ਸੁਰਿੰਦਰ ਸਿੰਘ ਬਣੇ ਪੰਜਾਬ ਮੰਡੀ ਬੋਰਡ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ

Saturday, Aug 24, 2024 - 02:50 PM (IST)

ਚੰਡੀਗੜ੍ਹ : ਪੰਜਾਬ ਮੰਡੀ ਬੋਰਡ ਇੰਪਲਾਈਜ਼ ਯੂਨੀਅਨ (ਰਜਿ.) ਦੀਆਂ 18 ਸਾਲ ਬਾਅਦ ਹੋਈਆਂ ਚੋਣਾਂ 'ਚ ਸੁਰਿੰਦਰ ਸਿੰਘ ਗਰੁੱਪ ਨੇ ਕਲੀਨ ਸਵੀਪ ਕਰਦੇ ਹੋਏ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਇਸ ਗਰੁੱਪ ਦਾ ਹਰ ਉਮੀਦਵਾਰ ਵਿਰੋਧੀ ਉਮੀਦਵਾਰਾਂ ਤੋਂ ਚੰਗੀਆਂ ਵੋਟਾਂ ਨਾਲ ਜਿੱਤਿਆ ਹੈ। ਪੰਜਾਬ ਮੰਡੀ ਬੋਰਡ ਵਿੱਚ ਹੋਈਆਂ ਚੋਣਾਂ ਸ਼ਾਤੀ ਪੂਰਨ ਮਾਹੌਲ 'ਚ ਨੇਪਰੇ ਚੜ੍ਹੀਆਂ।

ਇਸ ਵਿੱਚ ਸੁਰਿੰਦਰ ਸਿੰਘ ਗਰੁੱਪ ਵੱਲੋਂ ਸੁਰਿੰਦਰ ਸਿੰਘ ਨੇ ਪ੍ਰਧਾਨ, ਗੁਰਪ੍ਰੀਤ ਸਿੰਘ ਨੇ ਮੀਤ ਪ੍ਰਧਾਨ, ਮੁਕੇਸ਼ ਕੁਮਾਰ ਨੇ ਜਨਰਲ ਸਕੱਤਰ, ਹਰੀਸ਼ ਪ੍ਰਸਾਦ ਨੇ ਪ੍ਰੈਸ ਸਕੱਤਰ ਅਤੇ ਭੁਪਿੰਦਰ ਸਿੰਘ ਨੇ ਕੈਸ਼ੀਅਰ ਦੇ ਅਹੁਦੇ 'ਤੇ ਜਿੱਤ ਹਾਸਲ ਕੀਤੀ। ਸਵੇਰੇ 9 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਸ਼ਾਮ 4 ਵਜੇ ਤੱਕ ਜਾਰੀ ਰਹੀ।

ਇਸ ਵਿੱਚ ਮੁੱਖ ਦਫ਼ਤਰ, ਜ਼ਿਲ੍ਹਾ ਮੰਡੀ ਦਫ਼ਤਰਾਂ, ਕਾਰਜਕਾਰੀ ਇੰਜੀਨੀਅਰਜ਼ ਅਤੇ ਉਪ ਮੰਡਲ ਦਫ਼ਤਰਾਂ ਦੇ ਮੁਲਾਜ਼ਮਾਂ ਵੱਲੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ। ਦੇਰ ਸ਼ਾਮ ਨਤੀਜੇ ਐਲਾਨੇ ਜਾਣ ਮਗਰੋਂ ਸਾਰਿਆਂ ਨੇ ਢੋਲ ਦੀ ਥਾਪ 'ਤੇ ਭੰਗੜੇ ਪਾਏ ਅਤੇ ਲੱਡੂਆਂ ਨਾਲ ਸਾਰਿਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਨਵੇ ਬਣੇ ਪ੍ਰਧਾਨ ਸੁਰਿੰਦਰ ਸਿੰਘ ਨੇ ਸਾਰੇ ਮੁਲਾਜ਼ਮ ਭਾਈਚਾਰੇ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਭਵਿੱਖ 'ਚ ੳਨ੍ਹਾਂ ਦੀ ਭਲਾਈ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾਣਗੇ।


Babita

Content Editor

Related News