ਅਹਿਮ ਖ਼ਬਰ : ਪੰਜਾਬ ਸਰਕਾਰ ਵੱਲੋਂ ਰਾਜਪਾਲ ਖ਼ਿਲਾਫ਼ ਪਾਈ ਪਟੀਸ਼ਨ ''ਤੇ ਸੁਪਰੀਮ ਕੋਰਟ ''ਚ ਸੁਣਵਾਈ ਅੱਜ

Friday, Nov 10, 2023 - 10:49 AM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਗੈਰ ਕਾਨੂੰਨੀ ਦੱਸਣ ਅਤੇ ਸਦਨ 'ਚ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ 'ਤੇ ਸੁਪਰੀਮ ਕੋਰਟ 'ਚ ਦਾਇਰ ਪਟੀਸ਼ਨ 'ਤੇ ਅੱਜ ਸੁਣਵਾਈ ਹੋਵੇਗੀ। ਹਾਲਾਂਕਿ ਰਾਜਪਾਲ ਆਪਣੇ ਸਟੈਂਡ ਤੋਂ ਯੂ-ਟਰਨ ਲੈ ਚੁੱਕੇ ਹਨ ਪਰ ਇਸ ਦੇ ਬਾਵਜੂਦ ਸੁਪਰੀਮ ਕੋਰਟ ਨੇ ਬੀਤੀ ਸੁਣਵਾਈ 'ਚ ਰਾਜਪਾਲ ਨੂੰ ਫਟਕਾਰ ਲਾਈ ਸੀ।

ਇਹ ਵੀ ਪੜ੍ਹੋ : ਦੀਵਾਲੀ 'ਤੇ ਵਾਹਨ ਖ਼ਰੀਦਣ ਵਾਲਿਆਂ ਨੂੰ ਵੱਡੀ ਰਾਹਤ, ਹਟਾਈ ਗਈ ਇਹ ਪਾਬੰਦੀ

ਪੰਜਾਬ ਸਰਕਾਰ ਨੇ ਪਟੀਸ਼ਨ 'ਚ ਮੰਗ ਕੀਤੀ ਸੀ ਕਿ ਵਿਧਾਨ ਸਭਾ 'ਚ ਪਾਸ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਸੁਪਰੀਮ ਕੋਰਟ ਰਾਜਪਾਲ ਨੂੰ ਨਿਰਦੇਸ਼ ਦੇਵੇ। ਸਰਕਾਰ ਨੇ ਇਹ ਵੀ ਕਿਹਾ ਕਿ ਇਸ ਤਰ੍ਹਾਂ ਦੀ ਸੰਵਿਧਾਨਕ ਰੁਕਾਵਟ ਨਾਲ ਪ੍ਰਸ਼ਾਸਨ ਦਾ ਕੰਮਕਾਜ ਠੱਪ ਹੋ ਗਿਆ ਹੈ। ਸਰਕਾਰ ਵੱਲੋਂ ਸੁਪਰੀਮ ਕੋਰਟ 'ਚ ਪਟੀਸ਼ਨ ਫਾਈਲ ਕਰਨ ਦੇ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਆਪਣੇ ਸਟੈਂਡ ਤੋਂ ਯੂ-ਟਰਨ ਲੈ ਚੁੱਕੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਪਟਾਕੇ ਚਲਾਉਣ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ, ਪੜ੍ਹੋ ਖ਼ਬਰ

ਉਹ ਵਿਧਾਨ ਸਭਾ 'ਚ ਪਾਸ ਕਰਾਉਣ ਲਈ ਤਿਆਰ ਕੀਤੇ ਗਏ 3 ਬਿੱਲਾਂ 'ਚੋਂ 2 ਨੂੰ ਮਨਜ਼ੂਰੀ ਦੇ ਚੁੱਕੇ ਹਨ। ਰਾਜਪਾਲ ਵੱਲੋਂ 2 ਮਨੀ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੇ ਜਾਣ ਦੇ ਬਾਅਦ ਹੁਣ ਭਗਵੰਤ ਮਾਨ ਸਰਕਾਰ ਇਸੇ ਮਹੀਨੇ ਇਕ ਵਾਰ ਫਿਰ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦੀ ਤਿਆਰੀ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News