ਪੰਜਾਬ ''ਚ ਹੈਰਾਨੀਜਨਕ ਮਾਮਲਾ, ਜੰਮਦੇ ਹੀ ਪਿਓ ਨੇ 1 ਲੱਖ ''ਚ ਵੇਚ ਦਿੱਤਾ ਮੁੰਡਾ
Wednesday, Feb 19, 2025 - 02:00 PM (IST)

ਹੁਸ਼ਿਆਰਪੁਰ (ਵਾਰਤਾ)- ਪੰਜਾਬ ਵਿਚੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਹੁਸ਼ਿਆਰਪੁਰ ਵਿੱਚ ਪੁਲਸ ਨੇ ਨੌਂ ਮਹੀਨਿਆਂ ਦੇ ਬੱਚੇ ਨੂੰ ਇਕ ਲੱਖ ਰੁਪਏ ਵਿੱਚ ਵੇਚਣ ਦੇ ਦੋਸ਼ ਵਿੱਚ ਦੋ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਗੜ੍ਹਸ਼ੰਕਰ ਪੁਲਸ ਸਟੇਸ਼ਨ ਦੇ ਸਹਾਇਕ ਸਬ ਇੰਸਪੈਕਟਰ ਅਤੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਨਾਮ ਪਿੰਡ ਦੇ ਰਹਿਣ ਵਾਲੇ ਸੋਹਣ ਨੇ ਆਪਣੇ ਇਕ ਰਿਸ਼ਤੇਦਾਰ ਸਾਗਰ ਨਾਲ ਮਿਲ ਕੇ ਆਪਣੇ ਨੌਂ ਮਹੀਨਿਆਂ ਦੇ ਪੁੱਤਰ ਨੂੰ ਜਲੰਧਰ ਦੇ ਰਹਿਣ ਵਾਲੇ ਹਰਜਿੰਦਰ ਸਿੰਘ ਨੂੰ 1 ਲੱਖ ਰੁਪਏ ਵਿੱਚ ਵੇਚ ਦਿੱਤਾ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ: ਪੰਜਾਬ 'ਚ ਚੱਲ ਰਹੀਆਂ ਫੈਕਟਰੀਆਂ 'ਚ ਪਾਵਰਕਾਮ ਨੇ ਵੱਡੀ ਕਾਰਵਾਈ ਦੀ ਖਿੱਚੀ ਤਿਆਰੀ
ਮਾਮਲੇ ਦੀ ਮੁੱਢਲੀ ਜਾਂਚ ਦੇ ਅਨੁਸਾਰ ਸਹਿਮਤੀ ਵਾਲੀ ਰਕਮ ਦਾ ਇਕ ਹਿੱਸਾ ਨਕਦੀ ਵਿੱਚ ਦਿੱਤਾ ਗਿਆ ਸੀ ਜਦਕਿ ਬਾਕੀ ਰਕਮ ਸਾਗਰ ਦੇ ਬੈਂਕ ਖ਼ਾਤੇ ਵਿੱਚ ਜਮ੍ਹਾ ਕਰ ਦਿੱਤੀ ਗਈ ਸੀ। ਪੁਲਸ ਨੇ ਐੱਫ਼. ਆਈ. ਆਰ. ਦਰਜ ਕਰ ਲਈ ਹੈ ਅਤੇ ਬੱਚੇ ਦਾ ਪਤਾ ਲਗਾਉਣ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਇਸ ਉਮਰ ਦੇ ਲੋਕਾਂ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e