ਨਸ਼ੇ ਵਾਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਕੈਦੀਆਂ ਲਈ ਪੀਅਰ ਸਪੋਰਟ ਨੈੱਟਵਰਕ ਦੀ ਸ਼ੁਰੂਆਤ

08/06/2022 12:20:24 PM

ਚੰਡੀਗੜ੍ਹ (ਰਮਨਜੀਤ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ’ਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਦੀ ਆਪਣੀ ਦਿੜ ਵਚਨਬੱਧਤਾ ਅਨੁਸਾਰ ਪੰਜਾਬ ਸਰਕਾਰ ਨੇ ਸਪੈਸ਼ਲ ਟਾਸਕ ਫ਼ੋਰਸ ਦੇ ਸਹਿਯੋਗ ਨਾਲ ਪੰਜਾਬ ਦੀਆਂ 19 ਜੇਲ੍ਹਾਂ ’ਚ ਨਸ਼ੇ ਵਾਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਕੈਦੀਆਂ ਲਈ ਇਕ ਪੀਅਰ ਸਪੋਰਟ ਨੈੱਟਵਰਕ ਸ਼ੁਰੂ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ CM ਭਗਵੰਤ ਮਾਨ ਦੀ ਚੰਡੀਗੜ੍ਹ ਅਦਾਲਤ 'ਚ ਪੇਸ਼ੀ, ਜਾਣੋ ਕੀ ਹੈ ਪੂਰਾ ਮਾਮਲਾ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਇਨ੍ਹਾਂ 19 ਜੇਲ੍ਹਾਂ ’ਚ 95 ਫ਼ੀਸਦ ਤੋਂ ਵੱਧ ਨਸ਼ੇ ਤੋਂ ਪੀੜਤ ਕੈਦੀ ਹਨ ਅਤੇ ਆਉਣ ਵਾਲੇ ਸਮੇਂ ’ਚ ਪੀਅਰ ਸਪੋਰਟ ਨੈੱਟਵਰਕ ਨੂੰ ਬਾਕੀ 6 ਜੇਲ੍ਹਾਂ ’ਚ ਵੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੀਅਰ ਸਪੋਰਟ ਆਊਟਪੇਸੈਂਟ ਓ.ਪੀ.ਔਡ. ਅਸਿਸਟਡ ਟ੍ਰੀਟਮੈਂਟ (ਓ.ਓ.ਏ.ਟੀ.) ਮਾਡਲ ਦੇ 3 ਜ਼ਰੂਰੀ ਥੰਮ੍ਹਾਂ ਜਿਵੇਂ ਕਿ ਮੈਡੀਕੇਸ਼ਨ, ਪੀਅਰ ਸਪੋਰਟ ਅਤੇ ਕਾਉਂਸਲਿੰਗ ’ਚੋਂ ਇਕ ਹੈ। ਬੈਂਸ ਨੇ ਕਿਹਾ ਕਿ ਨਸ਼ਾ ਪੀੜਤਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਦੇ ਇਲਾਜ ਦੌਰਾਨ ਸਹਾਇਤਾ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਇਲਾਜ ਸਫ਼ਲਤਾਪੂਰਕ ਨੇਪਰੇ ਚਾੜ੍ਹਿਆ ਜਾ ਸਕੇ।

ਇਹ ਵੀ ਪੜ੍ਹੋ : VIP ਸੁਰੱਖਿਆ ਸਬੰਧੀ ਜਾਰੀ ਸਾਰੇ ਹੁਕਮਾਂ ਦੀ ਸੂਚੀ ਹਾਈਕੋਰਟ 'ਚ ਤਲਬ, ਹੁਕਮ ਸੁਰੱਖਿਅਤ

ਮੰਤਰੀ ਨੇ ਅੱਗੇ ਕਿਹਾ ਕਿ ਇਹ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਸਬੂਤ ਅਧਾਰਤ ਬਿਹਤਰ ਅਭਿਆਸਾਂ ਅਨੁਸਾਰ ਸਿਹਤ ਸੁਧਾਰ ਪ੍ਰਕਿਰਿਆ ਦਾ ਇਕ ਮਹੱਤਵਪੂਰਨ ਹਿੱਸਾ ਹੈ। ਉਨ੍ਹਾਂ ਕਿਹਾ ਕਿ ਨਾਰਕੋਟਿਕਸ ਅਨੌਨੇਮਸ (ਐੱਨ.ਏ.) ਦੇ ਸਹਿਯੋਗ ਨਾਲ ਪੀਅਰ ਸਪੋਰਟ ਨੈੱਟਵਰਕ ਸਥਾਪਿਤ ਕੀਤਾ ਜਾਵੇਗਾ। ਨਾਰਕੋਟਿਕਸ ਅਨੌਨੇਮਸ (ਐੱਨ.ਏ.) ਇਕ ਕੌਮਾਂਤਰੀ ਨਾਨ-ਪਰਾਫ਼ਿਟ ਫ਼ੈਲੋਸ਼ਿਪ/ਸੁਸਾਇਟੀ ਹੈ ਜੋ ਨਸ਼ਿਆਂ ਨਾਲ ਨਜਿੱਠਣ ਲਈ ਮਰਦਾਂ ਅਤੇ ਔਰਤਾਂ ਦੀ ਮਦਦ ਕਰਦੀ ਹੈ। ਬੈਂਸ ਨੇ ਅੱਗੇ ਕਿਹਾ ਕਿ ਇਹ ਸੰਸਥਾ ਆਪਣਾ ਨਹੀਂ ਪ੍ਰਚਾਰ ਨਹੀਂ ਕਰਦੀ, ਸਗੋਂ ਜਨਤਕ ਜਾਣਕਾਰੀ ਅਤੇ ਆਊਟਰੀਚ ਰਾਹੀਂ ਨਵੇਂ ਮੈਂਬਰਾਂ ਨੂੰ ਜੋੜਦੀ ਹੈ।

Anuradha

This news is Content Editor Anuradha