ਸੁਸ਼ੀਲ ਰਿੰਕੂ ਦਾ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਲੋਕ ਸਭਾ ’ਚ ਆਵਾਜ਼ ਉਠਾਉਣ ਲਈ ਸਨਮਾਨ

08/21/2023 6:24:06 PM

ਜਲੰਧਰ (ਬਿਊਰੋ) :  ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਦੇਸ਼ ਦੇ ਸੰਵਿਧਾਨ, ਜਮਹੂਰੀਅਤ ਅਤੇ ਸੰਘੀ ਢਾਂਚੇ ਨੂੰ ਬਚਾਉਣ ਲਈ ਸੰਸਦ ’ਚ ਆਵਾਜ਼ ਉਠਾਉਣ ਲਈ ਸ਼੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਡੇਰਾ ਸੱਚਖੰਡ ਪੰਡਵਾ ਵਿਖੇ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਦੀ ਤਰਫੋਂ ਸਨਮਾਨਿਤ ਕੀਤਾ ਗਿਆ। ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਦੀ ਤਰਫ਼ੋਂ ਸੰਤ ਬਾਬਾ ਮਹਿੰਦਰ ਪਾਲ ਪੰਡਵਾ ਅਤੇ ਸੰਤ ਬਾਬਾ ਨਿਰਮਲ ਸਿੰਘ ਅਵਾਦਾਨ ਵਾਲਿਆਂ  ਨੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਸਨਮਾਨਿਤ ਕਰਦਿਆ ਕਿਹਾ ਕਿ ਉਨ੍ਹਾਂ ਵੱਲੋਂ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਸੰਸਦ ’ਚ ਉਠਾਏ ਗਏ ਕਦਮ ਦੂਰ-ਅੰਦੇਸ਼ ਸਾਬਤ ਹੋਣਗੇ।

ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਜਿਸ ਤਰ੍ਹਾਂ ਸੰਵਿਧਾਨ ਅਤੇ ਜਮਹੂਰੀਅਤ ਦੀ ਰਾਖੀ ਲਈ ਲੋਕ ਸਭਾ ’ਚ ਰੋਸ ਪ੍ਰਦਰਸ਼ਨ ਕੀਤਾ ਹੈ, ਉਸ ਨਾਲ ਆਮ ਲੋਕਾਂ ’ਚ ਜਾਗਰੂਕਤਾ ਫ਼ੈਲੀ ਹੈ। ਉਨਾਂ ਕਿਹਾ ਕਿ ਇਹ ਕਦਮ ਸਮਾਜ ਦੇ ਗਰੀਬ ਅਤੇ ਕਮਜ਼ੋਰ ਵਰਗਾਂ ਦੇ ਅਧਿਕਾਰਾਂ ਦੀ ਰਾਖੀ ਦੀ ਦਿਸ਼ਾ ਵਿੱਚ ਮੀਲ ਪੱਥਰ ਸਾਬਤ ਹੋਵੇਗਾ।

ਇਹ ਵੀ ਪੜ੍ਹੋ : ਦੁਨੀਆ ’ਚ ਟਲਿਆ ਨਹੀਂ ਕੋਰੋਨਾ ਵਾਇਰਸ ਦਾ ਖ਼ਤਰਾ, ਨਵਾਂ ਵੇਰੀਐਂਟ ਫਿਰ ਖ਼ੜ੍ਹੀ ਕਰ ਸਕਦਾ ਹੈ ਮੁਸੀਬਤ

ਲੋਕ ਸਭਾ ਮੈਂਬਰ  ਨੇ ਕਿਹਾ ਕਿ ਜੇਕਰ ਸੰਵਿਧਾਨ ਨੂੰ ਬਚਾਉਣਾ ਹੈ ਤਾਂ ਸਾਰੇ ਲੋਕਾਂ ਨੂੰ ਇਕਜੁੱਟ ਹੋ ਕੇ ਅੱਗੇ ਆਉਣਾ ਪਵੇਗਾ ਤਾਂ ਹੀ ਸਾਡੇ ਸੰਵਿਧਾਨ ਅਤੇ ਲੋਕਤੰਤਰ ਨੂੰ ਸੁਰੱਖਿਅਤ ਰੱਖਿਆ ਜਾ ਸਕਦਾ ਹੈ।  ਇਸ ਮੌਕੇ ਸੰਤ ਬਾਬਾ ਸੁਰਿੰਦਰ ਸਿੰਘ ਡਾਂਡੀਆ ਵਾਲੇ, ਸੰਤ ਬਾਬਾ ਟਹਿਲ ਨਾਥ ਆਪ ਆਗੂ ਜਰਨੈਲ ਨੰਗਲ, ਅਵਤਾਰ ਸਿੰਘ ਕੰਡਵਾ, ਗੁਰਪ੍ਰੀਤ ਮੌਂਟੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਨੂੰ ਦਿੱਤੀ ਵੱਡੀ ਖ਼ੁਸ਼ਖ਼ਬਰੀ, ਜਾਰੀ ਕੀਤੇ ਇਹ ਆਦੇਸ਼

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 

Anuradha

This news is Content Editor Anuradha