ਹੜ੍ਹ ’ਚ ਫ਼ਸੇ ਲੋਕਾਂ ਲਈ ਮਦਦ ਲੈ ਕੇ ਪੁੱਜੇ ਸੁਸ਼ੀਲ ਰਿੰਕੂ, ਕਿਸ਼ਤੀਆਂ ਰਾਹੀਂ ਪਹੁੰਚਾਇਆ ਖਾਣ-ਪੀਣ ਦਾ ਸਮਾਨ

Wednesday, Jul 12, 2023 - 04:44 PM (IST)

ਹੜ੍ਹ ’ਚ ਫ਼ਸੇ ਲੋਕਾਂ ਲਈ ਮਦਦ ਲੈ ਕੇ ਪੁੱਜੇ ਸੁਸ਼ੀਲ ਰਿੰਕੂ, ਕਿਸ਼ਤੀਆਂ ਰਾਹੀਂ ਪਹੁੰਚਾਇਆ ਖਾਣ-ਪੀਣ ਦਾ ਸਮਾਨ

ਜਲੰਧਰ (ਬਿਊਰੋ) : ਜ਼ਿਲ੍ਹਾ ਜਲੰਧਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਲੋਕਾਂ ਦੀ ਮਦਦ ਲਈ ਬੀਤੇ ਕਈ ਦਿਨਾਂ ਤੋਂ ਜੁਟੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅੱਜ ਖੁਦ ਕਿਸ਼ਤੀਆਂ ਰਾਹੀਂ ਲੋਹੀਆਂ ਬਲਾਕ ਦੇ ਪ੍ਰਭਾਵਿਤ ਇਲਾਕਿਆਂ ’ਚ ਆਪਣੇ ਘਰਾਂ ’ਚ ਫਸੇ ਲੋਕਾਂ ਲਈ ਖਾਧ ਸਮੱਗਰੀ ਲੈ ਕੇ ਪੁੱਜੇ। ਪ੍ਰਭਾਵਿਤ ਲੋਕਾਂ ਨੂੰ ਖਾਣ-ਪੀਣ ਵਾਲਾ ਸਮਾਨ ਮੁਹੱਈਆ ਕਰਵਾਉਂਦਿਆਂ ਸੰਸਦ ਮੈਂਬਰ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮੁਸ਼ਕਲ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ’ਤੇ ਰਾਹਤ ਕਾਰਜ ਚਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਦੀ ਮਦਦ ਨਾਲ ਅੱਜ ਮੁੰਡੀ ਚੋਲੀਆਂ ਵਿਖੇ ਫਸੇ ਪ੍ਰਭਾਵਿਤ ਲੋਕਾਂ ਨੂੰ ਕੱਢ ਕੇ ਸੁਰੱਖਿਅਤ ਸਥਾਨਾਂ ’ਤੇ ਪਹੁੰਚਾਇਆ ਗਿਆ ਹੈ।

ਇਹ ਵੀ ਪੜ੍ਹੋ : ਹੜ੍ਹ ਨੇ ਪਟਿਆਲਵੀਆਂ ਨੂੰ ਯਾਦ ਕਰਵਾਏ 30 ਸਾਲ ਪਹਿਲਾਂ ਵਾਲੇ ਦਿਨ

PunjabKesari

ਮੈਂਬਰ ਪਾਰਲੀਮੈਂਟ ਨੇ ਦੱਸਿਆ ਕਿ ਪ੍ਰਸ਼ਾਸਨ ਦੇ ਨਾਲ-ਨਾਲ ਸਮਾਜ ਸੇਵੀਆਂ ਵੱਲੋਂ ਵੀ ਰਾਹਤ ਕਾਰਜਾਂ ’ਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਧੱਕਾ ਬਸਤੀ, ਮੰਡਾਲਾ ਛੰਨਾ, ਮੁੰਡੀ ਚੋਲੀਆਂ, ਚੱਕ ਮੰਡਾਲਾ, ਗੱਟੀ ਪਿੰਡ, ਨਸੀਰਪੁਰ ਆਦਿ ਵਿਖੇ ਪ੍ਰਭਾਵਿਤ ਲੋਕਾਂ ਨੂੰ ਖਾਧ ਸਮੱਗਰੀ ਪਹੁੰਚਾਈ ਗਈ ਹੈ। ਰਾਹਤ ਕਾਰਜਾਂ ’ਚ ਸਮਾਜ ਸੇਵੀਆਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਹੋਰਨਾਂ ਨੂੰ ਵੀ ਮਨੁੱਖਤਾ ਦੀ ਸੇਵਾ ਲਈ ਅੱਗੇ ਆਉਣ ਲਈ ਕਿਹਾ।  

ਇਹ ਵੀ ਪੜ੍ਹੋ : ਦੋਸਤ ਨੂੰ ਛੱਡਣ ਦੌਰਾਨ ਨਹਿਰ ’ਚ ਰੁੜ੍ਹੇ ਦੋਸਤਾਂ ਦੀਆਂ ਤਿੰਨ ਦਿਨਾਂ ਬਾਅਦ ਮਿਲੀਆਂ ਲਾਸ਼ਾਂ

PunjabKesari

ਸੰਸਦ ਮੈਂਬਰ ਨੇ ਕਿਹਾ ਕਿ ਪ੍ਰਭਾਵਿਤ ਇਲਾਕਿਆਂ ’ਚ ਰਾਹਤ ਪਹੁੰਚਾਉਣ ਲਈ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਲੋਕਾਂ ਵੱਲੋਂ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਮੁਸ਼ਕਲ ’ਚ ਫਸੇ ਲੋਕਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਪ੍ਰਭਾਵਿਤ ਲੋਕਾਂ ਤੱਕ ਰਾਹਤ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। 

PunjabKesari

ਉਨ੍ਹਾਂ ਇਸ ਮੌਕੇ ਰਾਹਤ ਕਾਰਜਾਂ ’ਚ ਸਹਿਯੋਗ ਦੇਣ ਲਈ ਸਮਾਜ ਸੇਵੀ ਸੰਸਥਾਵਾਂ ਮਹਾਜਨ ਸਭਾ ਜਲੰਧਰ, ਸ੍ਰੀ ਲਕਸ਼ਮੀ ਨਾਰਾਇਣ ਮੰਦਰ ਮਾਡਲ ਹਾਊਸ, ਗਦਈਪੁਰ ਇੰਡਸਟਰੀ ਐਸੋਸੀਏਸ਼ਨ ਦਾ ਧੰਨਵਾਦ ਵੀ ਕੀਤਾ।

PunjabKesari

ਇਹ ਵੀ ਪੜ੍ਹੋ : ਚਿਤਕਾਰਾ ਯੂਨੀਵਰਸਿਟੀ ’ਚ ਪਾਣੀ ’ਚ ਡੁੱਬਣ ਨਾਲ ਵਿਦਿਆਰਥੀ ਦੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Anuradha

Content Editor

Related News