ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ ਮੁਲਾਕਾਤ
Tuesday, Sep 08, 2026 - 05:40 AM (IST)
ਜਲੰਧਰ (ਗੁਲਸ਼ਨ, ਮਨੋਜ) : ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸਰੀ ਨਿਊਟਨ ਤੋਂ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਵਿਚਾਲੇ ਪੰਜਾਬ ਅਤੇ ਕੈਨੇਡਾ ’ਚ ਰਹਿ ਰਹੇ ਪੰਜਾਬੀਆਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਹੋਈ। ਸੁਸ਼ੀਲ ਰਿੰਕੂ ਨੇ ਸੁੱਖ ਧਾਲੀਵਾਲ ਦੇ ਸਿਆਸੀ ਸਫ਼ਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਜਗਰਾਓਂ ਦੇ ਪਿੰਡ ਸੂਜਾਪੁਰ ਨਾਲ ਸੰਬੰਧ ਰੱਖਦੇ ਹਨ ਅਤੇ ਕੈਨੇਡਾ ਵਿਚ ਲੰਮੇ ਸਮੇਂ ਤੋਂ ਸਰਗਰਮ ਸਿਆਸਤ ਵਿਚ ਹਨ।
ਇਹ ਵੀ ਪੜ੍ਹੋ : ਦਿੱਲੀ ਤੋਂ ਹਲਵਾਰਾ ਆਉਣ ਵਾਲੀ AIR INDIA ਦੀ ਫ਼ਲਾਈਟ ਰੱਦ
ਰਿੰਕੂ ਦੇ ਮੁਤਾਬਕ, ਸੁੱਖ ਧਾਲੀਵਾਲ ਸਰੀ ਨਿਊਟਨ ਤੋਂ ਛੇਵੀਂ ਵਾਰ ਸੰਸਦ ਮੈਂਬਰ ਚੁਣੇ ਗਏ ਹਨ। ਉਨ੍ਹਾਂ ਪਹਿਲੀ ਵਾਰ ਸਾਲ 2006 ਵਿਚ ਕੈਨੇਡੀਅਨ ਪਾਰਲੀਮੈਂਟ (ਸੰਸਦ) ਵਿਚ ਪ੍ਰਵੇਸ਼ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕੈਨੇਡਾ ਦੀ ਸਿਆਸਤ ਵਿਚ ਆਪਣੀ ਸਰਗਰਮ ਭੂਮਿਕਾ ਜਾਰੀ ਰੱਖੀ ਅਤੇ ਕਈ ਵਾਰ ਸੰਸਦ ਮੈਂਬਰ ਚੁਣੇ ਗਏ। ਕੈਨੇਡਾ ਦੌਰੇ ਦੌਰਾਨ ਸੁਸ਼ੀਲ ਰਿੰਕੂ ਲਗਾਤਾਰ ਸਥਾਨਕ ਪੰਜਾਬੀ ਭਾਈਚਾਰੇ ਅਤੇ ਵੱਖ-ਵੱਖ ਸੰਸਥਾਵਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ। ਉਨ੍ਹਾਂ ਦੀ ਸੁੱਖ ਧਾਲੀਵਾਲ ਨਾਲ ਹੋਈ ਮੁਲਾਕਾਤ ਨੂੰ ਵੀ ਇਸੇ ਸੰਪਰਕ ਮੁਹਿੰਮ ਦਾ ਹਿੱਸਾ ਮੰਨਿਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
