ਸੁਰਜੀਤ ਕੌਰ ਵੱਲੋਂ ਚੋਣ ਮੈਦਾਨ 'ਚ ਡਟੇ ਰਹਿਣ ਦਾ ਐਲਾਨ, ਇਨ੍ਹਾਂ ਆਗੂਆਂ ਤੋਂ ਮੰਗਿਆ ਸਮਰਥਨ

06/27/2024 6:25:25 PM

ਜਲੰਧਰ- ਅਕਾਲੀ ਦਲ ਵੱਲੋਂ ਸੁਰਜੀਤ ਕੌਰ ਤੋਂ ਕਿਨਾਰਾ ਕੀਤੇ ਜਾਣ ਤੋਂ ਬਾਅਦ ਅਕਾਲੀ ਦਲ ਦੀ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਸੁਰਜੀਤ ਕੌਰ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸਾਨੂੰ 45 ਸਾਲ ਪਾਰਟੀ 'ਚ  ਹੋ ਗਏ ਹਨ, ਅਸੀਂ ਕਿਸੇ ਨਾਲ ਧੋਖਾ ਨਹੀਂ ਕੀਤਾ ਅਤੇ ਪਾਰਟੀ ਦੀ ਪੂਰੀ ਸੇਵਾ ਕੀਤੀ ਹੈ ਪਰ ਸਾਡੇ ਕੋਲੋ ਕਾਗਜ਼ ਵਾਪਸ ਲੈ ਕੇ ਧੋਖਾ ਕੀਤਾ ਗਿਆ ਹੈ ਅਤੇ ਜ਼ਬਰਦਸਤੀ ਪਾਰਟੀ 'ਚੋਂ ਬਾਹਰ ਕੱਢਿਆ ਹੈ। 

ਇਹ ਵੀ ਪੜ੍ਹੋ- SGPC ਵੱਲੋਂ ਯੋਗਾ ਵਾਲੀ ਕੁੜੀ ਦੇ ਝੂਠ ਦਾ ਪਰਦਾਫਾਸ਼, ਪਿਛਲੇ 6 ਦਿਨਾਂ ਦਾ ਬਲੂਪ੍ਰਿੰਟ ਪੇਸ਼ ਕਰ ਕੀਤਾ ਵੱਡਾ ਖੁਲਾਸਾ

ਇਸ ਦੌਰਾਨ ਬੀਬੀ ਸੁਰਜੀਤ ਕੌਰ ਉਨ੍ਹਾਂ ਕਿਹਾ ਕਿ ਮੈਂ ਚੋਣ ਲੜਨਾ ਚਾਹੁੰਦੀ ਹਾਂ, ਪਰ ਮੇਰੇ ਕੋਲ 1 ਰੁਪਇਆ ਵੀ ਨਹੀਂ ਹੈ। ਉਨ੍ਹਾਂ ਕਿਹਾ ਮੈਂ ਅੰਮ੍ਰਿਤਪਾਲ ਦੇ ਮਾਪਿਆਂ ਸਰਬਜੀਤ ਖਾਲਸਾ ਅਤੇ ਸਿਮਰਨਜੀਤ ਸਿੰਘ ਮਾਨ ਨੂੰ ਬੇਨਤੀ ਕਰਨਾ ਚਾਹੁੰਦੀ ਹਾਂ ਕਿ ਉਹ ਮੇਰੀ ਮਦਦ ਕਰਨ। ਉਨ੍ਹਾਂ ਕਿਹਾ ਕਿ ਜੋ ਸਾਨੂੰ ਤਕੜੀ ਦਾ ਨਿਸ਼ਾਨ ਮਿਲਿਆ  ਉਸ 'ਤੇ ਚੋਣ ਲੜਾਂਗੀ ਅਤੇ ਇਸ ਸਮੇਂ ਸਾਨੂੰ ਸਾਰੇ ਇਲਾਕੇ ਵਾਸੀਆਂ ਦੇ ਮਦਦ ਦੀ ਲੋੜ ਹੈ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ 'ਚ ਯੋਗਾ ਕਰਨ ਵਾਲੀ ਕੁੜੀ ਨੂੰ ਅੰਮ੍ਰਿਤਸਰ ਪੁਲਸ ਨੇ ਭੇਜਿਆ ਨੋਟਿਸ, ਪੇਸ਼ ਹੋਣ ਦੇ ਹੁਕਮ

ਦੱਸ ਦੇਈਏ ਕਿ ਬਗਾਵਤ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਸੁਰਜੀਤ ਕੌਰ ਤੋਂ ਕਿਨਾਰਾ ਕਰ ਚੁੱਕੀ ਹੈ। ਹੁਣ ਦੇਖਣਾ ਹੋਵੇਗਾ ਕਿ ਸੁਰਜੀਤ ਕੌਰ ਨੂੰ ਅੰਮ੍ਰਿਤਪਾਲ ਸਿੰਘ , ਸਰਬਜੀਤ ਖਾਲਸਾ ਅਤੇ ਸਿਮਰਨਜੀਤ ਸਿੰਘ ਮਾਨ ਦਾ ਸਾਥ ਮਿਲੇਗਾ ਕਿ ਨਹੀਂ। ਇਥੇ ਇਹ ਵੀ ਦੱਸਣਯੋਗ ਹੈ ਕਿ ਸੁਰਜੀਤ ਕੌਰ ਨੇ ਬੀਬੀ ਜਗੀਰ ਦੇ ਨਜ਼ਦੀਕੀ ਮੰਨਿਆ ਜਾਂਦਾ ਹੈ ਅਤੇ ਸੁਰਜੀਤ ਕੌਰ ਵਲੋਂ ਨਾਮਜ਼ਦਗੀ ਭਰਨ ਮੌਕੇ ਵੀ ਜਗੀਰ ਕੌਰ ਬਕਾਇਦਾ ਉਨ੍ਹਾਂ ਦੇ ਨਾਲ ਮੌਜੂਦ ਸਨ। ਹੁਣ ਅਕਾਲੀ ਦਲ ਨੇ ਵੱਡਾ ਫ਼ੈਸਲਾ ਲੈਂਦਿਆਂ ਆਪਣੇ ਵੱਲੋਂ ਹੀ ਐਲਾਨੀ ਉਮੀਦਵਾਰ ਤੋਂ ਖੁਦ ਨੂੰ ਵੱਖ ਕਰ ਲਿਆ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Shivani Bassan

Content Editor

Related News