ਸੁਪਰੀਮ ਕੋਰਟ ਤੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਗ੍ਰਿਫ਼ਤਾਰੀ ’ਤੇ ਲੱਗੀ ਰੋਕ
Thursday, Jan 27, 2022 - 11:19 AM (IST)
ਚੰਡੀਗੜ੍ਹ (ਬਿਊਰੋ) : ਡਰੱਗ ਮਾਮਲੇ ਵਿੱਚ ਫਸੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਮਜੀਠੀਆ ਦੇ ਵਕੀਲਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਸੁਪਰੀਮ ਕੋਰਟ ਨੇ ਸੋਮਵਾਰ ਤੱਕ ਰੋਕ ਲੱਗਾ ਦਿੱਤੀ ਹੈ। ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਅਗਲੀ ਸੁਣਵਾਈ ਸੁਪਰੀਮ ਕੋਰਟ ’ਚ ਸੋਮਵਾਰ ਨੂੰ ਕੀਤੀ ਜਾਵੇਗੀ। ਮਜੀਠੀਆ ਇਸ ਦੌਰਾਨ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਭਰ ਸਕਦੇ ਹਨ।
ਪੜ੍ਹੋ ਇਹ ਵੀ ਖ਼ਬਰ - ਗਣਤੰਤਰ ਦਿਵਸ ’ਤੇ ਬਠਿੰਡਾ ’ਚ ਵੱਡੀ ਵਾਰਦਾਤ : ਬਿਜਲੀ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ
ਦੱਸ ਦੇਈਏ ਕਿ ਬੀਤੇ ਦਿਨੀਂ ਡਰੱਗ ਮਾਮਲੇ ਵਿੱਚ ਫਸੇ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਸ ਵਲੋਂ ਮਜੀਠੀਆ ਦੇ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਕਲੋਨੀ ਵਿਚ ਸਥਿਤ ਘਰ ਵਿਚ ਛਾਪੇਮਾਰੀ ਕੀਤੀ ਹੈ। ਪੁਲਸ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਵਿੱਚ ਨਾਕਾਮਯਾਬ ਰਹੀ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ ਪਰ ਨਾਲ ਹੀ ਤਿੰਨ ਦਿਨਾਂ ਲਈ ਗ੍ਰਿਫ਼ਤਾਰੀ ਨਾ ਕਰਨ ਦਾ ਆਦੇਸ਼ ਵੀ ਜਾਰੀ ਕੀਤਾ ਸੀ। ਹੁਣ ਸੁਪਰੀਮ ਕੋਰਟ ਪੁੱਜੇ ਮਜੀਠੀਆ ਨੂੰ ਵੱਡੀ ਰਾਹਤ ਮਿਲੀ ਹੈ ਤੇ ਸੋਮਵਾਰ ਤੱਕ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਿਓ ਨੇ ਪੁੱਤਰਾਂ ਨਾਲ ਮਿਲ ਕੀਤਾ ਧੀ ਦਾ ਕਤਲ, ਫਿਰ ਟੋਏ ’ਚ ਦੱਬੀ ਲਾਸ਼
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ