ਭਾਜਪਾ ਆਗੂ ਦਾ ਵੱਡਾ ਦੋਸ਼, ਗਾਂਧੀ ਪਰਿਵਾਰ ਦੇ ਹੁਕਮਾਂ ’ਤੇ ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਕੈਪਟਨ

03/27/2021 1:53:01 PM

ਚੰਡੀਗੜ੍ਹ (ਰਮਨਜੀਤ) : ਭਾਜਪਾ ਦੇ ਕੌਮੀ ਪ੍ਰਧਾਨ ਮੰਤਰੀ ਤਰੁਣ ਚੁਘ ਨੇ ਭਾਰਤ ਦੀ ਸਰਵਉਚ ਅਦਾਲਤ ਵਲੋਂ ਉੱਤਰ ਪ੍ਰਦੇਸ਼ ਦੇ ਖਤਰਨਾਕ ਅਪਰਾਧੀ ਵਿਧਾਇਕ ਮੁਖਤਾਰ ਅੰਸਾਰੀ ਪੰਜਾਬ ਦੀ ਜੇਲ੍ਹ ਤੋਂ ਉੱਤਰ ਪ੍ਰਦੇਸ਼ ਦੀ ਜੇਲ੍ਹ ਵਿਚ ਭੇਜਣ ਦੇ ਹੁਕਮ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਦੇ ਨਿਰਦੇਸ਼ਾਂ ’ਤੇ ਕੈਪਟਨ ਸਰਕਾਰ ਵਲੋਂ ਉਡਾਈਆਂ ਜਾ ਰਹੀਆਂ ਕਾਨੂੰਨ ਦੀਆਂ ਧੱਜੀਆਂ ’ਤੇ ਸੁਪਰੀਮ ਕੋਰਟ ਨੇ ਕੈਪਟਨ ਸਰਕਾਰ ਨੂੰ ਨਿਆਂ ਦਾ ਸ਼ੀਸ਼ਾ ਵਿਖਾਇਆ ਹੈ। ਚੁਘ ਨੇ ਸੁਪਰੀਮ ਕੋਰਟ ਵਲੋਂ ਭਾਰਤੀ ਸੰਵਿਧਾਨ ਦੀ ਵਿਸ਼ੇਸ਼ ਅਧਿਕਾਰਾਂ ਵਾਲੀ ਧਾਰਾ 142 ਅਧੀਨ ਕੈਪਟਨ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਜਲਦੀ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਦੀ ਪੁਲਸ ਨੂੰ ਸੌਂਪਿਆ ਜਾਵੇ। ਚੁਘ ਨੇ ਕਿਹਾ ਦੀ ਪੰਜਾਬ ਦੀ ਜੇਲ ਵਿਚ ਬੰਦ ਅਪਰਾਧੀ ਨੂੰ ਫਾਈਵ ਸਟਾਰ ਸੁਵਿਧਾਵਾਂ ਨਾਲ ਪਹਿਲਾਂ ਹੀ ਨਿਵਾਜਿਆ ਜਾ ਰਿਹਾ ਸੀ। ਪ੍ਰਿਯੰਕਾ ਵਾਡਰਾ ਜੋ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਇੰਚਾਰਜ ਜਨਰਲ ਸਕੱਤਰ ਹੈ, ਦੇ ਇਸ਼ਾਰੇ ’ਤੇ ਅਜਿਹੇ ਖਤਨਾਕ ਅਪਰਾਧੀ ਨੂੰ ਉੱਤਰ ਪ੍ਰਦੇਸ਼ ਦੀ ਪੁਲਸ ਨੂੰ ਸੌਂਪੇ ਜਾਣ ਵਿਚ ਤਕਨੀਕੀ ਕਾਰਣਾਂ ਦਾ ਹਵਾਲਾ ਦਿੰਦੇ ਹੋਏ ਬਹੁਤ ਹੀ ਬੇਸ਼ਰਮੀ ਨਾਲ ਨਕਾਰਿਆ ਜਾ ਰਿਹਾ ਸੀ।

ਇਹ ਵੀ ਪੜ੍ਹੋ : ਹੋਲੇ ਮਹੱਲੇ ਦੇ ਦੂਜੇ ਦਿਨ ਸ੍ਰੀ ਕੀਰਤਪੁਰ ਸਾਹਿਬ ਵਿਖੇ ਹਜ਼ਾਰਾਂ ਦੀ ਗਿਣਤੀ ’ਚ ਸੰਗਤਾਂ ਹੋਈਆ ਨਤਮਸਤਕ

ਚੁਘ ਨੇ ਕਿਹਾ ਕਿ ਕੈਪਟਨ ਸਰਕਾਰ ਗਾਂਧੀ ਪਰਿਵਾਰ ਦੇ ਇਸ਼ਾਰੇ ’ਤੇ ਉੱਤਰ ਪ੍ਰਦੇਸ਼ ਪੁਲਸ ਨੂੰ ਲੋੜੀਂਦੇ ਬਾਹੂਬਲੀ ਮੁਖਤਾਰ ਅੰਸਾਰੀ ਨੂੰ ਪੰਜਾਬ ਦੀ ਜੇਲ ਵਿਚ ਬੰਦ ਕਰ ਕੇ ਦੋ ਸਾਲਾਂ ਵਿਚ ਉਸ ਖਿਲਾਫ ਚਾਰਜਸ਼ੀਟ ਵੀ ਦਾਖਲ ਨਹੀਂ ਕਰ ਸਕੀ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ’ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਨ ਦੀ ਇੱਛਾ ਪੂਰਤੀ ਲਈ ਅਪਰਾਧੀਆਂ ਨੂੰ 5 ਸਟਾਰ ਮਹਿਮਾਨ ਵਜੋਂ ਜੇਲ ਵਿਚ ਸ਼ਰਨ ਦੇਣ ਦੇ ਗਾਂਧੀ ਪਰਿਵਾਰ ਦੇ ਹੁਕਮਾਂ ਨੂੰ ਮੰਨਣ ਤੋਂ ਕੈਪਟਨ ਪ੍ਰਹੇਜ ਕਰੇ ਨਹੀਂ ਤਾਂ ਉਹ ਪੰਜਾਬ ਵਿਚ ਕਿਤੇ ਮੂੰਹ ਵਿਖਾਉਣ ਯੋਗ ਨਹੀਂ ਬਚਣਗੇ।       
ਇੱਥੇ ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਅਪਰਾਧ ਦੀ ਦੁਨੀਆ ਤੋਂ ਰਾਜਨੀਤੀ 'ਚ ਆਏ ਮੁਖਤਾਰ ਅੰਸਾਰੀ ਦੀ ਹਿਰਾਸਤ ਉੱਤਰ ਪ੍ਰਦੇਸ਼ ਪੁਲਸ ਨੂੰ ਸੌਂਪ ਦੇਣ। ਜੱਜ ਅਸ਼ੋਕ ਭੂਸ਼ਣ ਅਤੇ ਜੱ ਆਰ.ਐੱਸ. ਰੈੱਡੀ ਦੀ ਬੈਂਚ ਨੇ ਰੂਪਨਗਰ ਜੇਲ੍ਹ 'ਚ ਬੰਦ ਅੰਸਾਰੀ ਨੂੰ 2 ਹਫ਼ਤਿਆਂ ਅੰਦਰ ਉੱਤਰ ਪ੍ਰਦੇਸ਼ ਸੂਬੇ ਨੂੰ ਸੌਂਪਣ ਦਾ ਆਦੇਸ਼ ਦਿੱਤਾ। ਸੁਪਰੀਮ ਕੋਰਟ ਨੇ ਇਹ ਆਦੇਸ਼ ਉੱਤਰ ਪ੍ਰਦੇਸ਼ ਦੀ ਉਸ ਪਟੀਸ਼ਨ 'ਤੇ ਦਿੱਤਾ, ਜਿਸ 'ਚ ਅਪੀਲ ਕੀਤੀ ਗਈ ਸੀ ਕਿ ਪੰਜਾਬ ਸਰਕਾਰ ਅਤੇ ਰੂਪਨਗਰ ਜੇਲ੍ਹ ਦੇ ਅਧਿਕਾਰੀਆਂ ਨੂੰ ਅੰਸਾਰੀ ਨੂੰ ਤੁਰੰਤ ਜ਼ਿਲ੍ਹਾ ਜੇਲ੍ਹ, ਬਾਂਦਾ ਨੂੰ ਸੌਂਪਣ ਦਾ ਨਿਰਦੇਸ਼ ਦਿੱਤਾ ਜਾਵੇ।

ਇਹ ਵੀ ਪੜ੍ਹੋ : ਨਸ਼ੇ ਦੇ ਦੋਸ਼ ’ਚ ਫੜ੍ਹੇ ਗਏ ਸਰਪੰਚ ਰਾਣੋ ਦੇ ਮਾਮਲੇ ’ਚ ਪੁਲਸ ਅਧਿਕਾਰੀਆਂ ’ਤੇ ਡਿੱਗੀ ਗਾਜ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


Anuradha

Content Editor

Related News