ਜਲੰਧਰ ਜ਼ਿਮਨੀ ਚੋਣ: ਅਕਾਲੀ ਉਮੀਦਵਾਰ ਬੀਬੀ ਸੁਰਜੀਤ ਕੌਰ ਨੇ ਪਾਈ ਵੋਟ
Wednesday, Jul 10, 2024 - 12:01 PM (IST)
ਜਲੰਧਰ (ਵੈੱਬ ਡੈਸਕ): ਜਲੰਧਰ ਦੇ ਵੈਸਟ ਵਿਧਾਨ ਸਭਾ ਹਲਕੇ 'ਤੇ ਜ਼ਿਮਨੀ ਚੋਣ ਲਈ ਪੋਲਿੰਗ ਜਾਰੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਪਰਿਵਾਰ ਸਮੇਤ ਵੋਟ ਪਾਉਣ ਲਈ ਪੋਲਿੰਗ ਬੂਥ 'ਤੇ ਪਹੁੰਚੇ। ਉਨ੍ਹਾਂ ਨੇ ਲੋਕਾਂ ਨੂੰ ਵੋਟ ਦੇ ਹੱਕ ਦੀ ਜ਼ਰੂਰ ਵਰਤੋਂ ਕਰਨ ਦੀ ਅਪੀਲ ਕੀਤੀ।
ਇਸ ਸੀਟ 'ਤੇ ਕੁੱਲ 15 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਭਾਰਤੀ ਜਨਤਾ ਪਾਰਟੀ ਦੇ ਸ਼ੀਤਲ ਅੰਗੁਰਾਲ, ਆਮ ਆਦਮੀ ਪਾਰਟੀ ਦੇ ਮੋਹਿੰਦਰ ਭਗਤ ਅਤੇ ਅਕਾਲੀ ਦਲ (ਅੰਮ੍ਰਿਤਸਰ) ਦੇ ਸਰਬਜੀਤ ਸਿੰਘ, ਬਹੁਜਨ ਸਮਾਜ ਪਾਰਟੀ (ਬਸਪਾ) ਦੇ ਬਿੰਦਰ ਲੱਖਾ, ਕਾਂਗਰਸ ਦੀ ਸੁਰਿੰਦਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੁਰਜੀਤ ਕੌਰ ਮੈਦਾਨ ਵਿਚ ਹਨ। ਇਸ ਸੀਟ 'ਤੇ 1,71,963 ਵੋਟਰ ਹਨ।
ਇਹ ਖ਼ਬਰ ਵੀ ਪੜ੍ਹੋ - ਦੁਬਈ 'ਚ ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਸੀ ਇਕਲੌਤਾ ਪੁੱਤ
ਜ਼ਿਕਰਯੋਗ ਹੈ ਕਿ ਸਾਲ 2022 ’ਚ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੋਣ ਲੜ ਕੇ ਸ਼ੀਤਲ ਅੰਗੁਰਾਲ ਜਲੰਧਰ ਵੈਸਟ ਤੋਂ ਵਿਧਾਇਕ ਬਣੇ ਸਨ, ਪਰ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਜਪਾ ’ਚ ਸ਼ਾਮਲ ਹੋ ਗਏ। ਇਸ ਦੌਰਾਨ ਉਨ੍ਹਾਂ ਨੇ ਆਪਣੇ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜ ਦਿੱਤਾ ਸੀ। ਹਾਲਾਂਕਿ ਬਾਅਦ ’ਚ ਉਨ੍ਹਾਂ ਨੇ ਅਸਤੀਫ਼ਾ ਵਾਪਸ ਲੈਣ ਚਾਹਿਆ ਪਰ ਇਸ ਤੋਂ ਪਹਿਲਾਂ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਹੋ ਚੁੱਕਾ ਸੀ। ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਭਾਜਪਾ ’ਚ ਸ਼ਾਮਲ ਹੋਣ ਉਪਰੰਤ ਅਸਤੀਫ਼ਾ ਦੇਣ ਕਾਰਨ ਇਹ ਸੀਟ ਖਾਲੀ ਹੋਈ ਸੀ। ਇਸ ਲਈ ਇਸ ’ਤੇ ਜ਼ਿਮਨੀ ਚੋਣ ਕਰਵਾਈ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8