‘ਆਪ’ ਛੱਡ ਭਾਜਪਾ ’ਚ ਸ਼ਾਮਲ ਹੋਏ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਗ੍ਰਹਿ ਮੰਤਰਾਲੇ ਨੇ ਦਿੱਤੀ ਵਾਈ ਪਲੱਸ ਸੁਰੱਖਿਆ

04/01/2024 10:39:21 PM

ਜਲੰਧਰ (ਗੁਲਸ਼ਨ)– ਹਾਲ ਹੀ ’ਚ ਭਾਜਪਾ ’ਚ ਸ਼ਾਮਲ ਹੋਏ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਵੈਸਟ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਕੇਂਦਰ ਸਰਕਾਰ ਨੇ ਵਾਈ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਹੈ। ਦੋਵੇਂ ਆਗੂ ਇਸ ਸਮੇਂ ਨਵੀਂ ਦਿੱਲੀ ’ਚ ਹਨ ਪਰ ਗ੍ਰਹਿ ਮੰਤਰਾਲੇ ਨੇ ਸੁਰੱਖਿਆ ਮੁਲਾਜ਼ਮ ਉਨ੍ਹਾਂ ਦੇ ਘਰ ਭੇਜ ਦਿੱਤੇ ਹਨ। ਸੂਤਰਾਂ ਮੁਤਾਬਕ ਸੁਸ਼ੀਲ ਰਿੰਕੂ ਦੀ ਸੁਰੱਖਿਆ ’ਚ ਕੁਲ 18 ਤੇ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ ’ਚ 11 ਸੁਰੱਖਿਆ ਕਰਮਚਾਰੀ ਤਾਇਨਾਤ ਹੋਣਗੇ।

ਇਹ ਖ਼ਬਰ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦਾ ਵੱਡਾ ਐਲਾਨ, ਕਿਹਾ- 'ਇਸ ਵਾਰ ਨਹੀਂ ਲੜਾਂਗਾ ਚੋਣ'

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਰਿੰਕੂ ਤੇ ਅੰਗੁਰਾਲ ਦੀ ਸੁਰੱਖਿਆ ’ਚ ਕਟੌਤੀ ਕਰ ਦਿੱਤੀ ਸੀ। ਦੋਵਾਂ ਆਗੂਆਂ ਨੇ ਬੀਤੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਸਾਹਮਣੇ ਇਸ ਮੁੱਦੇ ਨੂੰ ਰੱਖਿਆ ਸੀ, ਜਿਸ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਹੈ।

ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਖ਼ਿਲਾਫ਼ ਰੱਜ ਕੇ ਪ੍ਰਦਰਸ਼ਨ ਕੀਤਾ ਸੀ ਤੇ ਪੁਤਲਾ ਫੂਕਿਆ ਸੀ। ਇਸ ਤੋਂ ਦੋਵਾਂ ਆਗੂਆਂ ਦੇ ਘਰਾਂ ਨੂੰ ਜਾਂਦੀ ਸੜਕ ’ਤੇ ਲੱਗੇ ਸਾਈਨ ਬੋਰਡ ਵੀ ਤੋੜ ਦਿੱਤੇ ਸਨ। ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ’ਚ ਕਟੌਤੀ ਕਰ ਦਿੱਤੀ। ਪੰਜਾਬ ਸਰਕਾਰ ਦੇ ਇਸ ਕਦਮ ਤੋਂ ਬਾਅਦ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਵਾਈ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh