ਸੁਸ਼ੀਲ ਰਿੰਕੂ ਦੀ ਜਨਤਾ ਨੂੰ ਅਪੀਲ, ਗਰਮੀ ਨੂੰ ਨਾ ਵੇਖੋ, ਅੱਜ ਦਾ ਦਿਨ ਦੇਸ਼ ਦਾ ਭਵਿੱਖ ਕਰੇਗਾ ਤੈਅ (ਵੀਡੀਓ)

Saturday, Jun 01, 2024 - 06:08 PM (IST)

ਜਲੰਧਰ (ਵੈੱਬ ਡੈਸਕ, ਸੋਨੂੰ)- ਪੰਜਾਬ ਵਿਚ ਚੱਲ ਰਹੀ ਵੋਟਿੰਗ ਦਰਮਿਆਨ ਭਾਜਪਾ ਉਮੀਦਵਾਰ ਸੁਸ਼ੀਲ  ਕੁਮਾਰ ਰਿੰਕੂ ਵੱਲੋਂ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਪਰਿਵਾਰ ਸਮੇਤ ਵੋਟ ਪਾਈ ਗਈ। ਵੋਟ ਪਾਉਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਸ਼ੀਲ ਰਿੰਕੂ ਨੇ ਕਿਹਾ ਕਿ ਭਾਜਪਾ ਵਰਕਰਾਂ ਨੇ ਮਿਹਨਤ ਕਰਕੇ ਜੋ ਫ਼ਸਲ ਬਿਜੀ ਸੀ, ਉਸ ਫ਼ਸਲ ਨੂੰ ਅੱਜ ਸਾਰੇ ਵਰਕਰ ਸੰਭਾਲ ਰਹੇ ਹਨ। ਜਿਸ ਤਰ੍ਹਾਂ ਨਾਲ ਜਲੰਧਰ ਵਿਖੇ ਸਾਡੇ ਵਰਕਰ ਉਤਸ਼ਾਹਤ ਵਿਖਾਈ ਦੇ ਰਹੇ ਹਨ, ਉਸ ਨੂੰ ਵੇਖ ਕੇ ਲੱਗਦਾ ਹੈ ਕਿ 4 ਜੂਨ ਨੂੰ ਚੰਗੇ ਨਤੀਜੇ ਵੇਖਣ ਨੂੰ ਮਿਲਣਗੇ।

ਉਨ੍ਹਾਂ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਰਾਸ਼ਟਰ ਹਿੱਤ ਲਈ ਵਧ ਤੋਂ ਵਧ ਲੋਕ ਵੋਟਿੰਗ ਕਰਨ ਜਾਣ ਅਤੇ ਵਧੀਆ ਪਾਰਟੀ ਦੀ ਚੋਣ ਕਰਨ। ਉਨ੍ਹਾਂ ਕਿਹਾ ਕਿ ਇਕ-ਇਕ ਵੋਟ ਦੇਸ਼ ਦੇ ਲਈ ਅੱਜ ਜ਼ਰੂਰੀ ਹੈ, ਮੈਂ ਬੇਨਤੀ ਕਰਦਾ ਹਾਂ ਕਿ ਲੋਕ ਗਰਮੀ ਨਾ ਵੇਖਣ ਅਤੇ ਵੋਟ ਜ਼ਰੂਰ ਕਰਨ ਜਾਣ।  

PunjabKesari

ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ ਵਿਚਾਲੇ ਹੁਸ਼ਿਆਰਪੁਰ ਦੇ ਹਰਿਆਣਾ 'ਚ ਆਪਸ 'ਚ ਭਿੜੇ ਕਾਂਗਰਸੀ ਤੇ 'ਆਪ' ਵਰਕਰ

ਜਲੰਧਰ ਜ਼ਿਲ੍ਹੇ ’ਚ ਕੁੱਲ੍ਹ 16,54,005 ਵੋਟਰ ਹਨ, ਜਿਨ੍ਹਾਂ ’ਚ 8,59,688 ਮਰਦ ਅਤੇ 7,94,273 ਮਹਿਲਾ ਅਤੇ 44 ਥਰਡ ਜੈਂਡਰ ਵੋਟਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਭਰ ’ਚ 1951 ਪੋਲਿੰਗ ਬੂਥ ਬਣਾਏ ਗਏ ਹਨ। ਪੋਲਿੰਗ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 9424 ਪੋਲਿੰਗ ਸਟਾਫ਼ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ 419 ਮਾਈਕਰੋ ਆਬਜ਼ਰਵਰ ਵੀ ਪੋਲਿੰਗ ਬੂਥਾਂ ’ਤੇ ਤਾਇਨਾਤ ਕੀਤੇ ਗਏ ਹਨ। ਚੋਣਾਂ ਦੌਰਾਨ ਪ੍ਰਸ਼ਾਸਨ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ’ਤੇ ਨਜ਼ਰ ਰੱਖਣ ਲਈ ਡਰੋਨ ਤਾਇਨਾਤ ਕੀਤੇ ਗਏ ਹਨ। ਇਹ ਡਰੋਨ ਚੋਣਾਂ ਦੌਰਾਨ ਪੈਸੇ ਦੀ ਵਰਤੋਂ ਨੂੰ ਰੋਕਣ ’ਚ ਲੱਗੀਆਂ ਚੈਕਿੰਗ ਟੀਮਾਂ ਦੀ ਮਦਦ ਕਰਨਗੇ। ਸੁਤੰਤਰ ਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਉਣ ਲਈ ਸਮੁੱਚੇ 1951 ਪੋਲਿੰਗ ਬੂਥਾਂ ਦੀ ਵੈੱਬਕਾਸਟਿੰਗ ਕਰਵਾਈ ਜਾ ਰਹੀ ਹੈ, ਜਿਸ ਦੇ ਲਈ ਸਾਰੀਆਂ ਪੋਲਿੰਗ ਲੋਕੇਸ਼ਨਾਂ ’ਤੇ ਕੁੱਲ੍ਹ 2113 ਸੀ. ਸੀ. ਟੀ. ਵੀ. ਕੈਮਰੇ ਲਗਾਏ ਗਏ ਹਨ। ਵੈਬਕਾਸਟਿੰਗ ਦੀ ਨਜ਼ਰਸਾਨੀ ਲਈ ਸਥਾਨਕ ਸੀ.ਟੀ. ਇੰਸਟੀਚਿਊਟ ਵਿਖੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿੱਥੇ 90 ਕੰਪਿਊਟਰਾਂ, 5 ਪ੍ਰਾਜੈਕਟਰਾਂ ਅਤੇ 120 ਵਿਅਕਤੀਆਂ ਵਾਲੇ ਸਟਾਫ਼ ਦੀ ਮਦਦ ਨਾਲ ਪੋਲਿੰਗ ਸਟੇਸ਼ਨਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ। 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News