ਜਲੰਧਰ ਤੋਂ 'ਆਪ' ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਐੱਮ. ਪੀ. ਵਜੋਂ ਚੁੱਕੀ ਸਹੁੰ

Thursday, Jul 20, 2023 - 05:09 PM (IST)

ਜਲੰਧਰ ਤੋਂ 'ਆਪ' ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਐੱਮ. ਪੀ. ਵਜੋਂ ਚੁੱਕੀ ਸਹੁੰ

ਜਲੰਧਰ/ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਲੋਕ ਸਭਾ ਵਿਚ ਸੰਸਦ ਮੈਂਬਰ ਵਜੋਂ ਅੱਜ ਸਹੁੰ ਚੁੱਕ ਲਈ ਹੈ। ਇਸ ਮੌਕੇ ਸੁਸ਼ੀਲ ਕੁਮਾਰ ਰਿੰਕੂ ਨੇ ਪੰਜਾਬੀ ਵਿਚ ਸਹੁੰ ਚੁੱਕੀ। ਮਈ ਮਹੀਨੇ ਦੌਰਾਨ ਹੋਈ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਦੌਰਾਨ ਸੁਸ਼ੀਲ ਕੁਮਾਰ ਰਿੰਕੂ ਨੇ ਜਿੱਤ ਹਾਸਲ ਕੀਤੀ ਸੀ। ਸੁਸ਼ੀਲ ਕੁਮਾਰ ਰਿੰਕੂ ਨੇ ਜ਼ਿਮਨੀ ਚੋਣ 57 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤੀ ਸੀ। ਚੋਣਾਂ ਤੋਂ ਪਹਿਲਾਂ ਸੁਸ਼ੀਲ ਰਿੰਕੂ ਨੇ ਹਰ ਵਰਗ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਸਨ।

ਸਹੁੰ ਚੁੱਕ ਸਮਾਗਮ ਮਗਰੋਂ ਮੀਡੀਆ ਨਾਲ ਗੱਲਬਾਤ ਦੌਰਾਨ ਜਲੰਧਰ ਵਾਸੀਆਂ ਵੱਲੋਂ ਜ਼ਿਮਨੀ ਚੋਣ ਵਿਚ ਵੱਡੀ ਜਿੱਤ ਦਿਵਾਉਣ ਨੂੰ ਲੈ ਕੇ ਸੁਸ਼ੀਲ ਰਿੰਕੂ ਨੇ ਜਲੰਧਰ ਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਦਿੱਲੀ ਨੂੰ ਲੈ ਕੇ ਜਿਹੜਾ ਕਾਲਾ ਕਾਨੂੰਨ ਕੇਂਦਰ ਨੇ ਬਣਾਇਆ ਹੈ, ਉਸ ਦਾ ਆਮ ਆਦਮੀ ਪਾਰਟੀ ਸਮੇਤ ਹੋਰ ਪਾਰਟੀਆਂ ਇਕੱਠੀਆਂ ਹੋ ਕੇ ਵਿਰੋਧ ਕਰਨਗੀਆਂ। ਇਸ ਦੇ ਇਲਾਵਾ ਸੁਸ਼ੀਲ ਰਿੰਕੂ ਨੇ ਕਿਹਾ ਕਿ ਪੰਜਾਬੀਆਂ ਦੀ ਆਵਾਜ਼ ਬਣ ਕੇ ਲੋਕ ਸਭਾ ਵਿਚ ਅਹਿਮ ਮੁੱਦੇ ਚੁੱਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਖਦੇ ਮਸਲੇ ਹੜ੍ਹਾਂ ਦਾ ਮਸਲਾ, ਪਾਣੀਆਂ ਦਾ ਮਸਲਾ, ਬੇਰੁਜ਼ਗਾਰੀ ਦਾ ਮਸਲਾ, ਜੀ. ਐੱਸ. ਟੀ. ਸਣੇ ਹੋਰ ਵੀ ਬਹੁਤ ਮਸਲੇ ਹਨ, ਜੋ ਹੋਲੀ-ਹੋਲੀ ਲੋਕ ਸਭਾ ਵਿਚ ਚੁੱਕੇ ਜਾਣਗੇ। 

ਇਹ ਵੀ ਪੜ੍ਹੋ-  ਚੱਲਦੀ ਟਰੇਨ ’ਚ ਚੜ੍ਹਦੇ ਸਮੇਂ ਵਾਪਰਿਆ ਰੂਹ ਕੰਬਾਊ ਹਾਦਸਾ, 12 ਸਾਲਾ ਪੁੱਤ ਦੇ ਸਾਹਮਣੇ ਪਿਓ ਦੀ ਦਰਦਨਾਕ ਮੌਤ

PunjabKesari

ਜ਼ਿਕਰਯੋਗ ਹੈ ਕਿ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਕਈ ਸੰਸਦ ਮੈਂਬਰ ਹਨ। ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਲੋਕ ਸਭਾ 'ਚ 'ਆਪ' ਦਾ ਕੋਈ ਮੈਂਬਰ ਨਹੀਂ ਬਚਿਆ ਸੀ। ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਦਿੱਲੀ ਤੋਂ ਆਮ ਆਦਮੀ ਪਾਰਟੀ ਦਾ ਕੋਈ ਵੀ ਸੰਸਦ ਮੈਂਬਰ ਨਹੀਂ ਚੁਣ ਸਕਿਆ ਸੀ। ਉੱਥੇ ਭਾਜਪਾ ਨੇ ਸਾਰੀਆਂ ਸੱਤ ਸੀਟਾਂ ਜਿੱਤੀਆਂ ਸਨ। ਹੁਣ ਜਲੰਧਰ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸੁਸ਼ੀਲ ਰਿੰਕੂ ਨੂੰ ਲੋਕ ਸਭਾ 'ਚ 'ਆਪ' ਦੇ ਇਕਲੌਤੇ ਸੰਸਦ ਮੈਂਬਰ ਵਜੋਂ ਆਪਣੀ ਭੂਮਿਕਾ ਨਿਭਾਉਣੀ ਪਵੇਗੀ।

 

ਸੰਸਦ ਮੈਂਬਰ ਸੰਤੋਖ ਸਿੰਘ ਦੀ ਦਿਹਾਂਤ ਮਗਰੋਂ ਖਾਲੀ ਹੋਈ ਸੀ ਜਲੰਧਰ ਲੋਕ ਸਭਾ ਦੀ ਸੀਟ 
ਜ਼ਿਕਰਯੋਗ ਹੈ ਕਿ ਪੰਜਾਬ 'ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿਚ 14 ਜਨਵਰੀ ਨੂੰ ਜਲੰਧਰ ਤੋਂ ਕਾਂਗਰਸ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ ਸੀ। ਅਚਾਨਕ ਸਿਹਤ ਖ਼ਰਾਬ ਹੋਣ ਮਗਰੋਂ ਉਨ੍ਹਾਂ ਨੂੰ ਤੁਰੰਤ ਫਗਵਾੜਾ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਸੀ। 

ਇਹ ਵੀ ਪੜ੍ਹੋ-  ਸੁਲਤਾਨਪੁਰ ਲੋਧੀ ਵਿਖੇ ਚਾਚੇ ਦੀ ਪ੍ਰੇਮਿਕਾ ਵੱਲੋਂ ਬੱਚੇ ਨੂੰ ਕਤਲ ਕਰਨ ਦੇ ਮਾਮਲੇ 'ਚ ਸਾਹਮਣੇ ਆਈ ਇਹ ਗੱਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News