ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਜਲੰਧਰ ’ਚ ਖੇਡ ਸਟੇਡੀਅਮ ਬਣਾਉਣ ਦੀ ਕੀਤੀ ਮੰਗ
Wednesday, Jul 26, 2023 - 02:13 PM (IST)
ਜਲੰਧਰ (ਬਿਊਰੋ) : ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਮੰਗਲਵਾਰ ਨੂੰ ਸੰਸਦ ਭਵਨ ’ਚ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ ਅਤੇ ਖੇਲੋ ਇੰਡੀਆ ਸਕੀਮ ਅਧੀਨ ਜਲੰਧਰ ਸੰਸਦੀ ਹਲਕੇ ’ਚ ਖੇਡ ਸਟੇਡੀਅਮ ਬਣਾਉਣ ਦੀ ਮੰਗ ਕੀਤੀ ਹੈ। ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਦੱਸਿਆ ਕਿ ਉਨ੍ਹਾਂ ਕੇਂਦਰੀ ਖੇਡ ਮੰਤਰੀ ਨੂੰ ਜਲੰਧਰ ਦੀ ਖੇਡ ਵਿਰਾਸਤ ਬਾਰੇ ਜਾਣੁ ਕਰਵਾਉਂਦੇ ਹੋਏ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਦੀ ਦਿਸ਼ਾ ’ਚ ਇਹ ਕਦਮ ਸਾਰਥਕ ਸਾਬਤ ਹੋਵੇਗਾ। ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਕੇਂਦਰੀ ਖੇਡ ਮੰਤਰੀ ਨੇ ਖੇਲੋ ਇੰਡੀਆ ਸਕੀਮ ਅਧੀਨ ਜਲੰਧਰ ’ਚ ਖੇਡ ਸਟੇਡੀਅਮ ਸ਼ੁਰੂ ਕਰਨ ਦੇ ਮੁੱਦੇ ’ਤੇ ਹਾਂ-ਪੱਖੀ ਰਵੱਈਆ ਜ਼ਾਹਰ ਕਰਦਿਆਂ ਸੂਬਾ ਸਰਕਾਰ ਪਾਸੋਂ ਇਸ ਪ੍ਰਾਜੈਕਟ ਨੂੰ ਪਾਸ ਕਰਕੇ ਉਨਾਂ ਨੂੰ ਭੇਜਣ ਲਈ ਕਿਹਾ ਹੈ। ਸੁਸ਼ੀਲ ਰਿੰਕੂ ਨੇ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਸਟੇਡੀਅਮ ਦੀ ਉਸਾਰੀ ਲਈ ਪੰਜ ਤੋਂ ਛੇ ਏਕੜ ਜ਼ਮੀਨ ਦੀ ਲੋੜ ਹੈ, ਜਿਸ ਲਈ ਸਰਕਾਰੀ ਜ਼ਮੀਨ ਦੀ ਚੋਣ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਬੋਤਲ ਸਸਤੀ, ਪੈੱਗ ਮਹਿੰਗਾ, ‘ਬਲਿਊ’ ਰੌਸ਼ਨੀ ਵਾਲਾ ਪੱਬ ਲਾ ਰਿਹਾ ਸਰਕਾਰੀ ਖਜ਼ਾਨੇ ਨੂੰ ਚੂਨਾ
ਉਨ੍ਹਾਂ ਕਿਹਾ ਕਿ ਜਗ੍ਹਾ ਦੀ ਚੋਣ ਕਰਨ ਉਪਰਾਂਤ ਪ੍ਰਾਜੈਕਟ ਪਾਸ ਕਰਕੇ ਇਸ ਨੂੰ ਕੇਂਦਰੀ ਖੇਡ ਮੰਤਰਾਲੇ ਨੂੰ ਭੇਜਿਆ ਜਾਵੇਗਾ ਤਾਂ ਜੋ ਜਲਦੀ ਤੋਂ ਜਲਦੀ ਇਸ ’ਤੇ ਅਗਲੀ ਕਾਰਵਾਈ ਸ਼ੁਰੂ ਕੀਤੀ ਜਾ ਸਕੇ। ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ’ਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਪਹਿਲਾਂ ਹੀ ਵਚਨਬੱਧ ਹੈ, ਜਿਸ ਅਧੀਨ ਕਈ ਉਪਰਾਲੇ ਕੀਤੇ ਜਾ ਰਹੇ ਹਨ। ਅਜਿਹੇ ਹੋਰ ਵੀ ਕਈ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਨੂੰ ਖੇਡਾਂ ਦੇ ਵਿੱਚ ਫਿਰ ਤੋਂ ਦੇਸ਼ ਤਾ ਮੋਹਰੀ ਸੂਬਾ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ : 'ਤੁਹਾਡਾ ਪੁੱਤ ਅਗਵਾ ਕਰ ਲਿਆ ਹੈ', ਸੁਣਦਿਆਂ ਹੀ ਪਿਓ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ, ਫਿਰ...
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8