ਕੌਮੀ ਇਨਸਾਫ਼ ਮੋਰਚੇ ਦਾ ਦਮਦਮੀ ਟਕਸਾਲ ਤੇ ਸੰਤ ਸਮਾਜ ਵੱਲੋਂ ਸਮਰਥਨ, ਵੱਡੇ ਕਾਫ਼ਿਲੇ ’ਚ ਪੁੱਜੀ ਸੰਗਤ

02/19/2023 9:47:35 PM

ਚੰਡੀਗੜ੍ਹ (ਬਿਊਰੋ) : ਸਿੱਖ ਸੰਘਰਸ਼ ’ਚ ਜੂਝਦਿਆਂ ਲੰਮੀਆਂ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਬਾਰਡਰ ’ਤੇ ਲੱਗੇ ਮੋਰਚੇ ਦੇ ਸਮਰਥਨ ’ਚ ਦਮਦਮੀ ਟਕਸਾਲ ਤੇ ਸੰਤ ਸਮਾਜ ਵੀ ਉਤਰ ਆਇਆ ਹੈ। ਮੋਰਚੇ ਦਾ ਸਮਰਥਨ ਕਰਨ ਲਈ ਦਮਦਮੀ ਟਕਸਾਲ ਦੇ ਮੁਖੀ ਅਤੇ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੰਤ ਸਮਾਜ ਦੇ ਮਹਾਪੁਰਸ਼, ਨਿਹੰਗ ਸਿੰਘ ਜਥੇਬੰਦੀਆਂ ਅਤੇ ਇਲਾਕੇ ਦੀਆਂ ਸੰਗਤਾਂ ਦਾ ਸੈਂਕੜੇ ਗੱਡੀਆਂ ਦਾ ਵੱਡਾ ਕਾਫ਼ਿਲਾ ਚੰਡੀਗੜ੍ਹ ਕੌਮੀ ਇਨਸਾਫ਼ ਮੋਰਚੇ ’ਚ ਪੁੱਜਾ ।

ਇਹ ਖ਼ਬਰ ਵੀ ਪੜ੍ਹੋ : 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਬਾਰੇ ਬੋਲੇ ਸਿੱਖਿਆ ਮੰਤਰੀ ਬੈਂਸ, ਕਹੀਆਂ ਅਹਿਮ ਗੱਲਾਂ

ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਜਥੇਦਾਰ ਸੁਖਦੇਵ ਸਿੰਘ ਅਨੰਦਪੁਰ ਸਾਹਿਬ, ਗਿਆਨੀ ਸਾਹਬ ਸਿੰਘ ਅਤੇ ਸੰਤ ਸਮਾਜ ਦੇ ਮਹਾਪੁਰਸ਼ ਸੰਤ ਬਾਬਾ ਸੁਰਜੀਤ ਸਿੰਘ ਘਨੁਰਕੀ, ਸੰਤ ਗੁਰਦੇਵ ਸਿੰਘ ਤਰਸਿੱਕਾ, ਐਡਵੋਕੇਟ ਭਾਈ ਲੋਕਦੀਪ ਸਿੰਘ ਨਿੱਕੇ ਘੁੰਮਣ, ਸੰਤ ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਸੰਤ ਸਵਿੰਦਰ ਸਿੰਘ ਟਾਹਲੀ ਸਾਹਿਬ, ਸੰਤ ਸੁਖਵੰਤ ਸਿੰਘ ਚੰਨਕੇ, ਬੀਬੀ ਜਸਪ੍ਰੀਤ ਕੌਰ ਮਾਹਿਲਪੁਰ, ਭਾਈ ਅਮਰਬੀਰ ਸਿੰਘ ਢੋਟ ਪ੍ਰਧਾਨ ਸਿੱਖ ਸਟੂਡੈਂਟਸ ਫ਼ੇੱਡਰੇਸ਼ਨ ਨੇ ਮੁੱਖ ਰੂਪ ’ਚ ਮੋਰਚੇ ਵਿਚ ਸ਼ਮੂਲੀਅਤ ਕੀਤੀ। ਕੌਮੀ ਇਨਸਾਫ਼ ਮੋਰਚੇ ਦੀ ਸਟੇਜ ਤੋਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਦਮਦਮੀ ਟਕਸਾਲ ਵੱਲੋਂ ਭਾਈ ਸਾਹਿਬ ਸਿੰਘ ਨੇ ਕੌਮੀ ਇਨਸਾਫ ਮੋਰਚੇ ਦੇ ਪ੍ਰਬੰਧਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਦਮਦਮੀ ਟਕਸਾਲ, ਸੰਤ ਸਮਾਜ ਅਤੇ ਨਿਹੰਗ ਸਿੰਘ ਜਥੇਬੰਦੀਆਂ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹੀਆਂ ਹਨ ਅਤੇ ਚੇਤਾਵਨੀ ਦਿੰਦਿਆਂ ਉਨ੍ਹਾਂ ਸਰਕਾਰ ਨੂੰ ਕਿਹਾ ਕਿ ਜੇਕਰ ਉਨ੍ਹਾਂ ਬੰਦੀ ਸਿੰਘਾਂ ਨੂੰ ਰਿਹਾਅ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰ ਦਿੱਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : PSTET ਪ੍ਰੀਖਿਆ ਦੇਣ ਦੇ ਚਾਹਵਾਨ ਉਮੀਦਵਾਰਾਂ ਲਈ ਅਹਿਮ ਖ਼ਬਰ, ਇਸ ਤਾਰੀਖ਼ ਨੂੰ ਹੋਵੇਗਾ ਟੈਸਟ

ਉਨ੍ਹਾਂ ਤੋਂ ਇਲਾਵਾ ਬਾਬਾ ਗੁਰਦੇਵ ਸਿੰਘ ਤਰਸਿੱਕੇ ਵਾਲੇ, ਐਡਵੋਕੇਟ ਲੋਕਦੀਪ ਸਿੰਘ ਨਿੱਕੇ ਘੁੰਮਣ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਜਥੇਦਾਰ ਸੁਖਦੇਵ ਸਿੰਘ ਮੁੱਖ ਬੁਲਾਰਾ ਦਮਦਮੀ ਟਕਸਾਲ ਅਤੇ ਹੋਰ ਬੁਲਾਰਿਆਂ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ। ਇਸ ਕਾਫ਼ਿਲੇ ’ਚ ਹੋਰਨਾਂ ਤੋਂ ਇਲਾਵਾ ਸੰਤ ਮਹਾਵੀਰ ਸਿੰਘ ਤਾਜੇਵਾਲ, ਬੀਬੀ ਕੁਲਬੀਰ ਕੌਰ ਧਾਮੀ ਗੁਰ ਆਸਰਾ ਟਰੱਸਟ, ਸੰਤ ਪਾਲ ਸਿੰਘ ਪਟਿਆਲਾ, ਬਾਬਾ ਅਜੀਤ ਸਿੰਘ ਤਰਨਾ ਦਲ , ਜਥੇਦਾਰ ਤਰਲੋਚਨ ਸਿੰਘ, ਮੇਂਬਰ ਸ਼੍ਰੋਮਣੀ ਕਮੇਟੀ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਆਦਿ ਵੀ ਮੌਜੂਦ ਸਨ ।

ਇਹ ਖ਼ਬਰ ਵੀ ਪੜ੍ਹੋ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ


Manoj

Content Editor

Related News