ਸੁਰੇਸ਼ ਕੁਮਾਰ ਨੇ ਸੰਭਾਲਿਆ ਦਫ਼ਤਰ, ਕੁਰਸੀ 'ਤੇ ਬੈਠਦੇ ਹੀ ਮਿਲੀ ਅਹਿਮ ਜ਼ਿੰਮੇਵਾਰੀ

Wednesday, Jul 29, 2020 - 11:14 AM (IST)

ਸੁਰੇਸ਼ ਕੁਮਾਰ ਨੇ ਸੰਭਾਲਿਆ ਦਫ਼ਤਰ, ਕੁਰਸੀ 'ਤੇ ਬੈਠਦੇ ਹੀ ਮਿਲੀ ਅਹਿਮ ਜ਼ਿੰਮੇਵਾਰੀ

ਚੰਡੀਗੜ੍ਹ, ਜਲੰਧਰ (ਅਸ਼ਵਨੀ, ਧਵਨ) : ਆਖਰਕਾਰ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਮੰਗਲਵਾਰ ਨੂੰ ਦੁਬਾਰਾ ਦਫ਼ਤਰ ਸੰਭਾਲ ਲਿਆ ਹੈ। ਪੰਜਾਬ ਸਕੱਤਰੇਤ 'ਚ ਕੁਰਸੀ ਸੰਭਾਲਦੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਸੌਂਪ ਦਿੱਤੀ ਹੈ।

ਇਹ ਵੀ ਪੜ੍ਹੋ : ਲੰਬੇ ਸਮੇਂ ਬਾਅਦ ਦਫ਼ਤਰ ਪਰਤੇ 'ਸੁਰੇਸ਼ ਕੁਮਾਰ', ਪੰਜਾਬ ਸਰਕਾਰ ਨਾਲ ਸੀ ਨਰਾਜ਼ਗੀ

ਮੁੱਖ ਮੰਤਰੀ ਨੇ ਸੁਰੇਸ਼ ਕੁਮਾਰ ਨੂੰ ਪੰਜਾਬ ਯੂਥ ਕਾਂਗਰਸ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਤੇ ਬਰਗਾੜੀ ਮਾਮਲੇ ਦੀ ਜਾਂਚ ਵਰਗੇ ਅਹਿਮ ਮੁੱਦਿਆਂ ਸਬੰਧੀ ਲਗਾਤਾਰ ਜਾਣਕਾਰੀ ਦੇਣ ਲਈ ਇਕ ਅਧਿਕਾਰੀ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਲੋਕਾਂ 'ਚ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਦੀ ਥਾਂ ’ਤੇ ਉਨ੍ਹਾਂ ਤੱਕ ਸਹੀ ਤੱਥ ਪੁੱਜਦੇ ਕੀਤੇ ਜਾ ਸਕਣ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਹੋਟਲ 'ਚ ਚੱਲ ਰਿਹਾ ਸੀ 'ਧੰਦਾ', ਪੁਲਸ ਦੇ ਛਾਪੇ ਦੌਰਾਨ 3 ਕੁੜੀਆਂ ਬਰਾਮਦ

ਮੁੱਖ ਮੰਤਰੀ ਨੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼. ਨੂੰ ਪੰਜਾਬ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਉਨ੍ਹਾਂ ਦੇ ਮਸਲੇ ਸੁਲਝਾਉਣ ਅਤੇ ਸੂਬੇ ਦੀ ਨੌਜਵਾਨੀ ਸਬੰਧੀ ਉਨ੍ਹਾਂ ਦੀਆਂ ਚਿੰਤਾਵਾਂ ਦੂਰ ਕਰਨ ਲਈ ਰੋਜ਼ਾਨਾ ਤੌਰ 'ਤੇ ਮੁਲਾਕਾਤ ਕਰਦੇ ਰਹਿਣ ਦੇ ਵੀ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਦੀ ਸਰਗਰਮੀ ਨੂੰ ਦੇਖਦਿਆਂ ਸਿਆਸੀ ਗਲਿਆਰਿਆਂ 'ਚ ਚਰਚਾ ਵੀ ਛਿੜ ਗਈ ਹੈ ਕਿ ਸਰਕਾਰ ਹੁਣ 2022 ਦੇ ਚੋਣਾਵੀ ਮੋੜ 'ਚ ਆ ਗਈ ਹੈ।
ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਪੰਜਾਬ ਭਰ ਦੇ 'ਪੈਟਰੋਲ ਪੰਪ' ਅੱਜ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਬੰਦ
 


author

Babita

Content Editor

Related News