ਸਾਡਾ ਸਰਵੇਖਣ ਦਿਖਾ ਰਿਹੈ ਸੀ. ਐੱਮ. ਚੰਨੀ ਚਮਕੌਰ ਸਾਹਿਬ ਤੋਂ ਹਾਰ ਰਹੇ : ਕੇਜਰੀਵਾਲ
Saturday, Jan 22, 2022 - 03:33 PM (IST)
ਚੰਡੀਗੜ੍ਹ (ਭਾਸ਼ਾ) : ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੁਝ ਸਰਵੇਖਣਾਂ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਹੈ ਕਿ ਅਗਲੇ ਮਹੀਨੇ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੇ ਹਲਕੇ ਚਮਕੌਰ ਸਾਹਿਬ ਤੋਂ ਹਾਰ ਦਾ ਸਾਹਮਣਾ ਕਰਨਾ ਪਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਚੰਨੀ ਦੇ ਇਕ ਰਿਸ਼ਤੇਦਾਰ ਦੇ ਘਰ 'ਤੇ ਹਾਲ ਹੀ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਛਾਪੇ ’ਚ ਕਰੋੜਾਂ ਰੁਪਏ ਦੀ ਬਰਾਮਦਗੀ ਤੋਂ ਲੋਕ ‘ਹੈਰਾਨ’ ਹਨ। ਕੇਜਰੀਵਾਲ ਨੇ ਟਵੀਟ ਕੀਤਾ, ‘ਸਾਡਾ ਸਰਵੇਖਣ ਦਿਖਾ ਰਿਹਾ ਹੈ ਕਿ ਚੰਨੀ ਜੀ ਚਮਕੌਰ ਸਾਹਿਬ ਤੋਂ ਹਾਰ ਰਹੇ ਹਨ। ਟੀ. ਵੀ. ’ਤੇ ਈ. ਡੀ. ਦੇ ਅਧਿਕਾਰੀਆਂ ਨੂੰ ਨੋਟਾਂ ਦੇ ਬੰਡਲ ਗਿਣਦੇ ਦੇਖ ਲੋਕ ਹੈਰਾਨ ਹਨ। ਪੰਜਾਬ ਵਿਧਾਨ ਸਭਾ ਲਈ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ, ਜਿਸ ’ਚ ਚੰਨੀ ਚਮਕੌਰ ਸਾਹਿਬ ਸੀਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਨ। ‘ਆਪ’ ਕਨਵੀਨਰ ਨੇ ਆਪਣੀ ਟਿੱਪਣੀ ਰਾਹੀਂ ਚੰਨੀ ਵੱਲੋਂ ਖੁਦ ਨੂੰ ਆਮ ਆਦਮੀ ਵਜੋਂ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਸੀ। ਇਸ ਦੇ ਨਾਲ ਹੀ ‘ਆਪ’ ਨੇਤਾ ਰਾਘਵ ਚੱਢਾ ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਟਿਕਾਣਿਆਂ ’ਤੇ ਈ. ਡੀ. ਦੀ ਛਾਪੇਮਾਰੀ ਦੌਰਾਨ ਵੱਡੀ ਮਾਤਰਾ ’ਚ ਨਕਦੀ ਦੀ ਬਰਾਮਦਗੀ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਸੀ
ਇਹ ਵੀ ਪੜ੍ਹੋ : ਜਾਣੋ ਕੀ ਹੈ ਹਰਪ੍ਰੀਤ ਸਿੱਧੂ ਦੀ ਬਿਕਰਮ ਮਜੀਠੀਆ ਨਾਲ ਕੁੜੱਤਣ?
ਕੇਜਰੀਵਾਲ ਨੇ ਟਵੀਟ ’ਚ ਕੀਤਾ ਦਾਅਵਾ
ਕੇਜਰੀਵਾਲ ਨੇ ਟਵੀਟ ਕੀਤਾ, ‘‘ਹਮਾਰਾ ਸਰਵੇਖਣ ਦਿਖਾ ਰਿਹਾ ਹੈ ਕਿ ਚੰਨੀ ਜੀ ਚਮਕੌਰ ਸਾਹਿਬ ਤੋਂ ਹਾਰ ਰਹੇ ਹਨ। ਟੀ. ਵੀ. ਪਰ ਈ.ਡੀ. ਕੇ ਅਫਸਰ ਨੂੰ ਨੋਟਾਂ ਦੀ ਮੋਟੀ-ਮੋਟੀ ਗਡੀਆਂ ਗਿਣਦੇ ਦੇਖ ਰਹੇ ਹਨ।’ ਪੰਜਾਬ ਦੇ ਲਈ 20 ਫਰਵਰੀ ਨੂੰ ਲੋਕ ਵੋਟ ਹੋਣਾ ਹੈ, ਚੰਨੀ ਚਮਕੌਰ ਸਾਹਿਬ ਕਾਂਗਰਸ ਪਾਰਟੀ ਦੇ ਉਮੀਦਵਾਰ ਹਨ।
ਇਹ ਵੀ ਪੜ੍ਹੋ : ਭਾਜਪਾ ਨੇ ਚੰਨੀ ’ਤੇ ਨਹੀਂ ਸਗੋਂ ਸਮੁੱਚੇ ਐੱਸ. ਸੀ. ਵਰਗ ’ਤੇ ਹਮਲਾ ਬੋਲਿਆ : ਵੇਰਕਾ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ