ਪੰਜਾਬ ''ਚ ਰਹਿਣ ਜਾਂ ਫਿਰ ਕੇਂਦਰ ਜਾਣ ''ਤੇ ਸੁਰੇਸ਼ ਕੁਮਾਰ ਦਾ ਬਿਆਨ
Friday, Sep 06, 2019 - 03:52 PM (IST)

ਲੁਧਿਆਣਾ (ਨਰਿੰਦਰ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਮੰਨੇ ਜਾਣ ਵਾਲੇ ਉਨ੍ਹਾਂ ਦੀ ਮੁੱਖ/ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਲੰਬੇ ਸਮੇਂ ਤੋਂ ਵਿਵਾਦਾਂ 'ਚ ਰਹੀ ਹੈ ਅਤੇ ਹੁਣ ਉਨ੍ਹਾਂ ਦੇ ਅਸਤੀਫੇ ਦੀਆਂ ਕਿਆਸਰਾਈਆਂ ਵੀ ਲਾਈਆਂ ਜਾ ਰਹੀਆਂ ਹਨ।
ਸ਼ੁੱਕਰਵਾਰ ਨੂੰ ਲੁਧਿਆਣਾ ਪੁੱਜੇ ਸੁਰੇਸ਼ ਕੁਮਾਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਕੇਂਦਰ 'ਚ ਜਾਣ ਜਾਂ ਫਿਰ ਪੰਜਾਬ 'ਚ ਰਹਿਣ ਦਾ ਫੈਸਲਾ ਸੂਬਾ ਸਰਕਾਰ 'ਤੇ ਨਿਰਭਰ ਹੈ। ਦੱਸ ਦੇਈਏ ਕਿ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ 'ਇੰਡੋ ਜਾਪਾਨੀ ਡਾਇਲਾਗ' ਦਾ ਆਯੋਜਨ ਕੀਤਾ ਗਿਆ ਸੀ, ਜਿਸ 'ਚ ਦੋਹਾਂ ਦੇਸ਼ਾਂ ਦੀ ਆਰਥਿਕਤਾ ਤੇ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਜਾਪਾਨੀ ਵਫਦ ਨਾਲ ਸੁਰੇਸ਼ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿੱਰਕਤ ਕੀਤੀ। ਉਨ੍ਹਾਂ ਨੇ ਦੇਸ਼ ਦੀ ਅਰਥ ਵਿਵਸਥਾ 'ਤੇ ਵੀ ਆਪਣੇ ਵਿਚਾਰ ਦਿੰਦਿਆਂ ਕਿਹਾ ਕਿ ਉਹ ਜਲਦੀ ਹੀ ਠੀਕ ਹੋਣ ਦੀ ਸੰਭਾਵਨਾ ਹੈ।