ਕਿਸਾਨੀ ਘੋਲ : PM ਮੋਦੀ ਨਾਲ ਮੁਲਾਕਾਤ ਮਗਰੋਂ 'ਜਿਆਣੀ' ਦਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ (ਵੀਡੀਓ)

Wednesday, Jan 06, 2021 - 10:55 AM (IST)

ਨਵੀਂ ਦਿੱਲੀ/ਚੰਡੀਗੜ੍ਹ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੇ ਮਸਲਿਆਂ ਸਬੰਧੀ ਬੀਤੇ ਦਿਨ ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਭਾਜਪਾ ਆਗੂ ਸੁਰਜੀਤ ਜਿਆਣੀ ਅਤੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕੀਤੀ ਸੀ।

ਇਹ ਵੀ ਪੜ੍ਹੋ : ਪੰਜਾਬ ਤੋਂ ਵਿਦੇਸ਼ ਪੜ੍ਹਾਈ ਤੇ ਨੌਕਰੀ ਲਈ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਸ਼ੁਰੂ ਹੋ ਰਹੀ ਇਹ ਸਹੂਲਤ

ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਸੁਰਜੀਤ ਜਿਆਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਦਾ ਭਲਾ ਚਾਹੁੰਦੇ ਹਨ ਪਰ ਕਿਸਾਨ ਜੱਥੇਬੰਦੀਆਂ ਇੱਕ ਗੱਲ ਮੰਨ ਲੈਣ ਕਿ 40 ਲੋਕਾਂ ਵਿਚਕਾਰ ਗੱਲਬਾਤ ਹੋਣੀ ਸੰਭਵ ਨਹੀਂ ਹੈ, ਇਸ ਲਈ ਉਹ ਆਪਣੇ ਆਗੂ ਚੁਣਨ, ਜੋ ਅੱਗੇ ਹੋ ਕਿਸਾਨੀ ਮਸਲਿਆਂ ਨੂੰ ਕੇਂਦਰ ਸਰਕਾਰ ਸਾਹਮਣੇ ਰੱਖ ਸਕਣ।

ਇਹ ਵੀ ਪੜ੍ਹੋ : ਜੇਲ੍ਹ 'ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਸ਼ੁਰੂ ਕੀਤੀ ਭੁੱਖ-ਹੜ੍ਹਤਾਲ, ਪ੍ਰਸ਼ਾਸਨ 'ਤੇ ਲਾਏ ਇਹ ਵੱਡੇ ਦੋਸ਼

ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਜਦੋਂ ਸਰਕਾਰ ਤਿਆਰ ਹੈ ਤਾਂ ਕਿਸਾਨਾਂ ਨੂੰ ਆਪਣੀ ਜ਼ਿੱਦ ਛੱਡ ਦੇਣੀ ਚਾਹੀਦੀ ਹੈ। ਸੁਰਜੀਤ ਜਿਆਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸਿਰਫ ਕਿਸਾਨਾਂ ਦਾ ਭਲਾ ਚਾਹੁੰਦੇ ਹਨ ਅਤੇ ਉਨ੍ਹਾਂ ਦੇ ਭਲੇ ਲਈ ਹੀ ਇਹ ਬਿੱਲ ਲਿਆਂਦੇ ਗਏ ਹਨ ਤਾਂ ਜੋ ਕਿਸਾਨਾਂ ਦੀ ਆਮਦਨ ਦੁੱਗਣੀ ਕੀਤੀ ਜਾ ਸਕੇ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਮੰਡਰਾਉਣ ਲੱਗਾ 'ਬਰਡ ਫਲੂ' ਦਾ ਖ਼ਤਰਾ, ਸੁਖਨਾ ਝੀਲ ਕੋਲ ਮ੍ਰਿਤਕ ਮਿਲਿਆ 'ਪੰਛੀ'

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਹ ਭੁਲੇਖਾ ਹੈ ਕਿ ਅਡਾਣੀ-ਅੰਬਾਨੀ ਉਨ੍ਹਾਂ ਦੇ ਹਿੱਤਾਂ 'ਤੇ ਡਾਕਾ ਮਾਰ ਲੈਣਗੇ। ਉਨ੍ਹਾਂ ਕਿਹਾ ਕਿ ਇਹ ਕੰਪਨੀਆਂ ਤਾਂ ਪਹਿਲਾਂ ਹੀ ਕਹਿ ਚੁੱਕੀਆਂ ਹਨ ਕਿ ਉਨ੍ਹਾਂ ਦਾ ਖੇਤੀਬਾੜੀ ਨਾਲ ਕੋਈ ਲੈਣ-ਦੇਣ ਨਹੀਂ ਹੈ।
ਨੋਟ : ਪੰਜਾਬ ਭਾਜਪਾ ਦੇ ਆਗੂ ਸੁਰਜੀਤ ਜਿਆਣੀ ਵੱਲੋਂ ਦਿੱਤੇ ਬਿਆਨ ਬਾਰੇ ਤੁਹਾਡੀ ਕੀ ਹੈ ਰਾਏ


author

Babita

Content Editor

Related News