ਪੰਜਾਬ ’ਚ ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਖ਼ਿਲਾਫ਼ ਦਾਇਰ ਅਪੀਲਾਂ ਰੱਦ

Wednesday, Nov 17, 2021 - 01:48 PM (IST)

ਪੰਜਾਬ ’ਚ ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਖ਼ਿਲਾਫ਼ ਦਾਇਰ ਅਪੀਲਾਂ ਰੱਦ

ਨਵੀਂ ਦਿੱਲੀ/ਚੰਡੀਗੜ੍ਹ (ਭਾਸ਼ਾ) : ਸੁਪਰੀਮ ਕੋਰਟ ਨੇ ਦਿਨਕਰ ਗੁਪਤਾ ਦੀ ਨਿਯੁਕਤੀ ਪੰਜਾਬ ਦੇ ਪੁਲਸ ਮੁਖੀ (ਡੀ. ਜੀ. ਪੀ.) ਵੱਜੋਂ ਬਰਕਰਾਰ ਰੱਖਣ ਦੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮ ਖ਼ਿਲਾਫ਼ ਦਾਇਰ ਅਪੀਲਾਂ ਨੂੰ ਮੰਗਲਵਾਰ ਨੂੰ ਰੱਦ ਕਰ ਦਿੱਤਾ। ਮਾਣਯੋਗ ਜੱਜ ਐੱਲ. ਨਾਗੇਸ਼ਵਰ ਰਾਓ, ਜਸਟਿਸ ਡੀ. ਆਰ. ਗਵਈ ਅਤੇ ਜਸਟਿਸ ਬੀ. ਵੀ. ਨਾਗਰਤਨ ’ਤੇ ਆਧਾਰਿਤ ਬੈਂਚ ਨੇ ਆਈ. ਪੀ. ਐੱਸ. ਦੇ ਅਧਿਕਾਰੀਆਂ ਸਿਧਾਰਥ ਚਟੋਪਾਧਿਆਏ ਅਤੇ ਮੁਹੰਮਦ ਮੁਸਤਫ਼ਾ ਦੀ ਅਪੀਲ ਰੱਦ ਕਰ ਦਿੱਤੀ।

ਇਸ ਅਪੀਲ ਵਿਚ ਗੁਪਤਾ ਨੂੰ ਪੰਜਾਬ ਪੁਲਸ ਦਾ ਮੁਖੀ ਨਿਯੁਕਤ ਕੀਤੇ ਜਾਣ ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਸੀ। ਬੈਂਚ ਨੇ ਕਿਹਾ ਕਿ ਪਟੀਸ਼ਨਾਂ ਰੱਦ ਕੀਤੀਆਂ ਜਾਂਦੀਆਂ ਹਨ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿਚ 15 ਸਤੰਬਰ ਨੂੰ ਸਭ ਧਿਰਾਂ ਨੂੰ ਸੁਣਿਆ ਸੀ ਅਤੇ ਕਿਹਾ ਸੀ ਕਿ ਇਨ੍ਹਾਂ ’ਤੇ ਫ਼ੈਸਲਾ ਬਾਅਦ ਵਿਚ ਸੁਣਾਇਆ ਜਾਵੇਗਾ। ਭਾਰਤੀ ਪੁਲਸ ਸੇਵਾ ਦੇ 1987 ਬੈਚ ਦੇ ਅਧਿਕਾਰੀ ਗੁਪਤਾ ਦੇ ਛੁੱਟੀ ’ਤੇ ਚਲੇ ਜਾਣ ਪਿੱਛੋਂ ਸੀਨੀਅਰ ਆਈ. ਪੀ. ਐੱਸ. ਅਧਿਕਾਰੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਪੰਜਾਬ ਦੇ ਪੁਲਸ ਮੁਖੀ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ।  


author

Babita

Content Editor

Related News