ਮਾਨਸੂਨ ਸੈਸ਼ਨ : ਕਾਂਗਰਸੀ ਵਿਧਾਇਕ ਨੇ ਆਪਣੀ ਹੀ ਸਰਕਾਰ ਨੂੰ ਦਿੱਤੀ ਚਿਤਾਵਨੀ
Monday, Aug 05, 2019 - 11:52 AM (IST)

ਚੰਡੀਗੜ੍ਹ (ਵਰੁਣ) : ਮਾਨਸੂਨ ਇਜਲਾਸ ਦੇ ਦੂਜੇ ਦਿਨ ਪੰਜਾਬ ਵਿਧਾਨ ਸਭਾ 'ਚ ਅਮਰਗੜ੍ਹ ਤੋਂ ਕਾਂਗਰਸੀ ਵਿਧਾਇਕ ਸੁਰਜੀਤ ਧੀਮਾਨ ਆਪਣੀ ਹੀ ਸਰਕਾਰ ਨੁੰ ਘੇਰਦੇ ਹੋਏ ਦਿਖਾਈ ਦਿੱਤੇ। ਸੁਰਜੀਤ ਧੀਮਾਨ ਨੇ ਸਰਕਾਰੀ ਹਸਪਤਾਲਾਂ ਦੀ ਖਸਤਾ ਹਾਲਤ ਨੂੰ ਲੈ ਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਪੇਂਡੂ ਇਲਾਕਿਆਂ 'ਚ ਹਸਪਤਾਲਾਂ ਦੀ ਬਹੁਤ ਖਸਤਾ ਹਾਲਤ ਹੈ। ਇਸ 'ਤੇ ਜਵਾਬ ਦਿੰਦਿਆਂ ਬਲਬੀਰ ਸਿੱਧੂ ਨੇ ਕਿਹਾ ਕਿ ਇਕ ਹਫਤੇ ਦੇ ਅੰਦਰ ਹਸਪਤਾਲਾਂ 'ਚ ਡਾਕਟਰਾਂ ਦੀ ਸਹੂਲਤ ਸਣੇ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਹ ਖੁਦ 7 ਦਿਨਾਂ ਦੇ ਅੰਦਰ ਹਸਪਤਾਲਾਂ ਦਾ ਦੌਰਾ ਕਰਨਗੇ। ਸੁਰਜੀਤ ਧੀਮਾਨ ਨੇ ਸਮੱਸਿਆ ਹਾਲ ਨਾ ਹੋਣ 'ਤੇ ਲੋਕਾਂ ਨਾਲ ਸੜਕਾਂ 'ਤੇ ਧਰਨੇ-ਮੁਜ਼ਾਹਰੇ ਕਰਨ ਦੀ ਚਿਤਾਵਨੀ ਵੀ ਦਿੱਤੀ।