਕੰਪਿਊਟਰ ਕੰਡਾ ਅਤੇ ਖਾਲੀ ਛੋਟੇ ਲਿਫ਼ਾਫ਼ੇ ਬਰਾਮਦ ਹੋਏ ਹਨ। ਮੁੱਢਲੀ ਪੁੱਛਗਿੱਛ ’ਚ ਪਤਾ ਲੱਗਾ ਹੈ ਕਿ ਮੁਲਜ਼ਮ ਹਰਵਿੰਦਰ ਸਿੰਘ ਖ਼ਿਲਾਫ਼ ਪਹਿਲਾਂ ਵੀ ਥਾਣਾ ਦੋਰਾਹਾ ਵਿਚ ਐੱਨ. ਡੀ. ਪੀ. ਐੱਸ. ਐਕਟ ਦੇ 2 ਪਰਚੇ ਦਰਜ ਹਨ। ਉਸ ਤੋਂ ਵੀ ਪੁਲਸ ਪੁੱਛਗਿੱਛ ਕਰ ਰਹੀ ਹੈ।


author

Mandeep Singh

Content Editor

Related News