ਸੰਦੀਪ ਨੰਗਲ ਅੰਬੀਆਂ ਕਤਲ ਕੇਸ ''ਚ ਪੁਲਸ ਦੀ ਵੱਡੀ ਕਾਰਵਾਈ, ਸੁਰਜਨ ਚੱਠਾ ਗ੍ਰਿਫ਼ਤਾਰ

Thursday, May 04, 2023 - 06:41 PM (IST)

ਸੰਦੀਪ ਨੰਗਲ ਅੰਬੀਆਂ ਕਤਲ ਕੇਸ ''ਚ ਪੁਲਸ ਦੀ ਵੱਡੀ ਕਾਰਵਾਈ, ਸੁਰਜਨ ਚੱਠਾ ਗ੍ਰਿਫ਼ਤਾਰ

ਜਲੰਧਰ (ਵੈੱਬ ਡੈਸਕ)- ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕੇਸ ਵਿਚ ਜਲੰਧਰ ਪੁਲਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਦਰਅਸਲ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਦੀ ਅਪੀਲ 'ਤੇ ਕਾਰਵਾਈ ਕਰਦਿਆਂ ਪੁਲਸ ਨੇ ਕਤਲ ਕੇਸ ਦੇ ਮੁਲਜ਼ਮ ਸੁਰਜਨਜੀਤ ਸਿੰਘ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰੁਪਿੰਦਰ ਕੌਰ ਨੇ ਕਰੀਬ 6 ਮਹੀਨੇ ਪਹਿਲਾਂ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਅਪੀਲ ਕੀਤੀ ਸੀ ਕਿ ਚੱਠਾ ਜਲੰਧਰ ਦੇ ਕਰਤਾਰ ਪੈਲੇਸ ਵਿਚ ਹੈ ਅਤੇ ਪੁਲਸ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰੇ।  

PunjabKesari

ਉਸ ਸਮੇਂ ਪੁਲਸ ਚੱਠਾ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਸੀ ਪਰ ਪੁਲਸ ਨੇ ਬੀਤੀ ਰਾਤ ਕਬੱਡੀ ਪ੍ਰਮੋਟਰ ਸੁਰਜਨਜੀਤ ਸਿੰਘ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ। ਹਾਲਾਂਕਿ ਅਜੇ ਤੱਕ ਕਿਸੇ ਵੀ ਪੁਲਸ ਅਧਿਕਾਰੀ ਨੇ ਚੱਠਾ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਉਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੀਤੀ ਗਈ ਪੁਲਸ ਕਾਰਵਾਈ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ 'ਚ ਪੁਲਸ ਉਸ ਨੂੰ ਗ੍ਰਿਫ਼ਤਾਰ ਕਰਕੇ ਲੈ ਜਾ ਰਹੀ ਦਿੱਸ ਰਹੀ ਹੈ। 

PunjabKesari

ਇਥੇ ਦੱਸਣਯੋਗ ਹੈ ਕਿ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਸੋਸ਼ਲ ਮੀਡੀਆ 'ਤੇ ਲਾਈਵ ਹੋਈ ਸੀ। ਉਨ੍ਹਾਂ ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ ਸੀ। ਰੁਪਿੰਦਰ ਨੇ ਕਿਹਾ ਸੀ ਕਿ ਉਸ ਨੇ ਐੱਸ. ਐੱਸ. ਪੀ. ਨੂੰ ਦੱਸਿਆ ਸੀ ਕਿ ਸੰਦੀਪ ਨੰਗਲ ਦੇ ਕਤਲ ਦਾ ਮੁਲਜ਼ਮ ਜਲੰਧਰ ਦੇ ਕਰਤਾਰ ਪੈਲੇਸ ਵਿੱਚ ਬੈਠਾ ਹੈ। ਨੰਗਲ ਅੰਬੀਆ ਕੇਸ ਵਿਚ ਚੱਠਾ ਦੋਸ਼ੀ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕਰ ਸਕਦੇ ਹਾਂ। ਰੁਪਿੰਦਰ ਨੇ ਲਾਈਵ ਹੋ ਕੇ ਕਿਹਾ ਸੀ ਕਿ ਉਸ ਨੇ ਐੱਸ. ਐੱਸ. ਪੀ. ਨੂੰ ਵੁਆਇਸ ਮੈਸੇਜ ਵੀ ਭੇਜਿਆ ਸੀ ਅਤੇ ਫ਼ੋਨ ਵੀ ਕੀਤਾ ਸੀ। ਰੁਪਿੰਦਰ ਅਨੁਸਾਰ ਪਹਿਲਾਂ ਜਦੋਂ ਵੀ ਉਸ ਨੇ ਆਪਣੇ ਪਰਿਵਾਰ ਨੂੰ ਮਾਮਲੇ ਬਾਰੇ ਪੁੱਛਿਆ ਤਾਂ ਉਹ ਕਹਿੰਦੇ ਸਨ ਕਿ ਪੁਲਸ ਸੁਰਜਨਜੀਤ ਸਿੰਘ ਚੱਠਾ ਦੀ ਭਾਲ ਕਰ ਰਹੀ ਹੈ।

ਇਹ ਵੀ ਪੜ੍ਹੋ : ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਕੀਤੀਆਂ ਗਈਆਂ ਜਲ ਪ੍ਰਵਾਹ

ਐੱਸ. ਐੱਸ. ਪੀ. ਨੇ ਮੰਗਿਆ ਸੀ ਸਬੂਤ 
ਰੁਪਿੰਦਰ ਕੌਰ ਦਾ ਕਹਿਣਾ ਸੀ ਕਿ ਐੱਸ. ਐੱਸ. ਪੀ.  ਨੂੰ ਫ਼ੋਨ ਕਰਕੇ ਦੱਸਿਆ ਸੀ ਕਿ ਮੁਲਜ਼ਮ ਨੂੰ ਤਿੰਨ ਤੋਂ ਚਾਰ ਮਿੰਟ ਤੱਕ ਡਰਾਈਵ ਕਰਕੇ ਫੜਿਆ ਜਾ ਸਕਦਾ ਹੈ। ਐੱਸ. ਐੱਸ. ਪੀ. ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਕਿਹਾ ਸੀ ਕਿ ਸਾਨੂੰ ਸਬੂਤ ਦਿਓ। ਰੁਪਿੰਦਰ ਨੇ ਕਿਹਾ ਸੀ ਕਿ ਸਬੂਤ ਵੇਖਣਾ ਅਦਾਲਤ ਦਾ ਕੰਮ ਹੈ। ਬਾਕੀ ਪੁਲਸ ਨੇ ਜੇਕਰ ਇਸ ਮਾਮਲੇ 'ਚ ਸੁਰਜਨਜੀਤ ਸਿੰਘ ਨੂੰ ਨਾਮਜ਼ਦ ਕੀਤਾ ਹੈ ਤਾਂ ਉਹ ਕਿਸੇ ਨਾ ਕਿਸੇ ਆਧਾਰ ਜਾਂ ਸਬੂਤ ਨੂੰ ਵੇਖ ਕੇ ਹੀ ਕੀਤਾ ਹੈ। ਜੇਕਰ ਬਿਨਾਂ ਸਬੂਤ ਦੇ ਨਾਮਜ਼ਦ ਕੀਤਾ ਹੈ ਤਾਂ ਇਹ ਸਿਰਫ਼ ਵਾਹ-ਵਾਹੀ ਬਟੋਰਨ ਵਾਲਾ ਕੰਮ ਹੈ। 

ਇਹ ਵੀ ਪੜ੍ਹੋ : ਸੁਲਤਾਨਪੁਰ ਲੋਧੀ ਵਿਖੇ ਸਾਬਕਾ ਸਰਪੰਚ ਦੇ ਘਰ 'ਚ ਚੱਲੀਆਂ ਗੋਲੀਆਂ, ਖੂਨੀ ਖੇਡ 'ਚ ਬਦਲੀ ਮਾਮੂਲੀ ਤਕਰਾਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ


 


author

shivani attri

Content Editor

Related News