ਜਲੰਧਰ ''ਚ ਸੁਸ਼ੀਲ ਰਿੰਕੂ, ਬਲਵਿੰਦਰ ਕੁਮਾਰ ਤੇ ਮਹਿੰਦਰ ਸਿੰਘ ਕੇਪੀ ਨੇ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ

Friday, May 10, 2024 - 07:03 PM (IST)

ਜਲੰਧਰ ''ਚ ਸੁਸ਼ੀਲ ਰਿੰਕੂ, ਬਲਵਿੰਦਰ ਕੁਮਾਰ ਤੇ ਮਹਿੰਦਰ ਸਿੰਘ ਕੇਪੀ ਨੇ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ

ਜਲੰਧਰ (ਵੈੱਬ ਡੈਸਕ, ਸੋਨੂੰ)- ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦਾ ਅੱਜ ਚੌਥਾ ਦਿਨ ਹੈ। ਅੱਜ ਜਲੰਧਰ ਵਿਚ ਭਾਜਪਾ ਦੇ ਉਮੀਦਵਾਰ ਸੁਸ਼ੀਲ ਰਿੰਕੂ, ਬਸਪਾ ਦੇ ਉਮੀਦਵਾਰ ਬਲਵਿੰਦਰ ਕੁਮਾਰ ਅਤੇ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੇ ਨਾਮਜ਼ਦਗੀ ਪੱਤਰ ਭਰੇ। ਉਮੀਦਵਾਰ ਰੋਡ ਸ਼ੋਅ ਕੱਢਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੇ ਦਫ਼ਤਰ ਪਹੁੰਚੇ, ਜਿੱਥੇ ਡੀ. ਸੀ. ਦੇ ਕੋਰਟ ਰੂਮ ’ਚ ਡਾ. ਹਿਮਾਂਸ਼ੂ ਅਗਰਵਾਲ ਕੋਲ ਉਨ੍ਹਾਂ ਵੱਲੋਂ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ। ਇਸ ਦੇ ਇਲਾਵਾ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਵੀ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਦਿੱਤਾ ਹੈ। ਚਰਨਜੀਤ ਸਿੰਘ ਚੰਨੀ ਦੇ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਚ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਰਹੇ। 
PunjabKesariਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਦਲ ਦੇ ਉਮੀਦਨਾਰ ਮਹਿੰਦਰ ਸਿੰਘ ਕੇਪੀ ਨੇ ਕਿਹਾ ਕਿ ਇਸ ਵਾਰ ਪੰਜ ਤਰਫ਼ਾ ਮੁਕਾਬਲਾ ਹੈ ਅਤੇ ਅਕਲੀ ਦਲ ਪੂਰੀ ਤਰ੍ਹਾਂ ਤਿਆਰ ਹੈ। ਇਸ ਵਾਰ ਪਿੰਡਾਂ ਦੇ ਨਾਲ-ਨਾਲ ਸ਼ਹਿਰਾਂ ਵਿੱਚ ਵੀ ਅਕਾਲੀ ਦਲ ਦਾ ਪ੍ਰਭਾਵ ਨਜ਼ਰ ਆ ਰਿਹਾ ਹੈ। ਆਪਣੇ ਵਿਰੋਧੀਆਂ ਬਾਰੇ ਉਨ੍ਹਾਂ ਕਿਹਾ ਕਿ ਇਸ ਵਾਰ ਪੰਜ-ਪੱਖੀ ਮੁਕਾਬਲਾ ਹੈ ਪਰ ਕਈ ਪਾਰਟੀਆਂ ਵੀ ਪੂਰੀ ਤਰ੍ਹਾਂ ਮੈਦਾਨ ਵਿੱਚ ਉਤਰ ਗਈਆਂ ਹਨ।

PunjabKesari

PunjabKesari

ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਦੀਆਂ ਆਮ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਦੇ ਦੂਜੇ ਦਿਨ ਯਾਨੀ ਕਿ 8 ਮਈ ਨੂੰ ਨੀਟੂ ਸ਼ਟਰਾਂਵਾਲਾ ਨੇ ਆਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਕੇ ਜਲੰਧਰ ਵਿਚ ਨਾਮਜ਼ਦਗੀਆਂ ਭਰਨ ਦਾ ਖਾਤਾ ਖੋਲ੍ਹਿਆ ਸੀ। ਨੀਟੂ ਸ਼ਟਰਾਂਵਾਲਾ ਨੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਕੋਲ ਜਮ੍ਹਾ ਕਰਵਾਏ ਸਨ। ਨੀਟੂ ਸ਼ਟਰਾਂਵਾਲਾ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਪ੍ਰਬੰਧਕੀ ਕੰਪਲੈਕਸ ਪਹੁੰਚੇ ਸਨ ਅਤੇ ਡੀ. ਸੀ. ਦੇ ਕੋਰਟ ਰੂਮ ’ਚ ਆਪਣੇ ਦਸਤਾਵੇਜ਼ ਜਮ੍ਹਾ ਕਰਵਾਏ। ਡਾ. ਹਿਮਾਂਸ਼ੂ ਨੇ ਇਸ ਦੌਰਾਨ ਕਿਹਾ ਕਿ ਨਾਮਜ਼ਦਗੀਆਂ 14 ਮਈ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾਖ਼ਲ ਕੀਤੀਆਂ ਜਾ ਸਕਦੀਆਂ ਹਨ | ਨਾਮਜ਼ਦਗੀਆਂ ਦੀ ਪੜਤਾਲ 15 ਮਈ ਨੂੰ ਹੋਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 17 ਮਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ 7 ਮਈ ਤੋਂ 9 ਮਈ ਤੱਕ 61 ਉਮੀਦਵਾਰਾਂ ਵੱਲੋਂ 68 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਚੁੱਕੇ ਹਨ।
PunjabKesari

PunjabKesari

ਇਹ ਵੀ ਪੜ੍ਹੋ- ਸ੍ਰੀ ਕੀਰਤਪੁਰ ਸਾਹਿਬ ਵਿਖੇ ਸੜਕ ਹਾਦਸੇ 'ਚ ਉਜੜਿਆ ਪਰਿਵਾਰ, ਪਤੀ-ਪਤਨੀ ਸਣੇ 3 ਜੀਆਂ ਦੀ ਮੌਤ, ਆਲਟੋ ਕਾਰ ਦੇ ਉੱਡੇ ਪਰਖੱਚੇ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News