ਜਲੰਧਰ ਜ਼ਿਮਨੀ ਚੋਣ: ਕਾਂਗਰਸ ਦੀ ਸੁਰਿੰਦਰ ਕੌਰ ਤੇ ਅਕਾਲੀ ਦਲ ਦੀ ਸੁਰਜੀਤ ਕੌਰ ਨੇ ਭਰੀ ਨਾਮਜ਼ਦਗੀ

06/21/2024 7:05:11 PM

ਜਲੰਧਰ (ਵੈੱਬ ਡੈਸਕ, ਸੋਨੂੰ)- ਜਲੰਧਰ ਜ਼ਿਮਨੀ ਚੋਣ ਲਈ ਨਾਮਜ਼ਦਗੀ ਭਰਨ ਦੇ ਅੱਜ ਆਖ਼ਰੀ ਦਿਨ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਅਤੇ ਅਕਾਲੀ ਦਲ ਦੇ ਉਮੀਦਾਰ ਸੁਰਜੀਤ ਕੌਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਗਏ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਇਸ ਸੀਟ ਲਈ ਕਈ ਲੋਕਾਂ ਨੇ ਦਾਅਵਾ ਪੇਸ਼ ਕੀਤਾ ਸੀ ਅਤੇ ਸਾਰਿਆਂ ਨਾਲ ਗੱਲਬਾਤ ਕਰਕੇ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੇ ਪਰਿਵਾਰ ਨੇ ਜਲੰਧਰ ਦੇ ਲੋਕਾਂ ਦੀ ਬਹੁਤ ਸੇਵਾ ਕੀਤੀ ਹੈ। ਪਤੀ ਦੀ ਮੌਤ ਤੋਂ ਬਾਅਦ ਵੀ ਉਸ ਨੇ ਹਿੰਮਤ ਨਹੀਂ ਹਾਰੀ ਅਤੇ ਸਾਦਾ ਜੀਵਨ ਬਤੀਤ ਕੀਤਾ ਅਤੇ ਲੋਕਾਂ ਦੀ ਸੇਵਾ ਕੀਤੀ।

PunjabKesari

ਨਾਮਜ਼ਦਗੀ ਦਾਖ਼ਲ ਕਰਨ ਜਾ ਰਹੀ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਉਹ ਪਿਛਲੇ 50 ਸਾਲਾਂ ਤੋਂ ਕਾਂਗਰਸ ਪਾਰਟੀ ਦੀ ਸੇਵਾ ਕਰ ਰਹੀ ਹੈ ਅਤੇ ਇਸ ਵਾਰ ਪਾਰਟੀ ਨੇ ਉਨ੍ਹਾਂ ਨੂੰ ਵੱਡਾ ਮੌਕਾ ਦਿੱਤਾ ਹੈ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਉਹ ਜਿੱਤੇਗੀ | ਇਹ ਚੋਣ ਅਸੀਂ ਵੱਡੇ ਫਰਕ ਨਾਲ ਜਿੱਤਾਂਗੇ।

ਇਹ ਵੀ ਪੜ੍ਹੋ- ਜਲੰਧਰ ਤੋਂ ਵੱਡੀ ਖ਼ਬਰ: ਨਿਹੰਗ ਸਿੰਘਾਂ ਤੇ ਪੁਲਸ ਵਿਚਾਲੇ ਝੜਪ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਮੰਤਰੀ ਹਰਪਾਲ ਚੀਮਾ, ਮੰਤਰੀ ਅਮਨ ਅਰੋੜਾ, ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਸਮੇਤ ਹੋਰ ਸੀਨੀਅਰ ਆਗੂ ਮੌਜੂਦ ਸਨ। ਮੋਹਿੰਦਰ ਭਗਤ ਨੇ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਪਿਤਾ ਸਾਬਕਾ ਮੰਤਰੀ ਚੁੰਨੀ ਲਾਲ ਆਸ਼ਿਰਵਾਦ ਲਿਆ ਅਤੇ ਫਿਰ ਭਾਰਗੋ ਕੈਂਪ ਵਿਚ ਸਥਿਤ ਕਬੀਰ ਮੰਦਿਰ ਵਿਚ ਮੱਥਾ ਵੀ ਟੇਕਿਆ। 

ਵੈਸਟ ਵਿਧਾਨ ਸਭਾ ਹਲਕਾ ਦੀ ਜ਼ਿਮਨੀ ਚੋਣ ਲਈ ਵੀਰਵਾਰ 6 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਧਿਕਾਰੀ ਨੂੰ ਦਾਖ਼ਲ ਕਰਵਾਏ ਸਨ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ ਤੌਰ ’ਤੇ ਸ਼ੀਤਲ ਅੰਗੁਰਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਦੇ ਤੌਰ ’ਤੇ ਸਰਬਜੀਤ ਸਿੰਘ, ਬਸਪਾ ਦੇ ਉਮੀਦਵਾਰ ਦੇ ਤੌਰ ’ਤੇ ਬਿੰਦਰ ਕੁਮਾਰ ਲੱਖਾ ਅਤੇ ਰਾਸ਼ਟਰੀ ਏਕਤਾ ਪਾਰਟੀ ਦੇ ਉਮੀਦਵਾਰ ਦੇ ਤੌਰ ’ਤੇ ਇਕਬਾਲ ਚੰਦ ਨੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ।

ਇਹ ਵੀ ਪੜ੍ਹੋ-  ਹੈਰਾਨੀਜਨਕ ਖ਼ੁਲਾਸਾ: ਹਵਾ ਦੇ ਪ੍ਰਦੂਸ਼ਣ ਨਾਲ ਭਾਰਤ ’ਚ ਹੋਈਆਂ 23 ਲੱਖ ਮੌਤਾਂ, ਸੰਤ ਸੀਚੇਵਾਲ ਨੇ ਜਤਾਈ ਚਿੰਤਾ


shivani attri

Content Editor

Related News