ਪਰਿਵਾਰ ਸਣੇ ਸੁਸ਼ੀਲ ਕੁਮਾਰ ਰਿੰਕੂ ਨੇ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਜੀ ਨਾਲ ਕੀਤੀ ਮੁਲਾਕਾਤ

Thursday, Nov 09, 2023 - 11:17 AM (IST)

ਪਰਿਵਾਰ ਸਣੇ ਸੁਸ਼ੀਲ ਕੁਮਾਰ ਰਿੰਕੂ ਨੇ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਜੀ ਨਾਲ ਕੀਤੀ ਮੁਲਾਕਾਤ

ਜਲੰਧਰ (ਧਵਨ)-‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਬਿਆਸ ਸਥਿਤ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਜੀ ਨਾਲ ਬੁੱਧਵਾਰ ਨੂੰ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਧਾਰਮਿਕ ਮਾਮਲਿਆਂ ’ਤੇ ਚਰਚਾ ਕੀਤੀ।
ਰਿੰਕੂ ਨਾਲ ਉਨ੍ਹਾਂ ਦੀ ਧਰਮ ਪਤਨੀ ਸੁਨੀਤਾ ਅਤੇ ਤਿੰਨ ਭੈਣਾਂ ਸੋਨੀਆ, ਸਵਿਤਾ ਅਤੇ ਮਨੀਸ਼ਾ ਵੀ ਮੌਜੂਦ ਸਨ। ਉਹ ਲਗਭਗ ਇਕ ਘੰਟਾ ਬਾਬਾ ਗੁਰਿੰਦਰ ਸਿੰਘ ਜੀ ਕੋਲ ਰਹੇ। ਇਸ ਮੌਕੇ ਉਨ੍ਹਾਂ ਕਿਹਾ ਕਿ ਡੇਰਾ ਰਾਧਾ ਸੁਆਮੀ ਵੱਲੋਂ ਧਾਰਮਿਕ ਅਤੇ ਅਧਿਆਤਮਿਕ ਖੇਤਰ ਵਿੱਚ ਕੀਤੇ ਜਾ ਰਹੇ ਕਾਰਜ ਬੇਮਿਸਾਲ ਹਨ। ਇਸ ਨਾਲ ਸਮਾਜ ਨੂੰ ਚੰਗੇ ਕੰਮ ਕਰਨ ਦੀ ਪ੍ਰੇਰਣਾ ਮਿਲਦੀ ਹੈ।

ਉਨ੍ਹਾਂ ਕਿਹਾ ਕਿ ਬਾਬਾ ਗੁਰਿੰਦਰ ਸਿੰਘ ਜੀ ਨੂੰ ਮਿਲਣ ਨਾਲ ਮਾਨਸਿਕ ਸ਼ਾਂਤੀ ਮਿਲਦੀ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਡੇਰਾ ਰਾਧਾ ਸੁਆਮੀ ਬਿਆਸ ਵਿਖੇ ਆ ਰਹੇ ਹਨ। ਡੇਰੇ ਅੰਦਰ ਸਫ਼ਾਈ ਵਿਵਸਥਾ ਆਪਣੇ ਆਪ ਵਿੱਚ ਬੇਮਿਸਾਲ ਹੈ।
ਉਨ੍ਹਾਂ ਕਿਹਾ ਕਿ ਸਮਾਜ ਵਿੱਚ ਆਪਸੀ ਏਕਤਾ ਲਿਆਉਣ ਵਿੱਚ ਧਾਰਮਿਕ ਕੈਂਪ ਅਹਿਮ ਭੂਮਿਕਾ ਨਿਭਾਅ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ।

ਇਹ ਵੀ ਪੜ੍ਹੋ: PM ਮੋਦੀ ਤੇ ਭਾਜਪਾ ਨੇਤਾਵਾਂ ਨੇ ਦੇਸ਼ ਦੇ ਲੋਕਾਂ ਨਾਲ ਸਿਰਫ਼ ਜੁਮਲੇਬਾਜ਼ੀ ਕੀਤੀ: ਭਗਵੰਤ ਮਾਨ

ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਸੂਬੇ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ​​ਕੀਤਾ ਜਾਵੇ ਅਤੇ ਪੰਜਾਬ ਨੂੰ ਖੁਸ਼ਹਾਲੀ ਅਤੇ ਤਰੱਕੀ ਦੇ ਰਾਹ ’ਤੇ ਲਿਜਾਣ ਵਿੱਚ ਮਦਦ ਕੀਤੀ ਜਾਵੇ। ਸੁਨੀਤਾ ਰਿੰਕੂ ਨੇ ਵੀ ਕਿਹਾ ਕਿ ਉਨ੍ਹਾਂ ਡੇਰਾ ਰਾਧਾ ਸੁਆਮੀ ਬਿਆਸ ਵਿਖੇ ਆ ਕੇ ਕਾਫ਼ੀ ਮਾਨਸਿਕ ਸ਼ਾਂਤੀ ਮਹਿਸੂਸ ਕੀਤੀ ਹੈ। ਅਸਲ ਵਿਚ ਇਹ ਡੇਰਾ ਸਮਾਜ ਨੂੰ ਇਕਜੁੱਟ ਰੱਖਣ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਹੈ।

ਇਹ ਵੀ ਪੜ੍ਹੋ: ਹੱਥੀਂ ਉਜਾੜ ਲਿਆ ਘਰ, ਸ਼ਾਹਕੋਟ ਵਿਖੇ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਦਿੱਤੀ ਬੇਰਹਿਮ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News