ਮੁੱਖ ਮੰਤਰੀ ਨੂੰ ਮਿਲੇ ਸੰਸਦ ਮੈਂਬਰ ਸੁਸ਼ੀਲ ਰਿੰਕੂ, ਵੈਟ ਦੀਆਂ ਪੈਂਡਿੰਗ ਰਿਟਰਨਾਂ ਦਾ ਮਾਮਲਾ ਉਠਾਇਆ

07/05/2023 1:00:35 PM

ਜਲੰਧਰ (ਧਵਨ) : ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਮੁਲਾਕਾਤ ਕੀਤੀ, ਜਿਸ |ਚ ਉਨ੍ਹਾਂ ਵਪਾਰੀਆਂ ਨੂੰ ਵੈਟ ਦੀਆਂ ਪੁਰਾਣੀਆਂ ਰਿਟਰਨਾਂ ਸਬੰਧੀ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਮਾਮਲਾ ਉਠਾਇਆ। ਉਨ੍ਹਾਂ ਮੁੱਖ ਮੰਤਰੀ ਨੂੰ ਦੱਸਿਆ ਕਿ ਜੀ. ਐੱਸ. ਟੀ. ਲਾਗੂ ਹੋਣ ਤੋਂ ਪਹਿਲਾਂ ਵਪਾਰੀ ਵੈਟ ਦੀਆਂ ਰਿਟਰਨਾਂ ਦਾਖਲ ਨਹੀਂ ਕਰ ਸਕੇ ਸਨ। ਇਨ੍ਹਾਂ ਦੀ ਅਸੈੱਸਮੈਂਟ ਦਾ ਕੰਮ ਬਾਕੀ ਪਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੈਟ ਦੀਆਂ ਪੁਰਾਣੀਆਂ ਰਿਟਰਨਾਂ ਸਬੰਧੀ ਵਪਾਰੀਆਂ ਨੂੰ ਪੇਸ਼ ਆ ਰਹੀ ਸਮੱਸਿਆਵਾਂ ਨੂੰ ਵੇਖਦੇ ਹੋਏ ਉਨ੍ਹਾਂ ਨਾਲ ਬੈਠਕ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਰਿੰਕੂ ਨੂੰ ਕਿਹਾ ਕਿ ਪੰਜਾਬ ਸਰਕਾਰ ਜਲਦ ਹੀ ਵਨ ਟਾਈਮ ਸੈਟਲਮੈਂਟ ਨੀਤੀ ਲਿਆ ਰਹੀ ਹੈ। ਇਸ ਨੀਤੀ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਵਪਾਰੀਆਂ ਨਾਲ ਬੈਠਕ ਕੀਤੀ ਜਾਵੇਗੀ ਅਤੇ ਉਨ੍ਹਾਂ ਕੋਲੋਂ ਸੁਝਾਅ ਲਏ ਜਾਣਗੇ। ਸੁਸ਼ੀਲ ਰਿੰਕੂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਲੰਧਰ ਨੂੰ ਉਪ-ਚੋਣ ਤੋਂ ਬਾਅਦ 100 ਕਰੋੜ ਰੁਪਏ ਦੀ ਰਕਮ ਦਾ ਪੈਕੇਜ ਵਿਕਾਸ ਕਾਰਜਾਂ ਲਈ ਦੇਣ ਵਾਸਤੇ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕਿਹਾ ਕਿ ਉਨ੍ਹਾਂ ਵੱਲੋਂ ਦੱਸੇ ਗਏ ਸਾਰੇ ਕੰਮ ਉਨ੍ਹਾਂ ਦੇ ਧਿਆਨ ਵਿਚ ਹਨ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਸ਼ੁਰੂ ਕਰਵਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਮੈਰੀਟੋਰੀਅਸ ਸਕੂਲਾਂ ’ਚ ਦਾਖ਼ਲਾ ਲੈਣ ਵਾਲੇ ਉਮੀਦਵਾਰਾਂ ਲਈ ਜ਼ਰੂਰੀ ਖ਼ਬਰ, ਵਿਭਾਗ ਵੱਲੋਂ ਜਾਰੀ ਹੋਇਆ ਨੋਟਿਸ

ਆਦਮਪੁਰ ’ਚ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਵਾਉਣ ਲਈ ਭਗਵੰਤ ਮਾਨ ਜਲਦ ਮਿਲਣਗੇ ਕੇਂਦਰ ਸਰਕਾਰ ਨੂੰ
ਸੁਸ਼ੀਲ ਰਿੰਕੂ ਨੇ ਮੁੱਖ ਮੰਤਰੀ ਦੇ ਸਾਹਮਣੇ ਆਦਮਪੁਰ ’ਚ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦਾ ਮਾਮਲਾ ਵੀ ਉਠਾਇਆ ਅਤੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਜਲਦ ਹੀ ਇਸ ਮਸਲੇ ਨੂੰ ਕੇਂਦਰ ਸਰਕਾਰ ਸਾਹਮਣੇ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਦਮਪੁਰ ਹਵਾਈ ਅੱਡੇ ਤੋਂ ਵੱਧ ਤੋਂ ਵੱਧ ਘਰੇਲੂ ਉਡਾਣਾਂ ਨੂੰ ਵੱਖ-ਵੱਖ ਸ਼ਹਿਰਾਂ ਲਈ ਸ਼ੁਰੂ ਕਰਵਾਇਆ ਜਾਵੇਗਾ, ਜਿਸ ਨਾਲ ਅਪ੍ਰਵਾਸੀ ਪੰਜਾਬੀਆਂ ਨੂੰ ਵੀ ਭਾਰੀ ਰਾਹਤ ਮਿਲੇਗੀ ਅਤੇ ਉਹ ਸਿੱਧੇ ਦਿੱਲੀ ਤੇ ਹੋਰ ਸ਼ਹਿਰਾਂ ਲਈ ਆਦਮਪੁਰ ਤੋਂ ਫਲਾਈਟਾਂ ਲੈ ਸਕਣਗੇ।

ਇਹ ਵੀ ਪੜ੍ਹੋ : ਬਿਨਾਂ ਹਾਈ ਸਕਿਓਰਿਟੀ ਨੰਬਰ ਪਲੇਟ ਵਾਲੇ ਵਾਹਨਾਂ ’ਤੇ ਟ੍ਰੈਫਿਕ ਪੁਲਸ ਦੀ ਵੱਡੀ ਕਾਰਵਾਈ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


Anuradha

Content Editor

Related News