ਅੰਮ੍ਰਿਤਸਰ: ਲੋਕ ਸਵਾਦ ਲੈ ਕੇ ਖਾ ਰਹੇ ਸੀ ਗੋਲਗੱਪੇ, ਪਾਣੀ 'ਚੋਂ ਨਿਕਲਿਆ ਜਿਊਂਦਾ ਚੂਹਾ
Saturday, Feb 21, 2026 - 05:06 PM (IST)
ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਸਟ੍ਰੀਟ ਫੂਡ ਦੀ ਸਫਾਈ ਨੂੰ ਲੈ ਕੇ ਇੱਕ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਗੋਲਗੱਪਿਆਂ ਦੇ ਪਾਣੀ (ਕਾਂਜੀ) ਵਾਲੇ ਡੱਬੇ ਵਿੱਚੋਂ ਇੱਕ ਜ਼ਿੰਦਾ ਚੂਹਾ ਨਿਕਲਦਾ ਦਿਖਾਈ ਦੇ ਰਿਹਾ ਹੈ। ਇਹ ਚੂਹਾ ਮਸਾਲੇ ਵਾਲੇ ਪਾਣੀ ਵਿੱਚੋਂ ਨਿਕਲ ਕੇ ਤੁਰੰਤ ਨੇੜਲੇ ਨਾਲੇ ਵਿੱਚ ਭੱਜ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ, ਘਟਨਾ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ
ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਵੀਡੀਓ ਬਣਾਉਣ ਵਾਲੇ ਵਲੌਗਰ ਨੇ ਦੱਸਿਆ ਕਿ ਉਹ ਆਪਣੇ ਦੋਸਤ ਨਾਲ ਗੋਲਗੱਪੇ ਖਾ ਰਹੇ ਸਨ ਅਤੇ ਵੀਡੀਓ ਸ਼ੂਟ ਕਰ ਰਹੇ ਸਨ, ਜਦੋਂ ਉਨ੍ਹਾਂ ਨੇ ਪਾਣੀ ਦੇ ਡੱਬੇ ਵਿੱਚ ਹਲਚਲ ਦੇਖੀ ਤਾਂ ਪਾਣੀ 'ਚੋਂ ਅਚਾਨਕ ਚੂਹਾ ਬਾਹਰ ਨਿਕਲਦਾ ਦੇਖਿਆ ਗਿਆ। ਵਲੌਗਰ ਨੇ ਕਿਹਾ ਜੇਕਰ ਅਸੀਂ ਨਾ ਦੇਖਦੇ, ਤਾਂ ਇਹ ਗੰਦਾ ਪਾਣੀ ਸਾਡੇ ਪੇਟ ਵਿੱਚ ਹੁੰਦਾ"। ਘਟਨਾ ਤੋਂ ਬਾਅਦ ਉਨ੍ਹਾਂ ਨੇ ਰੇਹੜੀ ਮਾਲਕ ਤੋਂ ਉਹ ਪਾਣੀ ਸੁਟਵਾ ਦਿੱਤਾ।
ਇਹ ਵੀ ਪੜ੍ਹੋ- ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ ਕੇ ਪੜ੍ਹੋ ਤਾਜ਼ਾ ਅਪਡੇਟ
ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕਾਂ ਨੇ ਸੋਸ਼ਲ ਮੀਡੀਆ 'ਤੇ ਫੂਡ ਸੇਫਟੀ ਵਿਭਾਗ ਦੀ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਚੁੱਕੇ ਹਨ। ਕੁਝ ਉਪਭੋਗਤਾਵਾਂ ਨੇ ਇਸ ਨੂੰ ਲੋਕਾਂ ਦੀ ਸਿਹਤ ਨਾਲ ਖਿਲਵਾੜ ਦੱਸਿਆ ਹੈ, ਜਦਕਿ ਕੁਝ ਨੇ ਰੇਹੜੀ ਮਾਲਕ ਦੀ ਲਾਪਰਵਾਹੀ 'ਤੇ ਗੁੱਸਾ ਜ਼ਾਹਰ ਕੀਤਾ ਹੈ। ਇਕ ਯੂਜ਼ਰ ਨੇ ਇਸ ਨੂੰ ਭਾਰਤੀ ਸਟ੍ਰੀਟ ਫੂਡ ਦੀ ਸਫਾਈ ਦੀ ਅਸਲ ਤਸਵੀਰ ਕਰਾਰ ਦਿੱਤਾ। ਫੂਡ ਕਮਿਸ਼ਨਰ ਰਾਜਿੰਦਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਨੋਟਿਸ ਵਿੱਚ ਆ ਗਿਆ ਹੈ। ਉਨ੍ਹਾਂ ਕਿਹਾ ਕਿ ਵਾਇਰਲ ਵੀਡੀਓ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ, ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਇਹ ਵੀਡੀਓ ਅੰਮ੍ਰਿਤਸਰ ਦੇ ਕਿਸ ਇਲਾਕੇ ਦੀ ਹੈ।
ਇਹ ਵੀ ਪੜ੍ਹੋ- ਰੇਲਵੇ ਯਾਤਰੀਆਂ ਲਈ ਵੱਡਾ ਤੋਹਫਾ: ਨਵੀਂ ਸਪੈਸ਼ਲ ਟ੍ਰੇਨ ਦਾ ਐਲਾਨ, ਜਾਣੋ ਕਿਹੜੇ ਸਟੇਸ਼ਨਾਂ ’ਤੇ ਹੋਵੇਗਾ ਠਹਿਰਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
