ਸਿਮਰਜੀਤ ਸਿੰਘ ਬੈਂਸ ਨੂੰ ਝਟਕਾ, ਜਬਰ-ਜ਼ਿਨਾਹ ਮਾਮਲੇ ’ਚ ਸੁਪਰੀਮ ਕੋਰਟ ਨੇ ਪਟੀਸ਼ਨ ਕੀਤੀ ਖਾਰਜ
Friday, Jul 01, 2022 - 06:04 PM (IST)
ਲੁਧਿਆਣਾ (ਮਹਿਰਾ) : ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਸੁਪਰੀਮ ਕੋਰਟ ਤੱਕ ਪਹੁੰਚਣ ਤੋਂ ਬਾਅਦ ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਤਮ ਨਗਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਝਟਕਾ ਲੱਗਾ ਹੈ। ਬੈਂਸ ਨੇ ਰਾਹਤ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਰਜ ਕੀਤੀ ਸੀ , ਜਿਸ ਨੂੰ ਸੁਪਰੀਮ ਕੋਰਟ ਨੇ ਖਾਰਿਜ ਕਰ ਦਿੱਤਾ ਗਿਆ ਹੈ। ਇਸ ਦੇ ਚੱਲਦਿਆਂ ਹੁਣ ਬੈਂਸ ਲਈ ਸਾਰੇ ਰਾਹ ਬੰਦ ਹੁੰਦੇ ਨਜ਼ਰ ਆ ਰਹੇ ਹਨ। ਪੰਜਾਬ-ਹਰਿਆਣਾ ਹਾਈਕੋਰਟ ਨੇ 10 ਜੂਨ ਨੂੰ ਹੀ ਬੈਂਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ। ਸਾਬਕਾ ਵਧੀਕ ਸੈਸ਼ਨ ਜੱਜ ਸ੍ਰੀਮਤੀ ਰਸ਼ਮੀ ਸ਼ਰਮਾ ਦੀ ਅਦਾਲਤ ਨੇ ਬੈਂਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਬੈਂਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ, ਪਰ ਜਸਟਿਸ ਲੀਜ਼ਾ ਗਿੱਲ ਨੇ ਦਲੀਲਾਂ ਸੁਣਨ ਤੋਂ ਬਾਅਦ ਬੈਂਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰਨ ਦਾ ਫੈਸਲਾ ਸੁਣਾਇਆ ਸੀ। ਮਾਨਯੋਗ ਸੁਪਰੀਮ ਕੋਰਟ ਤੋਂ ਰਾਹਤ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਵੀ ਅੱਜ ਖਾਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਕੋਲੇ ਅਤੇ GST ਦੇ ਵਧੇ ਰੇਟਾਂ ਦੇ ਵਿਰੋਧ 'ਚ ਭੱਠਾ ਐਸੋਸੀਏਸ਼ਨ ਵੱਲੋਂ ਪੂਰੇ ਭਾਰਤ 'ਚ ਭੱਠੇ ਬੰਦ ਕਰਨ ਦਾ ਐਲਾਨ
ਜ਼ਿਕਰਯੋਗ ਹੈ ਕਿ ਇਲਾਕਾ ਮੈਜਿਸਟਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਵੱਲੋਂ ਬੈਂਸ ਨੂੰ ਪਹਿਲਾਂ ਹੀ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ ਅਤੇ ਉਨ੍ਹਾਂ ਦੀ ਜਾਇਦਾਦ ਕੁਰਕ ਕਰਨ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹੁਣ ਬੈਂਸ ਦੀ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਬੈਂਸ ਮੁਸ਼ਕਲ ਵਿਚ ਫਸ ਗਏ ਹਨ। ਵਿਧਵਾ ਔਰਤ ਵੱਲੋਂ ਅਦਾਲਤ ਦੇ ਹੁਕਮਾਂ 'ਤੇ ਵਿਧਾਇਕ ਬੈਂਸ ਤੇ ਹੋਰਨਾਂ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ 6 ਦੀ ਪੁਲਸ ਵੱਲੋਂ ਜਬਰ-ਜ਼ਨਾਹ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਅਦਾਲਤ ਵਿੱਚ ਪੇਸ਼ੀ ਭੁਗਤਣ ਦੇ ਹੁਕਮ ਦੀ ਮੰਗ ਕੀਤੀ ਗਈ ਸੀ। ਪੁਲਸ ਨੇ ਵਿਧਾਇਕ ਖ਼ਿਲਾਫ਼ ਐਫ.ਆਈ.ਆਰ ਦਰਜ ਕਰਨ ਦੀ ਮੰਗ ਕੀਤੀ ਸੀ। ਜ਼ਿਕਰਯੋਗ ਹੈ ਕਿ ਔਰਤ ਨੇ ਲੁਧਿਆਣਾ ਦੇ ਕਮਲਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ ਭਾਬੀ, ਸੁਖਚੈਨ ਸਿੰਘ, ਪਰਮਜੀਤ ਸਿੰਘ ਉਰਫ ਪੰਮਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ।ਗੋਗੀ ਸ਼ਰਮਾ ਖ਼ਿਲਾਫ਼ ਐੱਫ.ਆਈ.ਆਰ ਦਰਜ ਕਰਨ ਦੀ ਮੰਗ ਵੀ ਕੀਤੀ ਸੀ। ਜਿਸ ਦੇ ਖ਼ਿਲਾਫ਼ ਅਦਾਲਤ 'ਚ ਚਾਰਜਸ਼ੀਟ ਵੀ ਦਾਇਰ ਕੀਤੀ ਗਈ ਹੈ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।