ਸੀ. ਬੀ. ਆਈ. ਕਾਰਵਾਈ ’ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ ਸੂਬਾ ਸਰਕਾਰ ਲਈ ਵੱਡਾ ਝਟਕਾ : ਸਾਂਪਲਾ
Tuesday, Oct 13, 2026 - 08:28 AM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਵਿਸ਼ੇਸ਼) : ਸਾਬਕਾ ਕੇਂਦਰੀ ਰਾਜ ਮੰਤਰੀ ਤੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਆਗੂ ਵਿਜੇ ਸਾਂਪਲਾ ਨੇ ਕਿਹਾ ਕਿ ਮੁੱਖ ਮੰਤਰੀ ਦਫ਼ਤਰ ’ਚ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਸੁਪਰੀਮ ਕੋਰਟ ਦਾ ਫ਼ੈਸਲਾ ਸੂਬੇ ਦੀ ‘ਆਪ’ ਸਰਕਾਰ ਲਈ ਕਰਾਰਾ ਝਟਕਾ ਹੈ। ਸੁਪਰੀਮ ਕੋਰਟ ਨੇ ਸੀ. ਬੀ. ਆਈ. ਦੀ ਕਾਰਵਾਈ ਰੋਕਣ ਲਈ ਸੂਬਾ ਸਰਕਾਰ ਵੱਲੋਂ ਦਾਇਰ ਅਪੀਲ ਨੂੰ ਰੱਦ ਕਰ ਦਿੱਤਾ ਹੈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਦੇ ਓ. ਐੱਸ. ਡੀ. ਰਾਜਬੀਰ ਸਿੰਘ ਘੁੰਮਣ ਜਾਂਚ ਤੋਂ ਨਹੀਂ ਬਚ ਸਕਦੇ।
ਇਹ ਵੀ ਪੜ੍ਹੋ : ਲੁਧਿਆਣਾ ਨਗਰ ਨਿਗਮ ਜਨਰਲ ਹਾਊਸ ਦੀ ਮੀਟਿੰਗ 'ਚ ਹੰਗਾਮਾ! ਕੌਂਸਲਰਾਂ ਵਿਚਾਲੇ ਹੋਈ ਧੱਕਾਮੁੱਕੀ
ਸਾਂਪਲਾ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਇਸ ਮਾਮਲੇ ਨੂੰ ਗੰਭੀਰ ਮੰਨਿਆ ਹੈ ਤੇ ਐੱਫ. ਆਈ. ਆਰ. ਨੂੰ ਬਰਕਰਾਰ ਰੱਖਿਆ ਹੈ। ਕੋਈ ਰਾਹਤ ਮਿਲਦੀ ਤਾਂ ਐੱਫ.ਆਈ.ਆਰ. ਖ਼ਾਰਜ ਕਰ ਦਿੱਤੀ ਜਾਂਦੀ ਪਰ ਅਜਿਹਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਘੁੰਮਣ ਮੁੱਖ ਮੰਤਰੀ ਦੇ ਸਭ ਤੋਂ ਨਜ਼ਦੀਕੀ ਅਧਿਕਾਰੀਆਂ ’ਚੋਂ ਇਕ ਹਨ। ਘੁੰਮਣ ਵਿਰੁੱਧ ਜਾਂਚ ਦਾ ਮਤਲਬ ਹੈ ਕਿ ਜਾਂਚ ਦਾ ਸੇਕ ਹੁਣ ਸਿੱਧਾ ਮੁੱਖ ਮੰਤਰੀ ਤੱਕ ਪਹੁੰਚ ਗਿਆ ਹਨ। ਇਸੇ ਕਰਕੇ ‘ਆਪ’ ਘਬਰਾਈ ਹੋਈ ਹੈ ਤੇ ਸੁਪਰੀਮ ਕੋਰਟ ਦੇ ਹੁਕਮਾਂ ਬਾਰੇ ਭੰਬਲਭੂਸਾ ਫੈਲਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
