ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਦਿੱਲੀ ਪਹੁੰਚੇ ਸੁਸ਼ੀਲ ਰਿੰਕੂ, ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
Sunday, May 14, 2023 - 06:45 PM (IST)
ਨਵੀਂ ਦਿੱਲੀ/ਜਲੰਧਰ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿਚ ਜ਼ਬਰਦਸਤ ਜਿੱਤ ਹਾਸਲ ਕਰਨ ਤੋਂ ਬਾਅਦ ਸੁਸ਼ੀਲ ਰਿੰਕੂ ਦਿੱਲੀ ਪਹੁੰਚ ਗਏ ਹਨ। ਜਿੱਥੇ ਉਹ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ।
ਇਹ ਵੀ ਪੜ੍ਹੋ : ਪੰਜਾਬ ਦੀਆਂ ਧੀਆਂ ਲਈ ਭਗਵੰਤ ਮਾਨ ਸਰਕਾਰ ਦਾ ਵੱਡਾ ਐਲਾਨ
ਜਲੰਧਰ ਤੋਂ ਸਾਂਸਦ ਚੁਣੇ ਗਏ ਸੁਸ਼ੀਲ ਰਿੰਕੂ 11 ਵਜੇ ਦੇ ਕਰੀਬ ਮੁੱਖ ਮੰਤਰੀ ਭਗਵੰਤ ਮਾਨ ਨਾਲ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਲੋਕ ਸਭਾ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸੁਸ਼ੀਲ ਰਿੰਕੂ ਦਾ ਇਹ ਦਿੱਲੀ ਦਾ ਪਹਿਲਾ ਦੌਰਾ ਹੈ ਅਤੇ ਦੋਵਾਂ ਮੁੱਖ ਮੰਤਰੀ ਨਾਲ ਮੁਲਾਕਾਤ ਵੀ ਪਹਿਲੀ ਹੈ।
ਇਹ ਵੀ ਪੜ੍ਹੋ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।