ਪੰਜਾਬ ਦੇ ਸਾਬਕਾ DGP ਸੁਮੇਧ ਸੈਣੀ ਨੂੰ ਵੱਡੀ ਰਾਹਤ, ਗ੍ਰਿਫ਼ਤਾਰੀ 'ਤੇ ਲੱਗੀ ਰੋਕ

Tuesday, Sep 15, 2020 - 01:31 PM (IST)

ਪੰਜਾਬ ਦੇ ਸਾਬਕਾ DGP ਸੁਮੇਧ ਸੈਣੀ ਨੂੰ ਵੱਡੀ ਰਾਹਤ, ਗ੍ਰਿਫ਼ਤਾਰੀ 'ਤੇ ਲੱਗੀ ਰੋਕ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਸੁਪਰੀਮ ਕੋਰਟ ਵੱਲੋਂ ਮੰਗਲਵਾਰ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ 'ਤੇ ਰੋਕ ਲਾ ਦਿੱਤੀ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਭਰ 'ਚ 'ਕਿਸਾਨਾਂ' ਦਾ ਅੰਦੋਲਨ ਸ਼ੁਰੂ, ਆਰ-ਪਾਰ ਦੀ ਲੜਾਈ ਦਾ ਐਲਾਨ ਕਰਦਿਆਂ ਰੋਕੀਆਂ ਸੜਕਾਂ

ਇਸ ਤੋਂ ਪਹਿਲਾਂ ਵਿਸ਼ੇਸ਼ ਜਾਂਚ ਟੀਮ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਸੀ। ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅਗਾਊਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਸੁਮੇਧ ਸਿੰਘ ਸੈਣੀ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ 'ਤੇ ਰੋਕ ਲਾ ਦਿੱਤੀ ਹੈ।

ਇਹ ਵੀ ਪੜ੍ਹੋ : ਮੋਹਾਲੀ ਦੀਆਂ ਖੂਬਸੂਰਤ ਚੋਰਨੀਆਂ ਨੇ ਲੁੱਟਿਆ ਬਜ਼ੁਰਗ ਬਾਬਾ, CCTV 'ਚ ਕੈਦ ਹੋਈ ਵਾਰਦਾਤ (ਵੀਡੀਓ)
29 ਸਾਲ ਪੁਰਾਣਾ ਹੈ ਮਾਮਲਾ
ਇਹ ਮਾਮਲਾ 29 ਸਾਲ ਪੁਰਾਣਾ ਹੈ। ਜਦੋਂ ਸਾਬਕਾ ਡੀ. ਜੀ. ਪੀ. ਸੈਣੀ ਚੰਡੀਗੜ੍ਹ ਦੇ ਐਸ. ਐਸ. ਪੀ. ਸਨ। ਇਸ ਦੌਰਾਨ ਉਨ੍ਹਾਂ 'ਤੇ ਅੱਤਵਾਦੀ ਹਮਲਾ ਹੋਇਆ ਸੀ, ਜਿਸ 'ਚ ਉਹ ਬਚ ਗਏ ਸਨ, ਜਦੋਂ ਕਿ ਉਨ੍ਹਾਂ ਦੇ ਤਿੰਨ ਗੰਨਮੈਨ ਮਾਰੇ ਗਏ ਸਨ।

ਇਹ ਵੀ ਪੜ੍ਹੋ : ਪਟਿਆਲਾ 'ਚ ਰਾਤ ਵੇਲੇ ਵੱਡੀ ਵਾਰਦਾਤ, ਨੌਜਵਾਨ ਨੂੰ ਘੇਰ ਛਾਤੀ 'ਚ ਖੋਭਿਆ ਚਾਕੂ

ਉਨ੍ਹਾਂ 'ਤੇ ਦੋਸ਼ ਹੈ ਕਿ ਇਸ ਤੋਂ ਬਾਅਦ ਸੈਣੀ ਨੇ ਮੋਹਾਲੀ ਤੋਂ ਬਲਵੰਤ ਸਿੰਘ ਮੁਲਤਾਨੀ ਨੂੰ ਘਰੋਂ ਜ਼ਬਰਦਸਤੀ ਚੁੱਕਿਆ ਸੀ, ਜਿਸ ਤੋਂ ਬਾਅਦ ਉਹ ਭੇਤਭਰੇ ਹਾਲਾਤ 'ਚ ਲਾਪਤਾ ਹੋ ਗਿਆ ਸੀ। 

 


 


author

Babita

Content Editor

Related News