ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਜਨਤਾ ਦਰਬਾਰ ’ਚ ਸੁਣੀਆਂ ਸ਼ਿਕਾਇਤਾਂ, ਦਿੱਤੇ ਨਿਰਦੇਸ਼

06/20/2023 1:14:10 PM

ਜਲੰਧਰ (ਧਵਨ) : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਆਪਣੀ ਰਿਹਾਇਸ਼ ’ਤੇ ਜਨਤਾ ਦਰਬਾਰ ਲਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਸੰਸਦ ਮੈਂਬਰ ਰਿੰਕੂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਪੁਲਸ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਖੁਦ ਫੋਨ ਕਰ ਕੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਜਨ-ਪ੍ਰਤੀਨਿਧੀ ਹੋਣ ਕਾਰਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਾ ਉਨ੍ਹਾਂ ਦਾ ਪਹਿਲਾ ਅਧਿਕਾਰ ਹੈ ਅਤੇ ਨਾਲ ਹੀ ਉਨ੍ਹਾਂ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਸ਼ੁਰੂ ਕੀਤਾ ਹੋਇਆ ਹੈ, ਜਿਸ ਦਾ ਮੰਤਵ ਜਨਤਾ ਦੀਆਂ ਸ਼ਿਕਾਇਤਾਂ ਦਾ ਉਨ੍ਹਾਂ ਦੇ ਘਰਾਂ ’ਚ ਜਾ ਕੇ ਹੱਲ ਕਰਨਾ ਹੈ, ਇਸ ਲਈ ਮੁੱਖ ਮੰਤਰੀ ਕੈਬਨਿਟ ਦੀ ਮੀਟਿੰਗ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ’ਚ ਆਯੋਜਿਤ ਕਰ ਰਹੇ ਹਨ। ਅਧਿਕਾਰੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਲੋਕਾਂ ਨੂੰ ਵਾਰ-ਵਾਰ ਸਰਕਾਰੀ ਦਫਤਰਾਂ ਦੇ ਚੱਕਰ ਨਾ ਕੱਟਣੇ ਪੈਣ।

PunjabKesari

ਸੰਸਦ ਮੈਂਬਰ ਰਿੰਕੂ ਦੀ ਰਿਹਾਇਸ਼ ’ਤੇ ਪਹੁੰਚੇ ਲੋਕਾਂ ਦੀਆਂ ਕਈ ਸਮੱਸਿਆਵਾਂ ਪੁਲਸ ਅਤੇ ਪ੍ਰਸ਼ਾਸਨ ਨਾਲ ਸਬੰਧਤ ਸਨ।

ਇਹ ਵੀ ਪੜ੍ਹੋ : ਲੋਕਾਂ ਤੱਕ ਪਹੁੰਚਾਇਆ ਜਾਵੇਗਾ ਮਾਨ ਸਰਕਾਰ ਦੀਆਂ ਜਨਹਿਤ ਪਾਲਿਸੀਆਂ ਦਾ ਸਿੱਧਾ ਲਾਭ : ਬਲਕਾਰ ਸਿੰਘ

ਅਧਿਕਾਰੀਆਂ ਨੇ ਸੰਸਦ ਮੈਂਬਰ ਨੂੰ ਕਿਹਾ ਕਿ ਉਹ ਲੋਕਾਂ ਨੂੰ ਭਰੋਸਾ ਦੇਣ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਪੂਰਾ ਇਨਸਾਫ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਸਭਾ ਦੀ ਜ਼ਿਮਨੀ ਚੋਣ ਦੌਰਾਨ ਜਨਤਾ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੇ ਬੂਹੇ ਜਨਤਾ ਦੀਆਂ ਸ਼ਿਕਾਇਤਾਂ ਸੁਣਨ ਲਈ 24 ਘੰਟੇ ਖੁੱਲ੍ਹੇ ਰਹਿਣਗੇ ਅਤੇ ਉਹ ਇਸ ਵਾਅਦੇ ’ਤੇ ਅਮਲ ਕਰ ਰਹੇ ਹਨ।

ਇਹ ਵੀ ਪੜ੍ਹੋ :  ਵਿਚਾਰਾ ਪਾਇਲਟ ਰੋ-ਰੋ ਕੇ ਮਰ ਗਿਆ ਪਰ ਗਹਿਲੋਤ ਕਹਿੰਦੇ ਕਿ ਕਾਰਵਾਈ ਨਹੀਂ ਕਰਾਂਗਾ : ਕੇਜਰੀਵਾਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Anuradha

Content Editor

Related News