ਸੂਰਤ ਸਿੰਘ ਖਾਲਸਾ ਦੀ ਭੁੱਖ ਹੜਤਾਲ ''ਤੇ ਬੋਲੇ ਰਵਨੀਤ ਬਿੱਟੂ, ਦਿੱਤਾ ਵੱਡਾ ਬਿਆਨ (ਵੀਡੀਓ)

08/02/2015 8:07:16 PM

ਲੁਧਿਆਣਾ : ਲੁਧਿਆਣਾ ਤੋਂ ਕਾਂਗਰਸ ਦੇ ਐਮ.ਪੀ. ਰਵਨੀਤ ਸਿੰਘ ਬਿੱਟੂ ਨੇ ਗੁਰਦਾਸਪੁਰ ਵਿਖੇ ਹੋਏ ਅੱਤਵਾਦੀ ਹਮਲੇ ਲਈ ਸੂਰਤ ਸਿੰਘ ਖਾਲਸਾ ਵਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਨੂੰ ਜ਼ਿੰਮੇਵਾਰ ਦੱਸਿਆ ਹੈ। ਬਿੱਟੂ ਦਾ ਕਹਿਣਾ ਹੈ ਕਿ ਇਸ ਨਾਲ ਸੂਬੇ ਵਿਚ ਖਾਲਿਸਤਾਨ ਵਾਲਾ ਮਾਹੌਲ ਬਣ ਰਿਹਾ ਹੈ ਜਿਸ ਦਾ ਫਾਇਦਾ ਚੁੱਕ ਕੇ ਪਾਕਿਸਤਾਨ ਵਲੋਂ ਇਹ ਹਮਲਾ ਕਰਵਾਇਆ ਗਿਆ ਹੈ।
ਰਵਨੀਤ ਬਿੱਟੂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਭੁੱਖ ਹੜਤਾਲ ਦੀ ਗਲਤ ਵਰਤੋਂ ਕੀਤੀ ਜਾ ਰਹੀ ਹੈ ਅਤੇ ਇਹ ਭੁੱਖ ਹੜਤਾਲ ਖਤਮ ਕਰ ਦੇਣੀ ਚਾਹੀਦੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ਼ਹੀਦ ਬੇਅੰਤ ਸਿੰਘ ਦੇ ਪੋਤੇ ਰਵਨੀਤ ਬਿੱਟੂ ਨੇ ਸੂਰਤ ਸਿੰਘ ਨੂੰ ਭੁੱਖ ਹੜਤਾਲ ਕਰਨ ਦੀ ਅਪੀਲ ਕੀਤੀ ਹੈ।

Gurminder Singh

This news is Content Editor Gurminder Singh