ਪੰਜਾਬ 'ਚ ਹੋ ਰਹੇ ਐਨਕਾਊਂਟਰਾਂ ਬਾਰੇ ਹੈਰਾਨੀਜਨਕ ਖ਼ੁਲਾਸਾ! ਪੜ੍ਹੋ ਕੀ ਹੈ ਪੂਰੀ ਖ਼ਬਰ

Wednesday, Apr 02, 2025 - 02:43 PM (IST)

ਪੰਜਾਬ 'ਚ ਹੋ ਰਹੇ ਐਨਕਾਊਂਟਰਾਂ ਬਾਰੇ ਹੈਰਾਨੀਜਨਕ ਖ਼ੁਲਾਸਾ! ਪੜ੍ਹੋ ਕੀ ਹੈ ਪੂਰੀ ਖ਼ਬਰ

ਚੰਡੀਗੜ੍ਹ : ਪੰਜਾਬ 'ਚ ਪਿਛਲੇ ਕੁੱਝ ਸਮੇਂ ਦੌਰਾਨ ਲਗਾਤਾਰ ਐਨਕਾਊਂਟਰ ਦੀਆਂ ਖ਼ਬਰਾਂ ਦੇਖਣ ਅਤੇ ਸੁਣਨ ਨੂੰ ਮਿਲ ਰਹੀਆਂ ਹਨ। ਪੁਲਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਆਂ ਚੱਲਣ ਦੀਆਂ ਖ਼ਬਰਾਂ ਆਮ ਹੋ ਗਈਆਂ ਹਨ। ਇਕ ਪੰਜਾਬੀ ਅਖ਼ਬਾਰ ਦੀ ਖ਼ਬਰ ਦੇ ਮੁਤਾਬਕ ਮੌਜੂਦਾ ਸਾਲ ਦੌਰਾਨ ਜਨਵਰੀ ਤੋਂ ਲੈ ਕੇ 31 ਮਾਰਚ ਤੱਕ 41 ਐਨਕਾਊਂਟਰ ਹੋ ਚੁੱਕੇ ਹਨ, ਜੋ ਕਿ ਪਿਛਲੇ ਸਾਲ ਹੋਏ ਕੁੱਲ 64 ਮੁਕਾਬਲਿਆਂ ਨਾਲੋਂ ਕਿਤੇ ਜ਼ਿਆਦਾ ਹੈ। ਇਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਸੂਬੇ ਦੀ ਮਾਨ ਸਰਕਾਰ ਨਸ਼ਿਆਂ ਖ਼ਿਲਾਫ਼ ਸਖ਼ਤ ਰੁਖ ਅਪਣਾ ਰਹੀ ਹੈ ਅਤੇ ਅਪਰਾਧੀਆਂ ਨੂੰ ਸਬਕ ਸਿਖਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਸ਼ਰਾਬ ਦੇ ਠੇਕੇ ਖੁੱਲ੍ਹਣ ਨੂੰ ਲੈ ਕੇ ਆਈ ਵੱਡੀ ਖ਼ਬਰ, ਅਦਾਲਤ ਨੇ ਸੁਣਾ ਦਿੱਤਾ ਹੁਕਮ

ਇਸ ਦੌਰਾਨ ਇਕ ਹੈਰਾਨੀ ਵਾਲੀ ਗੱਲ ਵੀ ਸਾਹਮਣੇ ਆਈ ਹੈ ਕਿ ਅਜੇ ਤੱਕ ਨਾ ਤਾਂ ਕਿਸੇ ਪੀੜਤ ਦੇ ਪਰਿਵਾਰ ਨੇ ਖੁੱਲ੍ਹੇ 'ਚ ਇਨ੍ਹਾਂ ਮੁਕਾਬਲਿਆਂ ਬਾਰੇ ਕਿਸੇ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਹਨ ਅਤੇ ਨਾ ਹੀ ਇਨ੍ਹਾਂ ਪੁਲਸ ਮੁਕਾਬਲਿਆਂ ਨੂੰ ਫਰਜ਼ੀ ਦੱਸਿਆ ਹੈ। ਖ਼ਬਰ ਦੇ ਮੁਤਾਬਕ ਹਰ 2 ਦਿਨਾਂ 'ਚ ਪੰਜਾਬ ਅੰਦਰ ਇਕ ਐਨਕਾਊਂਟਰ ਹੋ ਰਿਹਾ ਹੈ। ਇਨ੍ਹਾਂ ਐਨਕਾਊਂਟਰਾਂ ਦੌਰਾਨ ਅੰਮ੍ਰਿਤਸਰ 'ਚ ਕਤਲ ਦਾ ਇਕ ਮੁਲਜ਼ਮ ਅਤੇ ਪਟਿਆਲਾ 'ਚ ਅਗਵਾਕਾਰ ਪੁਲਸ ਦੀ ਗੋਲੀਬਾਰੀ ਦੌਰਾਨ ਮਾਰੇ ਗਏ ਸਨ। ਹਾਲਾਂਕਿ ਮੁਕਾਬਲਿਆਂ 'ਚ ਗੈਂਗਸਟਰਾਂ ਸਣੇ ਹੋਰ ਅਪਰਾਧੀਆਂ ਦੀਆਂ ਲੱਤਾਂ 'ਤੇ ਗੋਲੀਆਂ ਲੱਗੀਆਂ ਹਨ।

ਇਹ ਵੀ ਪੜ੍ਹੋ : ਗਰਮੀਆਂ 'ਚ ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਸਾਰੇ ਜ਼ਿਲ੍ਹਿਆਂ ਨੂੰ ਕੀਤਾ ਗਿਆ Alert

ਇਸ ਤੋਂ ਇਹ ਗੱਲ ਸਾਬਿਤ ਹੋ ਰਹੀ ਹੈ ਕਿ ਪੰਜਾਬ ਪੁਲਸ ਗੈਂਗਸਟਰਾਂ ਅਤੇ ਨਸ਼ਿਆਂ ਖ਼ਿਲਾਫ਼ ਪੱਬਾਂ ਭਾਰ ਹੈ ਪਰ ਇਸ ਨਾਲ ਕਿਤੇ ਨਾ ਕਿਤੇ ਸੱਤਾਂ ਦੀ ਸੰਭਾਵੀ ਦੁਰਵਰਤੋਂ ਦਾ ਖ਼ਤਰਾ ਵੀ ਵੱਧ ਗਿਆ ਹੈ। ਇਸ ਬਾਰੇ ਡੀ. ਜੀ. ਪੀ. ਗੌਰਵ ਯਾਦਵ ਦਾ ਕਹਿਣਾ ਹੈ ਕਿ ਪੁਲਸ ਮੁਕਾਬਲਿਆਂ ਦੌਰਾਨ ਅਪਰਾਧੀਆਂ ਨੂੰ ਸਰੀਰਕ ਤੌਰ 'ਤੇ ਨੁਕਸਾਨ ਪਹੁੰਚਾਉਣ ਦੀ ਕੋਈ ਨੀਤੀ ਨਹੀਂ ਹੈ ਪਰ ਜਦੋਂ ਅਪਰਧੀਆਂ ਵਲੋਂ ਪੁਲਸ 'ਤੇ ਗੋਲੀਆਂ ਚਲਾਈਆਂ ਜਾਂਦੀਆਂ ਹਨ ਤਾਂ ਫਿਰ ਪੁਲਸ ਨੂੰ ਉਨ੍ਹਾਂ ਦਾ ਜਵਾਬ ਦੇਣਾ ਹੀ ਪੈਂਦਾ ਹੈ, ਜਿਸ ਦੌਰਾਨ ਜਵਾਬੀ ਕਾਰਵਾਈ ਦੌਰਾਨ ਗੈਂਗਸਟਰ ਅਤੇ ਹੋਰ ਅਪਰਾਧੀ ਜ਼ਖਮੀ ਹੋ ਜਾਂਦੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


author

Babita

Content Editor

Related News