ਸੁਪਰੀਮ ਕੋਰਟ ਦੇ ਹੁਕਮਾਂ ’ਤੇ 46 ਕੈਦੀ ਅਤੇ ਹਵਾਲਾਤੀ ਜ਼ਮਾਨਤ ’ਤੇ ਰਿਹਾਅ

03/30/2020 6:35:48 PM

ਫਿਰੋਜ਼ਪੁਰ (ਕੁਮਾਰ, ਸਨੀ)– ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਦੇ ਵਧਦੇ ਕਹਿਰ ਨੂੰ ਦੇਖਦੇ ਹੋਏ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜੇਲਾਂ ’ਚ ਭੀੜ ਘੱਟ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਕੇਂਦਰੀ ਜੇਲ ਫਿਰੋਜ਼ਪੁਰ ’ਚੋਂ ਜ਼ਿਲਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਅਤੇ ਹੋਰ ਅਦਾਲਤਾਂ ਦੇ ਹੁਕਮ ਮਿਲਣ ਤੋਂ ਬਾਅਦ 7 ਸਾਲ ਤੱਕ ਦੀ ਸਜ਼ਾ ਵਾਲੇ 18 ਕੈਦੀਆਂ ਨੂੰ ਪੈਰੋਲ ’ਤੇ ਛੱਡਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇਂਦਰੀ ਜੇਲ ਫਿਰੋਜ਼ਪੁਰ ਦੇ ਸੁਪਰਡੈਂਟ ਕੇ. ਐੱਸ. ਸੰਧੂ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ, ਹਾਈ ਕੋਰਟ ਅਤੇ ਪੰਜਾਬ ਸਰਕਾਰ ਵਲੋਂ ਗਠਿਤ ਹਾਈ ਪਾਵਰ ਕਮੇਟੀ ਵਲੋਂ ਇਹ ਸਿਫਾਰਸ਼ ਕੀਤੀ ਗਈ ਸੀ। ਮਾਣਯੋਗ ਅਦਾਲਤ ਵਲੋਂ ਇਹ ਫੈਸਲਾ ਲਿਆ ਗਿਆ ਕਿ ਜੇਲਾਂ ’ਚ ਬੰਦ ਜਿਨ੍ਹਾਂ ਕੈਦੀਆਂ ਨੂੰ 7 ਸਾਲ ਤੱਕ ਦੀ ਕੈਦ ਹੋਈ ਹੈ, ਉਨ੍ਹਾਂ ਨੂੰ 6 ਹਫਤਿਆਂ ਦੀ ਪੈਰੋਲ ਅਤੇ 7 ਸਾਲ ਤੱਕ ਦੀ ਸਜ਼ਾ ਹੋਣ ਵਾਲੇ ਮੁਕੱਦਮਿਆਂ ’ਚ ਜੇਲਾਂ ’ਚ ਬੰਦ ਹਵਾਲਾਤੀਆਂ ਨੂੰ 42 ਦਿਨਾਂ ਦੀ ਇੰਟੈਰਮ ਬੇਲ ’ਤੇ ਰਿਹਾਅ ਕੀਤਾ ਜਾਵੇ।

ਪੜ੍ਹੋ ਇਹ ਖਬਰ ਵੀ - 7 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਫਾਹਾ ਲੈ ਕੀਤੀ ਖੁਦਕੁਸ਼ੀ

ਉਨ੍ਹਾਂ ਦੱਸਿਆ ਕਿ ਕੇਂਦਰੀ ਜੇਲ ਫਿਰੋਜ਼ਪੁਰ ਤੋਂ 76 ਹਵਾਲਾਤੀਆਂ ਨੂੰ ਰਿਹਾਅ ਕਰਨ ਦੇ ਹੁਕਮ ਆਏ ਹਨ, ਜਿਨ੍ਹਾਂ ’ਚੋਂ 46 ਨੂੰ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਬਾਕੀ ਨੂੰ ਰਿਹਾਅ ਕੀਤਾ ਜਾਵੇਗਾ। ਜੇਲ ਸੁਪਰਡੈਂਟ ਕੇ. ਐੱਸ. ਸੰਧੂ ਨੇ ਦੱਸਿਆ ਕਿ ਅਜਿਹੇ ਹੋਰ ਹਵਾਲਾਤੀਆਂ ਅਤੇ ਕੈਦੀਆਂ ਦੀ ਸਕ੍ਰੀਨਿੰਗ ਕਰਨ ਤੋਂ ਬਾਅਦ ਰਿਹਾਈ ਲਈ ਅਦਾਲਤਾਂ ’ਚ ਕੇਸ ਭੇਜੇ ਜਾਣਗੇ। ਅਗਲੇ 2 ਦਿਨਾਂ ’ਚ ਹੋਰ ਕੈਦੀਆਂ ਅਤੇ ਹਵਾਲਾਤੀਆਂ ਦੀ ਰਿਹਾਈ ਕੀਤੀ ਜਾਵੇਗੀ। ਉਨ੍ਹਾਂ ਰਿਹਾਅ ਹੋ ਰਹੇ ਕੈਦੀਆਂ ਅਤੇ ਹਵਾਲਾਤੀਆਂ ਨੂੰ ਅਪੀਲ ਕੀਤੀ ਕਿ ਉਹ ਰਿਹਾਅ ਹੋ ਕੇ ਪਰਿਵਾਰ ਦੇ ਨਾਲ ਆਪਣੇ ਘਰਾਂ ’ਚ ਰਹਿਣ, ਘਰਾਂ ਤੋਂ ਬਾਹਰ ਨਾ ਨਿਕਲਣ, ਸੋਸ਼ਲ ਡਿਸਟੈਂਸ ਬਣਾ ਕੇ ਰੱਖੋ, ਆਪਣੀ ਅਤੇ ਆਪਣੇ ਪਰਿਵਾਰਾਂ ਦੀ ਰੱਖਿਆ ਕਰਨ।

 

 


rajwinder kaur

Content Editor

Related News