ਸੁਰੇਸ਼ ਕੁਮਾਰ ਦੇ ਅਸਤੀਫੇ ''ਤੇ ਅੱਜ ਫੈਸਲਾ ਕਰਨਗੇ ਕੈਪਟਨ
Saturday, Sep 07, 2019 - 08:53 AM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ/ਪ੍ਰਮੁੱਖ ਸਕਤੱਰ ਸੁਰੇਸ਼ ਕੁਮਾਰ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕੈਪਟਨ ਸਰਕਾਰ ਦੀ ਮੁਸ਼ਕਲ ਵੱਧ ਗਈ ਹੈ । ਕੈਪਟਨ ਅਮਰਿੰਦਰ ਸਿੰਘ ਇਸ ਬਾਰੇ ਸੁਰੇਸ਼ ਕੁਮਾਰ ਨਾਲ਼ ਗੱਲਬਾਤ ਕਰਨਗੇ ਅਤੇ ਸੁਰੇਸ਼ ਕੁਮਾਰ ਨੂੰ ਅਸਤੀਫ਼ਾ ਵਾਪਸ ਲੈਣ ਲਈ ਕਹਿਣਗੇ। ਉਧਰ ਸੁਰੇਸ਼ ਕੁਮਾਰ ਅਸਤੀਫ਼ਾ ਮਨਜ਼ੂਰ ਕਰਨ ਲਈ ਮੁੱਖ ਮੰਤਰੀ ਨੂੰ ਕਹਿਣਗੇ। ਸੂਤਰਾਂ ਦਾ ਕਹਿਣਾ ਹੈ ਕਿ ਸੁਰੇਸ਼ ਕੁਮਾਰ ਦੇ ਕੇਂਦਰ ਸਰਕਾਰ 'ਚ ਜਾਣ ਦੇ ਚਰਚੇ ਹਨ। ਇਸ ਲਈ ਉਨ੍ਹਾਂ ਵਲੋਂ ਅਸਤੀਫ਼ਾ ਦਿੱਤਾ ਗਿਆ ਹੈ। ਸੁਰੇਸ਼ ਕੁਮਾਰ ਨੇ ਕਾਫ਼ੀ ਦਿਨ ਪਹਿਲਾਂ ਹੀ ਅਸਤੀਫ਼ਾ ਦੇਣ ਦਾ ਮਨ ਬਣਾ ਲਿਆ ਸੀ। ਸ਼ਨੀਵਾਰ ਨੂੰ ਸੁਰੇਸ਼ ਕੁਮਾਰ ਦੇ ਅਸਤੀਫੇ 'ਤੇ ਮੁੱਖ ਮੰਤਰੀ ਫ਼ੈਸਲਾ ਲੈਣਗੇ।