'ਪੰਜਾਬ' ਨੂੰ ਲੈ ਕੇ ਸੁਪਰੀਮ ਕੋਰਟ 'ਚ ਵੱਡੀ ਸੁਣਵਾਈ ਅੱਜ, ਜਾਣੋ ਕੀ ਹੈ ਪੂਰਾ ਮਾਮਲਾ

Monday, Nov 06, 2023 - 09:58 AM (IST)

'ਪੰਜਾਬ' ਨੂੰ ਲੈ ਕੇ ਸੁਪਰੀਮ ਕੋਰਟ 'ਚ ਵੱਡੀ ਸੁਣਵਾਈ ਅੱਜ, ਜਾਣੋ ਕੀ ਹੈ ਪੂਰਾ ਮਾਮਲਾ

ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਨੂੰ ਲੈ ਕੇ ਅੱਜ ਸੁਪਰੀਮ ਕੋਰਟ 'ਚ ਅਹਿਮ ਸੁਣਵਾਈ ਹੋਣ ਵਾਲੀ ਹੈ। ਦਰਅਸਲ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮਾਨ ਸਰਕਾਰ ਦੇ ਸੱਦੇ ਵਿਸ਼ੇਸ਼ ਇਜਲਾਸ ਨੂੰ ਗੈਰ ਕਾਨੂੰਨੀ ਕਰਾਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।

ਇਹ ਵੀ ਪੜ੍ਹੋ : ਲਾੜੇ ਸਣੇ 4 ਲੋਕਾਂ ਦੇ ਸਿਵੇ ਵੀ ਠੰਡੇ ਨਹੀਂ ਹੋਏ ਕਿ ਮੋਗਾ 'ਚ ਮੁੜ ਭਿਆਨਕ ਹਾਦਸਾ, 5 ਨੌਜਵਾਨਾਂ ਦੀ ਮੌਤ

ਸੁਪਰੀਮ ਕੋਰਟ 'ਚ ਦਾਇਰ ਪਟੀਸ਼ਨ 'ਚ ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਸੀ ਕਿ ਵਿਧਾਨ ਸਭਾ 'ਚ ਪਾਸ ਕੀਤੇ ਬਿੱਲਾਂ ਨੂੰ ਰਾਜਪਾਲ ਮਨਜ਼ੂਰੀ ਨਹੀਂ ਦੇ ਰਹੇ ਹਨ। ਸੂਬਾ ਸਰਕਾਰ ਨੇ ਰਾਜਪਾਲ ਦੇ ਰਵੱਈਏ ਖ਼ਿਲਾਫ਼ 28 ਅਕਤੂਬਰ ਨੂੰ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ।

ਇਹ ਵੀ ਪੜ੍ਹੋ : ਖੁਸ਼ੀਆਂ ’ਚ ਪਏ ਵੈਣ, ਡੋਲੀ ਵਾਲੀ ਕਾਰ ਨਾਲ ਵਾਪਰਿਆ ਹਾਦਸਾ, ਲਾੜੇ ਸਣੇ 4 ਦੀ ਮੌਤ

ਇਸ ਤੋਂ ਪਹਿਲਾਂ ਇਸ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ 2 ਨਵੰਬਰ ਨੂੰ ਹੋਣੀ ਸੀ, ਪਰ ਉਸ ਵੇਲੇ ਅਦਾਲਤ ਨੇ ਇਸ ਨੂੰ 6 ਨਵੰਬਰ ਨੂੰ ਤੈਅ ਕਰ ਦਿੱਤਾ ਸੀ। ਇਸ ਦੇ ਤਹਿਤ ਅੱਜ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਹੋਵੇਗੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News