ਪਰਾਲੀ ਸਾੜਨ ''ਤੇ ਸੁਪਰੀਮ ਕੋਰਟ ਨੇ ''ਪੰਜਾਬ'' ਨੂੰ ਪਾਈ ਝਾੜ

11/25/2019 3:22:13 PM

ਨਵੀਂ ਦਿੱਲੀ/ਚੰਡੀਗੜ੍ਹ : ਦਿੱਲੀ 'ਚ ਵਧ ਰਹੇ ਪ੍ਰਦੂਸ਼ਣ ਸਬੰਧੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੇ ਮਾਮਲੇ 'ਚ ਪੰਜਾਬ ਨੂੰ ਝਾੜ ਪਾਈ ਹੈ। ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਫਟਕਾਰ ਲਾਉਂਦਿਆਂ ਕਿਹਾ ਹੈ ਕਿ ਪਰਾਲੀ ਸਾੜਨ ਦੇ ਮਾਮਲੇ ਸਬੰਧੀ ਰੋਕ ਲਾਉਣ 'ਚ ਪੰਜਾਬ ਨਾਕਾਮ ਸਾਬਿਤ ਹੋਇਆ ਹੈ। ਅਦਾਲਤ ਨੇ ਕਿਹਾ ਕਿ ਰੋਕ ਦੇ ਬਾਵਜੂਦ ਵੀ ਪੰਜਾਬ 'ਚ ਪਰਾਲੀ ਧੜੱਲੇ ਨਾਲ ਸਾੜੀ ਜਾ ਰਹੀ ਹੈ।

ਅਦਾਲਤ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੂੰ ਪ੍ਰਦੂਸ਼ਣ ਕਾਰਨ ਮਰਨ ਲਈ ਨਹੀਂ ਛੱਡਿਆ ਜਾ ਸਕਦਾ। ਪੰਜਾਬ ਸਰਕਾਰ ਨੂੰ ਫਟਕਾਰ ਲਾਉਂਦਿਆਂ ਸੁਪਰੀਮ ਕੋਰਟ ਨੇ ਪੁੱਛਿਆ ਕਿ ਤੁਸੀਂ ਲੋਕਾਂ ਨਾਲ ਇਸ ਤਰੀਕੇ ਦਾ ਵਰਤਾਅ ਕਿਵੇਂ ਕਰ ਸਕਦੇ ਹੋ ਅਤੇ ਦਿੱਲੀ 'ਚ ਲੋਕਾਂ ਨੂੰ ਪ੍ਰਦੂਸ਼ਣ ਕਾਰਨ ਮਰਨ ਲਈ ਕਿਵੇਂ ਛੱਡ ਸਕਦੇ ਹੋ। ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਕਿਹਾ ਕਿ ਅਦਾਲਤ ਸੂਬੇ ਦੀ ਹਰ ਮਸ਼ੀਨਰੀ ਨੂੰ ਇਸ ਦੇ ਲਈ ਜ਼ਿੰਮੇਵਾਰ ਠਹਿਰਾਵੇਗੀ।

Babita

This news is Content Editor Babita