ਹੈਰੋਇਨ ਸਮੇਤ ਇਕ ਔਰਤ ਗ੍ਰਿਫਤਾਰ

12/17/2018 12:01:19 PM

ਸੁਜਾਨਪੁਰ (ਜੋਤੀ) : ਸੁਜਾਨਪੁਰ ਪੁਲਸ ਵਲੋਂ 6 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਜਾਨਪੁਰ ਪੁਲਸ ਥਾਣਾ ਇੰਚਾਰਜ ਪ੍ਰੇਮ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵਲੋਂ ਮਲਿਕਪੁਰ ਚੌਕ 'ਤੇ ਗਸ਼ਤ ਕੀਤੀ ਜਾ ਰਹੀ ਸੀ। ਇਸੇ ਦੌਰਾਨ ਇਕ ਨਿੱਜੀ ਬੱਸ 'ਚੋਂ ਔਰਤ ਉਤਰੀ ਤੇ ਪੁਲਸ ਨੂੰ ਦੇਖਕੇ ਉਸ ਨੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਪਾਰਟੀ ਨੇ ਉਸ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਉਕਤ ਔਰਤ ਦੀ ਪਛਾਣ ਗੁਰਮੇਸ਼ੀ ਉਰਫ ਭੋਲੀ ਦੇ ਰੂਪ 'ਚ ਹੋਈ ਹੈ। ਪੁਲਸ ਨੇ ਉਕਤ ਮਹਿਲਾ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Baljeet Kaur

Content Editor

Related News