ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ 'ਤੇ ਕੈਪਟਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ

Sunday, Jun 14, 2020 - 10:48 PM (IST)

ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ 'ਤੇ ਕੈਪਟਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਜਲੰਧਰ— ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਵੱਲੋਂ ਖੁਦਕੁਸ਼ੀ ਕਰਨ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਟਵਿੱਟਰ 'ਤੇ ਸੁਸ਼ਾਂਤ ਸਿੰਘ ਰਾਜਪੂਤ ਦੀ ਤਸਵੀਰ ਪਾ ਕੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕੈਪਟਨ ਨੇ ਕਿਹਾ ਕਿ ਸੁਸ਼ਾਂਤ ਸਿੰਘ ਰਾਜਪੂਤ ਦੇ ਅਚਾਨਕ ਹੋਏ ਦੇਹਾਂਤ ਬਾਰੇ ਸੁਣ ਕੇ ਬੇਹੱਦ ਦੁੱਖ ਹੋਇਆ। ਸੁਸ਼ਾਂਤ ਸਿੰਘ ਰਾਜਪੂਤ ਅਸਾਧਰਨ ਅਭਿਨੇਤਾ ਸਨ, ਜੋ ਕਿ ਹਮੇਸ਼ਾ ਸਾਰਿਆਂ ਨੂੰ ਯਾਦ ਰਹਿਣਗੇ। ਇਸ ਦੁੱਖ ਦੀ ਘੜੀ 'ਚ ਪਰਮਾਤਮਾ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਨੂੰ ਇਹ ਭਾਣਾ ਬਖਸ਼ਣ ਦਾ ਬਲ ਬਖਸ਼ੇ।

PunjabKesari

ਦੱਸਣਯੋਗ ਹੈ ਕਿ ਮਸ਼ਹੂਰ ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਨੇ ਅੱਜ ਮੁੰਬਈ ਸਥਿਤ ਆਪਣੇ ਘਰ 'ਚ ਖੁਦਕੁਸ਼ੀ ਕਰਕੇ ਆਪਣੀ ਜੀਵਨਲੀਲਾ ਖਤਮ ਕਰ ਲਈ। ਇਸ ਖਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਨੇ ਆਪਣੇ ਘਰ 'ਚ ਫਾਂਸੀ ਲੈ ਕੇ ਆਤਮ ਹੱਤਿਆ ਕੀਤੀ ਹੈ। ਹਾਲੇ ਤੱਕ ਉਨ੍ਹਾਂ ਦੇ ਇਸ ਫੈਸਲੇ ਬਾਰੇ ਕੁਝ ਪਤਾ ਨਹੀਂ ਚੱਲ ਸਕਿਆ ਕਿ ਆਖਿਰ ਉਨ੍ਹਾਂ ਨੇ ਅਜਿਹਾ ਕਦਮ ਕਿਉਂ ਚੁੱਕਿਆ। ਦੱਸ ਦਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਫ਼ਿਲਮ ਉਦਯੋਗ ਦਾ ਪ੍ਰਸਿੱਧ ਅਦਾਕਾਰ ਸੀ। ਉਨ੍ਹਾਂ ਨੇ ਸਭ ਤੋਂ ਪਹਿਲਾਂ 'ਕਿਸ ਦੇਸ਼ ਮੇਂ ਹੈ ਮੇਰਾ ਦਿਲ' ਨਾਂ ਦੇ ਸੀਰੀਅਲ 'ਚ ਕੰਮ ਕੀਤਾ ਸੀ ਪਰ ਪਛਾਣ ਉਨ੍ਹਾਂ ਨੂੰ ਏਕਤਾ ਕਪੂਰ ਦੇ ਸੀਰੀਅਲ 'ਪਵਿੱਤਰ ਰਿਸ਼ਤਾ' ਤੋਂ ਮਿਲੀ। ਇਸ ਤੋਂ ਬਾਅਦ ਉਨ੍ਹਾਂ ਨੇ ਫਿਲਮਾਂ ਦਾ ਸਫ਼ਰ ਸ਼ੁਰੂ ਕੀਤਾ ਸੀ।


author

shivani attri

Content Editor

Related News