ਸਾਡੀ ਤਾਂ ਕੇਂਦਰ ਸਰਕਾਰ ਨੇ ਧੌਣ ’ਤੇ ਗੋਡਾ ਦਿੱਤਾ ਤੇ ਵਿਰੋਧੀ ਕਹਿ ਰਹੇ ਇਹ ਰਲੇ ਹੋਏ : ਸਰਕਾਰੀਆ
Monday, Apr 12, 2021 - 06:31 PM (IST)
ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ) : ਕੋਟਕਪੂਰਾ ਗੋਲੀ ਕਾਂਡ ਸਬੰਧੀ ਹਾਈਕੋਰਟ ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਸਰਕਾਰ ਮਾਣਯੋਗ ਸੁਪਰੀਮ ਕੋਰਟ ਵਿਖੇ ਜਾਵੇਗੀ। ਇਸ ਦਾ ਐਲਾਨ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੇਂਦਰ ਸਰਕਾਰ ਨੂੰ ਲੋਕ ਵਿਰੋਧੀ ਦੱਸਿਆ। ਸਰਕਾਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਐੱਫ. ਸੀ. ਆਈ. ਦੇ ਮਾਮਲੇ ’ਚ ਕਣਕ ਖਰੀਦ ਸਬੰਧੀ ਨਵੀਂ ਨੀਤੀ ਲਿਆਂਦੀ ਹੈ, ਇਹ ਨੀਤੀ ਢਾਂਚੇ ਨੂੰ ਤਹਿਸ-ਨਹਿਸ ਕਰਨ ਵਾਲੀ ਹੈ। ਸਰਕਾਰੀਆਂ ਨੇ ਕਿਹਾ ਕਿ ਸਾਡੇ ਤਾਂ ਕੇਂਦਰ ਨੇ ਧੌਣ ’ਤੇ ਗੋਡਾ ਦਿੱਤਾ ਅਤੇ ਵਿਰੋਧੀ ਕਹਿ ਰਹੇ ਇਹ ਰਲੇ ਹੋਏ ਹਨ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਫਿਰ ਕੀਤੇ ਧਮਾਕੇਦਾਰ ਟਵੀਟ, ਕਿਸਾਨ ਅੰਦੋਲਨ ਦਰਮਿਆਨ ਦਿੱਤੀ ਨੇਕ ਸਲਾਹ
ਉਨ੍ਹਾਂ ਕਿਹਾ ਕਿ ਅੱਜ ਹਰ ਵਰਗ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੈ। ਕੋਟਕਪੂਰਾ ਗੋਲੀ ਕਾਂਡ ਸਬੰਧੀ ਮਾਣਯੋਗ ਹਾਈਕੋਰਟ ਵੱਲੋਂ ਆਏ ਫ਼ੈਸਲੇ ਸਬੰਧੀ ਉਨ੍ਹਾਂ ਕਿਹਾ ਕਿ ਇਸ ਸਬੰਧੀ ਸਰਕਾਰ ਮਾਣਯੋਗ ਸੁਪਰੀਮ ਕੋਰਟ ਵਿਖੇ ਜਾਵੇਗੀ। ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਦੀ ਕੇਂਦਰ ਸਰਕਾਰ ਨਾਲ ਮਿਲ ਕੇ ਚੱਲਣ ਦੇ ਲਾਏ ਜਾ ਰਹੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆ ਸੁਖ ਸਰਕਾਰੀਆਂ ਨੇ ਕਿਹਾ ਜੇ ਅਸੀਂ ਕੇਂਦਰ ਨਾਲ ਮਿਲ ਕੇ ਚੱਲਦੇ ਹੁੰਦੇ ਤਾਂ ਅਜਿਹਾ ਨਾ ਹੁੰਦਾ ਜੋ ਹੋ ਰਿਹਾ, ਕੇਂਦਰ ਇਸ ਸਮੇਂ ਸਭ ਤੋਂ ਵੱਧ ਨੁਕਸਾਨ ਪੰਜਾਬ ਦਾ ਕਰ ਰਹੀ। ਉਹ ਚਾਹੇ ਜੀ. ਐੱਸ. ਟੀ. ਰਿਫੰਡ ਦੀ ਗੱਲ ਹੋਵੇ ਜਾ ਖੇਤੀ ਕਾਨੂੰਨਾਂ ਦਾ ਮਾਮਲਾ ਹੋਵੇ। ਨਗਰ ਕੌਂਸਲ ਪ੍ਰਧਾਨਾਂ ਦੀ ਜ਼ਿਲ੍ਹੇ ’ਚ ਚੋਣ ਸਬੰਧੀ ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਕਾਂਗਰਸੀ ਕੌਂਸਲਰਾਂ ਦੇ ਵਿਚਾਰ ਜਾਣੇ ਹਨ ਤੇ ਹਾਈਕਮਾਂਡ ਨਾਲ ਵਿਚਾਰ ਕਰ ਜਲਦ ਪ੍ਰਧਾਨ ਚੁਣ ਲਏ ਜਾਣਗੇ।
ਇਹ ਵੀ ਪੜ੍ਹੋ : ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਪ੍ਰਧਾਨ ਦੇ ਪੁੱਤਰ ਦੀ ਕੈਲੀਫੋਰਨੀਆ ਵਿਚ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?