ਨਵਜੋਤ ਸਿੱਧੂ ਮਾਮਲੇ 'ਤੇ ਸੁਣਵਾਈ ਪੂਰੀ, ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

04/18/2018 1:03:54 PM

ਚੰਡੀਗੜ੍ਹ/ਨਵੀਂ ਦਿੱਲੀ : ਕੈਬਨਿਟ ਮੰਤਰੀ ਨਵਜੋਤ ਸਿੱਧੂ ਖਿਲਾਫ ਚੱਲ ਰਹੇ ਰੋਡ ਰੇਜ ਮਾਮਲੇ 'ਤੇ ਸੁਪਰੀਮ ਕੋਰਟ ਵਿਚ ਸੁਣਵਾਈ ਪੂਰੀ ਹੋ ਗਈ। ਦੋਵਾਂ ਪੱਖਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਨਣ ਤੋਂ ਬਾਅਦ ਮਾਣਯੋਗ ਸੁਪਰੀਮ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਮੰਗਲਵਾਰ ਨੂੰ ਹੋਈ ਸੁਣਵਾਈ ਦੌਰਾਨ ਨਵਜੋਤ ਸਿੱਧੂ ਨੇ ਅਦਾਲਤ ਵਿਚ ਆਪਣਾ ਪੱਖ ਰੱਖਦੇ ਹੋਏ ਕਿਹਾ ਸੀ ਕਿ ਇਸ ਮਾਮਲੇ ਵਿਚ ਕੋਈ ਵੀ ਗਵਾਹ ਆਪ ਸਾਹਮਣੇ ਨਹੀਂ ਆਇਆ ਸੀ। ਜਿਨ੍ਹਾਂ ਗਵਾਹਾਂ ਦੇ ਬਿਆਨ ਦਰਜ ਕੀਤੇ ਗਏ ਹਨ, ਉਨ੍ਹਾਂ ਨੂੰ ਪੁਲਸ ਖੁਦ ਸਾਹਮਣੇ ਲੈ ਕੇ ਆਈ ਸੀ। ਸਿੱਧੂ ਨੇ ਕਿਹਾ ਕਿ ਸਾਰੇ ਗਵਾਹਾਂ ਦੇ ਬਿਆਨ ਵੀ ਵਿਵਾਦਤ ਹਨ ਅਤੇ ਜਿਹੜੇ ਮੁੱਖ ਗਵਾਹ ਹਨ ਉਨ੍ਹਾਂ ਦੇ ਬਿਆਨ ਵੀ ਇਕ ਦੂਜੇ ਨਾਲ ਮੇਲ ਨਹੀਂ ਖਾਂਦੇ।
ਦੱਸਣਯੋਗ ਹੈ ਕਿ 1988 ਵਿਚ ਵਾਪਰੇ ਇਸ ਰੋਡ ਰੇਜ ਕੇਸ ਵਿਚ ਹਾਈਕੋਰਟ ਨੇ ਨਵਜੋਤ ਸਿੱਧੂ ਨੂੰ 3 ਸਾਲ ਦੀ ਸਜ਼ਾ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਸਿੱਧੂ ਵਲੋਂ ਸੁਪਰੀਮ ਕੋਰਟ ਵਿਚ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ।