ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ''ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ ਫ਼ੋਨ ਬਰਾਮਦ

Tuesday, Jul 21, 2026 - 03:58 PM (IST)

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ''ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ ਫ਼ੋਨ ਬਰਾਮਦ

ਅੰਮ੍ਰਿਤਸਰ (ਸੰਜੀਵ)- ਅੰਮ੍ਰਿਤਸਰ ਦੀ ਕੇਂਦਰੀ ਜੇਲ ਵਿਚ ਹੋਈ ਅਚਨਚੇਤ ਚੈਕਿੰਗ ਦੌਰਾਨ 18 ਹਵਾਲਾਤੀਆਂ ਦੇ ਕਬਜ਼ੇ ਵਿਚੋਂ 16 ਮੋਬਾਈਲ ਫ਼ੋਨ ਅਤੇ 13 ਸਿਮ ਕਾਰਡ ਬਰਾਮਦ ਹੋਏ, ਜਿਨ੍ਹਾਂ ਵਿਚ ਹਵਾਲਾਤੀ ਆਸ਼ੂ ਸ਼ਰਮਾ, ਭੁਪਿੰਦਰ ਸਿੰਘ, ਸੋਨੀ ਸਿੰਘ, ਜਰਮਨਜੀਤ ਸਿੰਘ, ਦਿਲਮੋਹਨ ਸਿੰਘ, ਪਰਮਦੀਪ ਸਿੰਘ, ਸੁਖਵਿੰਦਰ ਸਿੰਘ, ਮਨਜਿੰਦਰ ਸਿੰਘ, ਫ਼ਤਿਹ ਸਿੰਘ, ਹਿੰਮਤਪ੍ਰੀਤ, ਵਿਕਰਮਜੀਤ ਸਿੰਘ, ਗੁਰਸੇਵਕ ਸਿੰਘ, ਨਵਦੀਪ ਸਿੰਘ, ਜਸਪ੍ਰੀਤ ਸਿੰਘ, ਗੁਰਭੇਜ ਸਿੰਘ, ਰਾਜ ਕੁਮਾਰ, ਸ਼ਮਸ਼ੇਰ ਸਿੰਘ ਅਤੇ ਮੋਹਰਪ੍ਰੀਤ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ (ਵੀਡੀਓ)

ਵਧੀਕ ਜੇਲ ਸੁਪਰਡੈਂਟ ਸਾਹਿਬ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਇਸਲਾਮਾਬਾਦ ਦੀ ਪੁਲਸ ਨੇ ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News