ਸੁਰਵੀਨ ਚਾਵਲਾ ਨੂੰ ਅੱਜ ਵੀ ਨਹੀਂ ਮਿਲੀ ਜ਼ਮਾਨਤ

07/18/2018 12:53:04 AM

ਹੁਸ਼ਿਆਰਪੁਰ (ਅਮਰਿੰਦਰ) - ਬਾਲੀਵੁੱਡ ਅਦਾਕਾਰਾ ਸੁਰਵੀਨ ਚਾਵਲਾ, ਉਸ ਦੇ ਪਤੀ ਅਕਸ਼ੈ ਠੱਕਰ ਅਤੇ ਭਰਾ ਮਨਵਿੰਦਰ ਚਾਵਲਾ 'ਤੇ ਥਾਣਾ ਸਿਟੀ ਪੁਲਸ 'ਚ 40 ਲੱਖ ਰੁਪਏ ਦੀ ਧੋਖਾਦੇਹੀ ਮਾਮਲੇ 'ਚ ਦਰਜ ਕੇਸ ਵਿਚ ਅਗਾਊਂ ਜ਼ਮਾਨਤ ਸਬੰਧੀ ਜ਼ਿਲਾ ਤੇ ਐਡੀਸ਼ਨਲ ਸੈਸ਼ਨ ਜੱਜ ਪ੍ਰਿਆ ਸੂਦ ਦੀ ਅਦਾਲਤ 'ਚ ਸੁਣਵਾਈ ਹੋਈ। ਅਦਾਲਤ ਨੂੰ ਥਾਣਾ ਸਿਟੀ ਪੁਲਸ ਵੱਲੋਂ ਦੱਸਿਆ ਗਿਆ ਕਿ ਮਾਮਲੇ ਦੀ ਫਾਈਲ ਕ੍ਰਾਈਮ ਬਿਊਰੋ ਚੰਡੀਗੜ੍ਹ ਭੇਜੀ ਗਈ ਹੈ। ਪੁਲਸ ਵੱਲੋਂ ਰਿਕਾਰਡ ਪੇਸ਼ ਨਾ ਕਰਨ ਤੋਂ ਬਾਅਦ ਅਦਾਲਤ ਨੇ ਇਸ ਬਹੁਚਰਚਿਤ ਮਾਮਲੇ ਦੀ ਅਗਲੀ ਸੁਣਵਾਈ 31 ਜੁਲਾਈ 'ਤੇ ਪਾ ਦਿੱਤੀ।